ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

ਫੈਨਸ ਅਕਸਰ ਆਪਣੇ ਪਸੰਦੀਦਾ ਸਿਤਾਰਿਆਂ ਦੇ ਬਚਪਨ ਅਤੇ ਸੰਘਰਸ਼ ਦੇ ਦਿਨਾਂ ਬਾਰੇ ਜਾਨਣਾ ਚਾਹੁੰਦੇ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਫਨਕਾਰ ਦੀ ਪੁਰਾਣੀ ਤਸਵੀਰ ਵਿਖਾਉਣ ਜਾ ਰਹੇ ਹਾਂ ।

Written by  Shaminder   |  April 06th 2024 08:00 AM  |  Updated: April 06th 2024 08:00 AM

ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੂੰ ਇੰਡਸਟਰੀ ‘ਚ ਪੰਜਾਬੀ ਗਾਇਕੀ ਦਾ ਬਾਬਾ ਬੋਹੜ ਕਿਹਾ ਜਾਂਦਾ ਹੈ। ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਸ਼ਖਸੀਅਤ ਦੇ ਬਾਰੇ ਗੱਲ ਕਰਨ ਜਾ ਰਹੇ ਹਾਂ ।

ਹੋਰ ਪੜ੍ਹੋ : ਕੰਗਨਾ ਰਣੌਤ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਦੱਸਿਆ ਦੇਸ਼ ਦਾ ਪਹਿਲਾ ਪੀਐੱਮ, ਲੋਕਾਂ ਨੇ ਕੀਤਾ ਟ੍ਰੋਲ

ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਗਾਇਕ ਗੁਰਦਾਸ ਮਾਨ (Gurdas Maan) ਦੀ । ਜਿਨ੍ਹਾਂ ਦੀ ਇੱਕ ਬਲੈਕ ਐਂਡ ਵ੍ਹਾਈਟ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਤਸਵੀਰ ‘ਚ ਉਹ ਸਟੇਜ ਤੇ ਗਰੁੱਪ ਦੇ ਨਾਲ ਗਾਉਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਫੈਨਸ ਵੀ ਇਸ ਤਸਵੀਰ ‘ਤੇ ਕਮੈਂਟ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।

ਗੁਰਦਾਸ ਮਾਨ ਨੇ ਦਿੱਤੇ ਕਈ ਹਿੱਟ ਗੀਤ 

ਗੁਰਦਾਸ ਮਾਨ ਪੰਜਾਬੀ ਇੰਡਸਟਰੀ ‘ਚ ਪਿਛਲੇ ਕਈ ਸਾਲਾਂ ਤੋਂ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਗੀਤਾਂ ਦੇ ਨਾਲ-ਨਾਲ ਉਹ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਉਨ੍ਹਾਂ ਦੇ ਗਾਏ ਹਰ ਗੀਤ ‘ਚ ਕੋਈ ਨਾ ਕੋਈ ਸੁਨੇਹਾ ਛਿਪਿਆ ਹੁੰਦਾ ਹੈ। ਭਾਵੇਂ ਉਹ ਬੂਟ ਪਾਲਸ਼ਾਂ ‘ਚ ਮਿਹਨਤਕਸ਼ ਲੋਕਾਂ ਦੀ ਗੱਲ ਹੋਵੇ ਜਾਂ ਫਿਰ ਲੱਖ ਪ੍ਰਦੇਸੀ ਹੋਈਏ ‘ਚ ਦੇਸ਼ ਪ੍ਰਤੀ ਪਿਆਰ ਦੀ ਗੱਲ ਹੋਵੇ । ਹਰ ਗੀਤ ‘ਚ ਕੋਈ ਨਾ ਕੋਈ ਸੁਨੇਹਾ ਦਿੰਦੇ ਹੋਏ ਨਜ਼ਰ ਆਏ ਹਨ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network