ਤਸਵੀਰ ‘ਚ ਨਜ਼ਰ ਆ ਰਹੀ ਇਹ ਬੱਚੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਅਤੇ ਮਾਡਲ, ਕੀ ਤੁਸੀਂ ਪਛਾਣਿਆ !

ਪੰਜਾਬੀ ਇੰਡਸਟਰੀ ‘ਚ ਆਏ ਦਿਨ ਕਲਾਕਾਰਾਂ ਦੇ ਬਚਪਨ ਦੀਆਂ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾਂਦਾ ਹੈ ।ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਇੱਕ ਅਜਿਹੀ ਹੀ ਅਦਾਕਾਰਾ ਦੀ ਪੁਰਾਣੀ ਤਸਵੀਰ ਵਿਖਾਉਣ ਜਾ ਰਹੇ ਹਾਂ, ਜਿਸ ਨੇ ਪੰਜਾਬੀ ਇੰਡਸਟਰੀ ‘ਚ ਕੰਮ ਕੀਤਾ ਹੈ । ਇਸ ਦੇ ਨਾਲ-ਨਾਲ ਉਹ ਬਾਲੀਵੁੱਡ ਇੰਡਸਟਰੀ ‘ਚ ਵੀ ਕੰਮ ਕਰ ਚੁੱਕੀ ਹੈ ।ਪਰ ਉਹ ਆਪਣੇ ਸੱਭਿਆਚਾਰ ਨੂੰ ਕਦੇ ਵੀ ਨਹੀਂ ਭੁੱਲੀ ।

Written by  Shaminder   |  June 11th 2023 07:00 AM  |  Updated: June 10th 2023 02:55 PM

ਤਸਵੀਰ ‘ਚ ਨਜ਼ਰ ਆ ਰਹੀ ਇਹ ਬੱਚੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਅਤੇ ਮਾਡਲ, ਕੀ ਤੁਸੀਂ ਪਛਾਣਿਆ !

ਪੰਜਾਬੀ ਇੰਡਸਟਰੀ (Punjabi Industry) ‘ਚ ਆਏ ਦਿਨ ਕਲਾਕਾਰਾਂ ਦੇ ਬਚਪਨ ਦੀਆਂ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾਂਦਾ ਹੈ ।ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਇੱਕ ਅਜਿਹੀ ਹੀ ਅਦਾਕਾਰਾ ਦੀ ਪੁਰਾਣੀ ਤਸਵੀਰ ਵਿਖਾਉਣ ਜਾ ਰਹੇ ਹਾਂ,  ਜਿਸ ਨੇ ਪੰਜਾਬੀ ਇੰਡਸਟਰੀ ‘ਚ ਕੰਮ ਕੀਤਾ ਹੈ ।

ਹੋਰ ਪੜ੍ਹੋ : ਮੀਕਾ ਸਿੰਘ ਦਾ ਅੱਜ ਹੈ ਜਨਮਦਿਨ, ਜਾਣੋ ਕਿਵੇਂ ਪਿਤਾ ਵੱਲੋਂ ਸਾਈਕਲ ਦੀ ਸਵਾਰੀ ਕਰਨ ‘ਤੇ ਗਾਇਕ ਨੂੰ ਹੁੰਦੀ ਸੀ ਸ਼ਰਮਿੰਦਗੀ

ਇਸ ਦੇ ਨਾਲ-ਨਾਲ ਉਹ ਬਾਲੀਵੁੱਡ ਇੰਡਸਟਰੀ ‘ਚ ਵੀ ਕੰਮ ਕਰ ਚੁੱਕੀ ਹੈ ।ਪਰ ਉਹ ਆਪਣੇ ਸੱਭਿਆਚਾਰ ਨੂੰ ਕਦੇ ਵੀ ਨਹੀਂ ਭੁੱਲੀ ।ਅਸੀਂ ਗੱਲ ਕਰ ਰਹੇ ਹਾਂ ਅਦਾਕਾਰਾ ਅਤੇ ਮਾਡਲ ਸੋਨੀਆ ਮਾਨ (Sonia Mann) ਦੀ । ਜਿਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ  ਬਚਪਨ ਦੀਆਂ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ । 

ਪ੍ਰਸ਼ੰਸਕਾਂ ਦੇ ਲਈ ਸਾਂਝਾ ਕੀਤਾ ਖ਼ਾਸ ਸੁਨੇਹਾ 

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਆਪਣੇ ਪ੍ਰਸ਼ੰਸਕਾਂ ਦੇ ਲਈ ਖ਼ਾਸ ਸੁਨੇਹਾ ਵੀ ਸਾਂਝਾ ਕੀਤਾ ਹੈ । ਉਸ ਨੇ ਲਿਖਿਆ ‘ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੀ ਹਾਂ ਕਿ ਮੇਰਾ ਬਚਪਨ ਇਸ ਮਾਹੌਲ ‘ਚ ਲੰਘਿਆ ।ਅੱਜ ਦੇ ਸਮੇਂ ‘ਚ ਆਪਾਂ ਲੋਕ ਇਹ ਮਹੌਲ ਆਪਣੇ ਬੱਚਿਆਂ ਨੂੰ ਨਹੀਂ ਦੇ ਪਾ ਰਹੇ । ਇਸ ਕਰਕੇ ਰਿਸ਼ਤਿਆਂ ਦੀ ਕਦਰ ਦਿਨੋਂ ਦਿਨ ਘੱਟਦੀ ਜਾ ਰਹੀ ਹੈ ਅਤੇ ਸਾਨੂੰ ਆਪਣੀਆਂ ਜੜ੍ਹਾਂ ਨਹੀਂ ਭੁਲਾਉਣੀਆਂ ਚਾਹੀਦੀਆਂ।

ਉਨ੍ਹਾਂ ‘ਚ ਹਮੇਸ਼ਾ ਪਾਣੀ ਪਾਉਂਦੇ ਰਹਿਣਾ ਚਾਹੀਦਾ ਹੈ । ਮੈਨੂੰ ਸਵਾਲ ਪੁੱਛੇ ਜਾਂਦੇ ਕਿ ਤੁਸੀਂ ਸਿਰ ‘ਤੇ ਚੁੰਨੀ ਰੱਖਦੇ ਹੋ ਸੂਟ ਪਾਉਂਦੇ ਹੋ। ਜਿਹੜਾ ਮੇਰਾ ਪਹਿਰਾਵਾ ਆ। ਮੇਰੀ ਕੋਸ਼ਿਸ਼ ਇਹੀ ਰਹਿੰਦੀ ਕਿ ਮੈਂ ਆਪਣਾ ਕਲਚਰ ਸੰਭਾਲ ਕੇ ਰੱਖਾਂ’ । ਦੱਸ ਦਈਏ ਕਿ ਸੋਨੀਆ ਮਾਨ ਬਤੌਰ ਮਾਡਲ ਕਈ ਪੰਜਾਬੀ ਗੀਤਾਂ 'ਚ ਕੰਮ ਕਰ ਚੁੱਕੀ ਹੈ । ਇਸ ਤੋਂ ਇਲਾਵਾ ਉਹ ਬਾਲੀਵੁੱਡ ਫ਼ਿਲਮ ‘ਹੈਪੀ ਹਾਰਡੀ ਐਂਡ ਹੀਰ’ ‘ਚ ਵੀ ਹਿਮੇਸ਼ ਰੇਸ਼ਮੀਆ ਦੇ ਨਾਲ ਕੰਮ ਕਰ ਚੁੱਕੀ ਹੈ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network