ਅਦਾਕਾਰਾ ਨਿਸ਼ਾ ਬਾਨੋ ਦਾ ਇਹ ਮਜ਼ੇਦਾਰ ਵੀਡੀਓ ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ
ਅਦਾਕਾਰਾ ਨਿਸ਼ਾ ਬਾਨੋ ਦਾ ਇਹ ਮਜ਼ੇਦਾਰ ਵੀਡੀਓ ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ
ਅਦਾਕਾਰਾ ਨਿਸ਼ਾ ਬਾਨੋ (Nisha Bano) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।ਜਿਸ ‘ਚ ਅਦਾਕਾਰਾ ਅਨੀਤਾ ਦੇਵਗਨ ਦੇ ਡਾਇਲੌਗ ‘ਤੇ ਲਿਪਸਿੰਕ ਕਰਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਅਦਾਕਾਰਾ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਲਗਾਤਾਰ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ। ਨਿਸ਼ਾ ਬਾਨੋ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਇੱਟਾਂ ਦਾ ਘਰ’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ । ਜਿੱਥੋਂ ਉਹ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰ ਰਹੇ ਹਨ । ਹਾਲ ਹੀ ‘ਚ ਉਨ੍ਹਾਂ ਨੇ ਇਸ ਫ਼ਿਲਮ ਦੇ ਸੈੱਟ ਤੋਂ ਇੱਕ ਵੀਡੀਓ ਵੀ ਸ਼ੇਅਰ ਕੀਤਾ ਹੈ। ਜਿਸ ‘ਚ ਅਦਾਕਾਰਾ ਦਾ ਪਤੀ ਸਮੀਰ ਮਾਹੀ, ਅਦਾਕਾਰ ਗੁਰਪ੍ਰੀਤ ਘੁੱਗੀ ਤੇ ਹੋਰ ਕਲਾਕਾਰ ਵੀ ਨਜ਼ਰ ਆ ਰਹੇ ਹਨ ।
/ptc-punjabi/media/media_files/TgdniWPHqywqvCYNe6B7.jpg)
ਹੋਰ ਪੜ੍ਹੋ : ਹਸਪਤਾਲ ‘ਚ ਭਰਤੀ ਅਦਾਕਾਰਾ ਊਰਵਸ਼ੀ ਢੋਲਕੀਆ, ਗਰਦਨ ਦੇ ਟਿਊਮਰ ਦਾ ਚੱਲ ਰਿਹਾ ਇਲਾਜ
ਨਿਸ਼ਾ ਬਾਨੋ ਦਾ ਵਰਕ ਫ੍ਰੰਟ
ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਨਿਸ਼ਾ ਬਾਨੋ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ (Pollywood) ‘ਚ ਸਰਗਰਮ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਛੋਟੇ ਮੋਟੇ ਟੀਵੀ ਸ਼ੋਅਜ਼ ਦੇ ਨਾਲ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਕਈ ਫ਼ਿਲਮਾਂ ‘ਚ ਕੰਮ ਕਰਨ ਦਾ ਮੌਕਾ ਮਿਲਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ।ਨਿਸ਼ਾ ਬਾਨੋ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ, ਪਰ ਉਨ੍ਹਾਂ ਦੇ ਵੱਲੋਂ ਫ਼ਿਲਮ ‘ਨਿੱਕਾ ਜ਼ੈਲਦਾਰ’ ‘ਚ ਨਿਭਾਏ ਗਏ ਸ਼ਾਂਤੀ ਦੇ ਕਿਰਦਾਰ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।
/ptc-punjabi/media/media_files/lh8bsAMZCRiKGu05Ewbm.jpg)
ਆਉਣ ਵਾਲੇ ਦਿਨਾਂ ‘ਚ ਨਿਸ਼ਾ ਬਾਨੋ ਹੋਰ ਵੀ ਕਈ ਪ੍ਰੋਜੈਕਟ ‘ਚ ਨਜ਼ਰ ਆਏਗੀ । ਜਿਸ ‘ਚ ਉਨ੍ਹਾਂ ਦੇ ਵੱਲੋਂ ਇਮਤਿਆਜ਼ ਅਲੀ ਦੀ ਫ਼ਿਲਮ ‘ਚਮਕੀਲਾ’ ‘ਚ ਵੀ ਕਿਰਦਾਰ ਵੀ ਸ਼ਾਮਿਲ ਹੈ । ਇਸ ਤੋਂ ਇਲਾਵਾ ਉਹ ਚੱਕ ਲਓ ਰੱਬ ਦਾ ਨਾਂਅ ਲੈ ਕੇ, ਲੰਬੜਾਂ ਦਾ ਲਾਣਾ ਅਤੇ ਇੱਟਾਂ ਦਾ ਘਰ ਸਣੇ ਕਈ ਪ੍ਰੋਜੈਕਟ ‘ਚ ਨਜ਼ਰ ਆਏਗੀ।
ਨਿਸ਼ਾ ਬਾਨੋ ਦੀ ਨਿੱਜੀ ਜ਼ਿੰਦਗੀ
ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਨਿਸ਼ਾ ਬਾਨੋ ਨੇ ਸਮੀਰ ਮਾਹੀ ਦੇ ਨਾਲ ਕੁਝ ਸਮਾਂ ਪਹਿਲਾਂ ਵਿਆਹ ਕਰਵਾਇਆ ਸੀ । ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ । ਬੀਤੇ ਸਾਲ ਹੀ ਉਨ੍ਹਾਂ ਦੇ ਪਿਤਾ ਜੀ ਦਾ ਦਿਹਾਂਤ ਹੋ ਗਿਆ ਸੀ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
