ਸੋਸ਼ਲ ਮੀਡੀਆ ‘ਤੇ ਮਸ਼ਹੂਰ ਸੰਘਾ ਭਾਊ ਦੇ ਇਕਲੌਤੇ ਪੁੱਤਰ ਦਾ ਦਿਹਾਂਤ, ਪਤਨੀ ਵੀ ਕੈਂਸਰ ਨਾਲ ਹੈ ਪੀੜਤ

ਸੋਸ਼ਲ ਮੀਡੀਆ ‘ਤੇ ਮਸ਼ਹੂਰ ਸੰਘਾ ਭਾਊ ਦੇ ਇਕਲੌਤੇ ਪੁੱਤਰ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਹੈ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਉਸ ਨੂੰ ਚਾਹੁਣ ਵਾਲੇ ਲੋਕਾਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਕਸ਼ਮੀਰ ਸਿੰਘ ਉਰਫ ਸੰਘਾ ਭਾਊ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੁੱਤਰ ਲੰਮੇ ਸਮੇਂ ਤੋਂ ਬੀਮਾਰ ਚੱਲ ਰਿਹਾ ਸੀ ।

Reported by: PTC Punjabi Desk | Edited by: Shaminder  |  June 19th 2024 12:21 PM |  Updated: June 19th 2024 02:20 PM

ਸੋਸ਼ਲ ਮੀਡੀਆ ‘ਤੇ ਮਸ਼ਹੂਰ ਸੰਘਾ ਭਾਊ ਦੇ ਇਕਲੌਤੇ ਪੁੱਤਰ ਦਾ ਦਿਹਾਂਤ, ਪਤਨੀ ਵੀ ਕੈਂਸਰ ਨਾਲ ਹੈ ਪੀੜਤ

 ਸੋਸ਼ਲ ਮੀਡੀਆ ‘ਤੇ ਮਸ਼ਹੂਰ ਸੰਘਾ ਭਾਊ  (Sangha Bhau) ਦੇ ਇਕਲੌਤੇ ਪੁੱਤਰ ਦਾ ਬੀਤੇ ਦਿਨ ਦਿਹਾਂਤ (Son Death) ਹੋ ਗਿਆ ਹੈ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਉਸ ਨੂੰ ਚਾਹੁਣ ਵਾਲੇ ਲੋਕਾਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਕਸ਼ਮੀਰ ਸਿੰਘ ਉਰਫ ਸੰਘਾ ਭਾਊ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੁੱਤਰ ਲੰਮੇ ਸਮੇਂ ਤੋਂ ਬੀਮਾਰ ਚੱਲ ਰਿਹਾ ਸੀ । ਜਿਸ ਤੋਂ ਬਾਅਦ ਉਸ ਨੇ ਹਮੇਸ਼ਾ ਦੇ ਲਈ ਇਸ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਹੈ। ਸੰਘਾ ਭਾਊ ਦੇ ਬੇਟੇ ਦਾ ਨਾਮ ਗੁਰਕੀਰਤਨ ਸਿੰਘ ਸੀ । ਦੁੱਖ ਦੀ ਇਸ ਘੜੀ ‘ਚ ਸੰਘਾ ਭਾਊ ਨੂੰ ਹੌਸਲਾ ਦੇਣ ਦੇ ਲਈ ਉਨ੍ਹਾਂ ਦੇ ਚਾਹੁਣ ਵਾਲੇ ਵੀ ਪਹੁੰਚ ਰਹੇ ਹਨ । ਇਸ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਵੀ ਉਨ੍ਹਾਂ ਦੇ ਨਾਲ ਹਰ ਕੋਈ ਹਮਦਰਦੀ ਪ੍ਰਗਟ ਕਰ ਰਿਹਾ ਹੈ। 

ਹੋਰ ਪੜ੍ਹੋ : ਫ਼ਿਲਮ ‘ਤੇਰੀਆਂ ਮੇਰੀਆਂ ਹੇਰਾ-ਫੇਰੀਆਂ’ ਦੀ ਸਟਾਰਕਾਸਟ ਪੁੱਜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

ਪਤਨੀ ਵੀ ਕੈਂਸਰ ਨਾਲ ਪੀੜਤ 

ਸੰਘਾ ਭਾਊ ਦੀ ਪਤਨੀ ਵੀ ਕੈਂਸਰ ਦੇ ਨਾਲ ਪੀੜਤ ਹਨ । ਜਿਸ ਦੇ ਬਾਰੇ ਉਨ੍ਹਾਂ ਨੇ ਪੁੱਤਰ ਦੇ ਅੰਤਿਮ ਸਸਕਾਰ ਮੌਕੇ ਗੱਲਬਾਤ ਕਰਦਿਆਂ ਦੱਸਿਆ ਕਿ ਪਤਨੀ ਦੀ ਕੀਮੋਥੈਰੇਪੀ ਚੱਲ ਰਹੀ ਹੈ । ਪਤਨੀ ਦਾ ਵੀ ਉਹ ਪਿਛਲੇ ਲੰਮੇ ਸਮੇਂ ਤੋਂ ਇਲਾਜ ਕਰਵਾ ਰਹੇ ਹਨ । 

ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ ਆਡੀਓ ਕਲਿੱਪ 

ਸੰਘਾ ਭਾਊ ਉਸ ਵੇਲੇ ਚਰਚਾ ‘ਚ ਆਇਆ ਸੀ । ਜਦੋਂ ਉਸ ਦਾ ਇੱਕ ਆਡੀਓ ਕਲਿੱਪ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ । ਜਿਸ ਤੋਂ ਬਾਅਦ ਉਹ ਸੋਸ਼ਲ ਮੀਡੀਆ ‘ਤੇ ਕਾਫੀ ਪ੍ਰਸਿੱਧ ਹੋ ਗਿਆ ਅਤੇ ਗੀਤਾਂ ‘ਚ ਵੀ ਨਜ਼ਰ ਆ ਚੁੱਕਿਆ ਹੈ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network