ਜ਼ਖਮੀ ਹਾਲਤ ‘ਚ ਨਜ਼ਰ ਆਈ ਪੰਜਾਬੀ ਇੰਡਸਟਰੀ ਦੀ ਇਹ ਮਸ਼ਹੂਰ ਅਦਾਕਾਰਾ, ਵੀਡੀਓ ਵੇਖ ਫੈਨਸ ਹੋਏ ਪ੍ਰੇਸ਼ਾਨ

ਅਦਾਕਾਰਾ ਸਾਰਾ ਗੁਰਪਾਲ ਨੇ ਜਿਉਂ ਹੀ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਫੈਨਸ ਨੇ ਵੀ ਅਦਾਕਾਰਾ ਨੂੰ ਉਸ ਦੀ ਸਿਹਤ ਬਾਰੇ ਪੁੱਛਣ ਲੱਗ ਪਏ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੇ ਚਿਹਰੇ ‘ਤੇ ਜ਼ਖਮਾਂ ਦੇ ਨਿਸ਼ਾਨ ਹਨ ।

Reported by: PTC Punjabi Desk | Edited by: Shaminder  |  August 03rd 2024 04:52 PM |  Updated: August 03rd 2024 04:52 PM

ਜ਼ਖਮੀ ਹਾਲਤ ‘ਚ ਨਜ਼ਰ ਆਈ ਪੰਜਾਬੀ ਇੰਡਸਟਰੀ ਦੀ ਇਹ ਮਸ਼ਹੂਰ ਅਦਾਕਾਰਾ, ਵੀਡੀਓ ਵੇਖ ਫੈਨਸ ਹੋਏ ਪ੍ਰੇਸ਼ਾਨ

 ਪੰਜਾਬੀ ਅਦਾਕਾਰਾ ਤੇ ਮਾਡਲ ਸਾਰਾ ਗੁਰਪਾਲ (Sara Gurpal)  ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਪਰ ਉਸ ਨੇ ਬੀਤੇ ਦਿਨ ਆਪਣਾ ਇੱਕ ਵੀਡੀਓ ਸਾਂਝਾ ਕੀਤਾ । ਜਿਸ ਨੂੰ ਵੇਖ ਕੇ ਅਦਾਕਾਰਾ ਦੇ ਫੈਨਸ ਵੀ ਕਾਫੀ ਪ੍ਰੇਸ਼ਾਨ ਹੋ ਗਏ ।ਅਦਾਕਾਰਾ ਨੇ ਜਿਉਂ ਹੀ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਫੈਨਸ ਨੇ ਵੀ ਅਦਾਕਾਰਾ ਨੂੰ ਉਸ ਦੀ ਸਿਹਤ ਬਾਰੇ ਪੁੱਛਣ ਲੱਗ ਪਏ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੇ ਚਿਹਰੇ ‘ਤੇ ਜ਼ਖਮਾਂ ਦੇ ਨਿਸ਼ਾਨ ਹਨ । 

ਹੋਰ ਪੜ੍ਹੋ  : ਜਦੋਂ ਪੁੱਤਰ ਦੀ ਮੌਤ ਦੀਆਂ ਦੁਆਵਾਂ ਮੰਗਣ ਲੱਗ ਪਈ ਅਦਾਕਾਰ ਸ਼ੇਖਰ ਸੁਮਨ ਦੀ ਪਤਨੀ, ਕਿੱਸਾ ਸੁਣ ਕੇ ਤੁਹਾਡੀਆਂ ਵੀ ਅੱਖਾਂ ‘ਚ ਆ ਜਾਣਗੇ ਅੱਥਰੂ

ਸਾਰਾ ਗੁਰਪਾਲ ਦਾ ਵਰਕ ਫ੍ਰੰਟ

ਸਾਰਾ ਗੁਰਪਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੀ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੀ ਹੈ।ਉਸ ਦਾ ਸਬੰਧ ਹਰਿਆਣਾ ਦੇ ਫਤਿਆਬਾਦ ਦੇ ਨਾਲ ਹੈ ਜਿੱਥੋਂ ਦੀ ਉਹ ਜੰਮਪਲ ਹੈ। ਸਾਰਾ ਗੁਰਪਾਲ ਬਿੱਗ ਬੌਸ ‘ਚ ਵੀ ਨਜ਼ਰ ਆ ਚੁੱਕੀ ਹੈ।

ਪਰ ਉਹ ਬਿੱਗ ਬੌਸ ਦੇ ਘਰ ਜ਼ਿਆਦਾ ਦਿਨ ਤੱਕ ਨਹੀਂ ਸੀ ਟਿਕ ਪਾਈ।ਉਹ ਆਪਣੇ ਬੇਬਾਕ ਅੰਦਾਜ਼ ਦੇ ਲਈ ਜਾਣੀ ਜਾਂਦੀ ਹੈ। ਉਸ ਨੇ ਹਾਲ ਹੀ ‘ਚ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜਿਨ੍ਹਾਂ ਕਾਰਨ ਲੋਕਾਂ ਨੇ ਅਦਾਕਾਰਾ ਨੂੰ ਟ੍ਰੋਲ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ।  

 

- PTC PUNJABI


Popular Posts