ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੂੰ ਪੰਜਾਬੀ ਇੰਡਸਟਰੀ ‘ਚ ਬਾਬਾ ਬੋਹੜ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ।

Reported by: PTC Punjabi Desk | Edited by: Shaminder  |  August 23rd 2024 06:00 PM |  Updated: August 23rd 2024 06:00 PM

ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੂੰ ਪੰਜਾਬੀ ਇੰਡਸਟਰੀ ‘ਚ ਬਾਬਾ ਬੋਹੜ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ ।

ਨਹੀਂ ਸਮਝੇ ! ਤਾਂ ਚੱਲੋ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ।ਅਸੀਂ ਗੱਲ ਕਰ ਰਹੇ ਹਾਂ ਗੁਰਦਾਸ ਮਾਨ ਦੀ।ਜੀ ਹਾਂ ਗੁਰਦਾਸ ਮਾਨ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ‘ਚ ਗੁਰਦਾਸ ਮਾਨ ਭੰਗੜੇ ਦੀ ਪਰਫਾਰਮੈਂਸ ਦਿੰਦੇ ਹੋਏ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਨਾਲ ਤਸਵੀਰ ‘ਚ ਇੱਕ ਹੋਰ ਪ੍ਰਫਾਰਮਰ ਵੀ ਨਜ਼ਰ ਆ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਗੁਰਦਾਸ ਮਾਨ ਦੇ ਨਾਲ ਤਸਵੀਰ ‘ਚ ਨਜ਼ਰ ਆ ਰਹੀ ਇਹ ਪਰਫਾਰਮਰ ਮਨਜੀਤ ਮਾਨ ਯਾਨੀ ਕਿ ਉਨ੍ਹਾਂ ਦੀ ਪਤਨੀ ਹੈ।ਸੋਸ਼ਲ ਮੀਡੀਆ ‘ਤੇ ਇਸ ਪਿਆਰੀ ਜਿਹੀ ਜੋੜੀ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । 

ਗੁਰਦਾਸ ਮਾਨ ਨੇ ਦਿੱਤੇ ਕਈ ਹਿੱਟ ਗੀਤ 

ਗੁਰਦਾਸ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਰਹੇ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ।   

 ਹੋਰ ਪੜ੍ਹੋ 

- PTC PUNJABI


Popular Posts