ਤਸਵੀਰ ‘ਚ ਨਜ਼ਰ ਆ ਰਿਹਾ ਸ਼ਖਸ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ, ਕੀ ਤੁਸੀਂ ਪਛਾਣਿਆ !
ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੀ ਪੁਰਾਣੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਇੱਕ ਲੰਮਾ ਅਰਸਾ ਇੰਡਸਟਰੀ ‘ਤੇ ਰਾਜ ਕੀਤਾ ਹੈ ਅਤੇ ਅਨੇਕਾਂ ਹੀ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਝੋਲੀ ਪਾਏ ਹਨ ।
ਤਸਵੀਰ ‘ਚ ਨਜ਼ਰ ਆ ਰਿਹਾ ਸ਼ਖਸ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ, ਕੀ ਤੁਸੀਂ ਪਛਾਣਿਆ !
ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੀ ਪੁਰਾਣੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਇੱਕ ਲੰਮਾ ਅਰਸਾ ਇੰਡਸਟਰੀ ‘ਤੇ ਰਾਜ ਕੀਤਾ ਹੈ ਅਤੇ ਅਨੇਕਾਂ ਹੀ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਝੋਲੀ ਪਾਏ ਹਨ । ਭਾਵੇਂ ਉਹ ‘ਸਾਨੂੰ ਪਰਖ ਲੈਂਦੀ ਆਜ਼ਮਾ ਲੈਂਦੀ’, ‘ਵਿੱਛੜਣ ਵਿੱਛੜਣ ਕਰਦੀ ਏਂ’, ‘ਇਸ਼ਕ ਇਸ਼ਕ’ ਸਣੇ ਕਈ ਹਿੱਟ ਗੀਤ ਗਾਏ ਹਨ । ਹੁਣ ਤਾਂ ਤੁਸੀਂ ਅੰਦਾਜ਼ਾ ਲਗਾ ਹੀ ਲਿਆ ਹੋਣਾ ਕਿ ਅਸੀਂ ਕਿਸਦੀ ਗੱਲ ਕਰ ਰਹੇ ਹਾਂ ।
ਹੋਰ ਪੜ੍ਹੋ : ਮਸ਼ਹੂਰ ਵਿਦੇਸ਼ੀ ਵੀਡੀਓ ਕ੍ਰਿਏਟਰ ਦੇ ਨਾਲ ਦਲੇਰ ਮਹਿੰਦੀ ਨੇ ਕੀਤੀ ਮੁਲਾਕਾਤ, ਇਸ ਤਰ੍ਹਾਂ ਘਰ ‘ਚ ਹੋਇਆ ਸੁਆਗਤ
ਨਹੀਂ ਸਮਝੇ ਤਾਂ ਚੱਲੋ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ । ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਸਤਵਿੰਦਰ ਬੁੱਗਾ ਦੀ ।ਜਿਨ੍ਹਾਂ ਨੇ ਆਪਣੇ ਬਚਪਨ ਦੀ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਬਚਪਨ ਦੀ ਯਾਦ’।
ਸਤਵਿੰਦਰ ਬੁੱਗਾ ਨੇ ਦਿੱਤੇ ਕਈ ਹਿੱਟ ਗੀਤ
ਸਤਵਿੰਦਰ ਬੁੱਗਾ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਪਿਛਲੇ ਕੁਝ ਸਮੇਂ ਤੋਂ ਉਹ ਆਪਣੇ ਪਰਿਵਾਰਕ ਰੁਝੇਵਿਆਂ ਕਾਰਨ ਮਿਊਜ਼ਿਕ ਨੂੰ ਏਨਾਂ ਸਮਾਂ ਨਹੀਂ ਦੇ ਰਹੇ । ਪਰ ਉਹ ਆਪਣੇ ਲਾਈਵ ਸ਼ੋਅਸ ਦੇ ਨਾਲ ਅਕਸਰ ਸਰੋਤਿਆਂ ਦੇ ਨਾਲ ਰੁਬਰੂ ਹੁੰਦੇ ਰਹਿੰਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
