ਪੰਜਾਬੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰ ਕਾਸਟ ਪਹੁੰਚੀ ਸ੍ਰੀ ਕਰਤਾਰਪੁਰ ਸਾਹਿਬ, ਪਾਕਿਸਤਾਨੀ ਕਲਾਕਾਰ ਵੀ ਪਹੁੰਚੇ

ਗਿੱਪੀ ਗਰੇਵਾਲ, ਬਿੰਨੂ ਢਿੱਲੋਂ ਅਤੇ ਕਰਮਜੀਤ ਅਨਮੋਲ ਸਣੇ ਪੰਜਾਬੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦੇ ਸਿਤਾਰੇ ਸ਼੍ਰੀ ਕਰਤਾਰਪੁਰ ਸਾਹਿਬ ‘ਚ ਪੁੱਜੇ । ਜਿੱਥੇ ਫ਼ਿਲਮ ਦੇ ਕਲਾਕਾਰਾਂ ਨੇ ਗੁਰਦੁਆਰਾ ਸਾਹਿਬ ‘ਚ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੁ ਸਾਹਿਬ ਦਾ ਆਸ਼ੀਰਵਾਦ ਲਿਆ ।

Written by  Shaminder   |  October 17th 2023 10:23 AM  |  Updated: October 17th 2023 11:45 AM

ਪੰਜਾਬੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰ ਕਾਸਟ ਪਹੁੰਚੀ ਸ੍ਰੀ ਕਰਤਾਰਪੁਰ ਸਾਹਿਬ, ਪਾਕਿਸਤਾਨੀ ਕਲਾਕਾਰ ਵੀ ਪਹੁੰਚੇ

ਗਿੱਪੀ ਗਰੇਵਾਲ,(Gippy Grewal) ਬਿੰਨੂ ਢਿੱਲੋਂ ਅਤੇ ਕਰਮਜੀਤ ਅਨਮੋਲ ਸਣੇ ਪੰਜਾਬੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦੇ ਸਿਤਾਰੇ ਸ਼੍ਰੀ ਕਰਤਾਰਪੁਰ ਸਾਹਿਬ ‘ਚ ਪੁੱਜੇ । ਜਿੱਥੇ ਫ਼ਿਲਮ ਦੇ ਕਲਾਕਾਰਾਂ ਨੇ ਗੁਰਦੁਆਰਾ ਸਾਹਿਬ ‘ਚ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੁ ਸਾਹਿਬ ਦਾ ਆਸ਼ੀਰਵਾਦ ਲਿਆ । ਇਸ ਮੌਕੇ ਪਾਕਿਸਤਾਨੀ ਕਲਾਕਾਰ ਵੀ ਪਹੁੰਚੇ ਹੋਏ ਸਨ । ਫ਼ਿਲਮ ਦੇ ਕਲਾਕਾਰਾਂ ਨੇ ਫ਼ਿਲਮ ਦੀ ਕਾਮਯਾਬੀ ਦੇ ਲਈ ਅਰਦਾਸ ਵੀ ਕੀਤੀ ।

ਹੋਰ ਪੜ੍ਹੋ :  ਮਨਕਿਰਤ ਔਲਖ ਨੇ ਮਾਡਲ ਨੂੰ ਕੀਤੀ ਕਿੱਸ, ਘਰ ‘ਚ ਪਿਆ ਪੁਆੜਾ, ਵੇਖੋ ਵੀਡੀਓ

ਪਾਕਿਸਤਾਨੀ ਕਲਾਕਾਰ ਨਾਸਿਰ ਚਿਨੋਤੀ ਅਤੇ ਇਫਤਖਾਰ ਠਾਕੁਰ ‘ਤੇ ਸਈਅਦ ਨੂਰ ਤੋਂ ਇਲਾਵਾ ਹੋਰ ਕਈ ਕਲਾਕਾਰ ਵੀ ਮੌਜੂਦ ਰਹੇ । ਦੱਸ ਦਈਏ ਕਿ ਬੀਤੇ ਦਿਨ ਗਿੱਪੀ ਗਰੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਵੀ ਪਹੁੰਚੇ ਸਨ । 

ਗਿੱਪੀ ਗਰੇਵਾਲ ਦਾ ਵਰਕ ਫ੍ਰੰਟ 

ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਜਿਸ ‘ਚ ਹਾਲ ਹੀ ‘ਚ ਆਈ ‘ਕੈਰੀ ਆਨ ਜੱਟਾ-੩’ ਫ਼ਿਲਮ ਵੀ ਸੀ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਸੋਨਮ ਬਾਜਵਾ ਨਜ਼ਰ ਆਏ ਸਨ । ਜਲਦ ਹੀ ਗਿੱਪੀ ਗਰੇਵਾਲ ਸੰਜੇ ਦੱਤ ਦੇ ਨਾਲ ਫ਼ਿਲਮ ‘ਸ਼ੇਰਾਂ ਦੀ ਕੌਮ’ ਪੰਜਾਬੀ ਵੀ ਕਰਨ ਜਾ ਰਹੇ ਹਨ ।

ਜਿਸ ਦਾ ਐਲਾਨ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਕੀਤਾ ਸੀ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਇਸ ਤੋਂ ਬਾਅਦ ਫ਼ਿਲਮਾਂ ‘ਚ ਵੀ ਕਿਸਮਤ ਅਜ਼ਮਾਈ ਅਤੇ ਇਸ ਖੇਤਰ ‘ਚ ਵੀ ਕਾਮਯਾਬੀ ਹਾਸਲ ਕੀਤੀ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network