ਦਿਲਜੀਤ ਦੋਸਾਂਝ ਨੇ ਇੰਝ ਕੀਤੀ ਅੰਗਰੇਜ ਦੇ ਨਾਲ ਮਸਤੀ, ਵੇਖੋ ਵੀਡੀਓ

ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇਤ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਇੱਕ ਅੰਗਰੇਜ਼ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ ।

Written by  Shaminder   |  September 06th 2023 04:11 PM  |  Updated: September 06th 2023 04:11 PM

ਦਿਲਜੀਤ ਦੋਸਾਂਝ ਨੇ ਇੰਝ ਕੀਤੀ ਅੰਗਰੇਜ ਦੇ ਨਾਲ ਮਸਤੀ, ਵੇਖੋ ਵੀਡੀਓ

ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇਤ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਇੱਕ ਅੰਗਰੇਜ਼ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਦੇ ਨਾਲ ਇਹ ਅੰਗਰੇਜ਼ ਭੋਲੇ ਸ਼ੰਕਰ ਨੂੰ ਲੈ ਕੇ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦਾ ਹੋਇਆ ਨਜ਼ਰ ਆ ਰਿਹਾ ਹੈ ।

ਹੋਰ ਪੜ੍ਹੋ :  ਸ਼ਹਿਨਾਜ਼ ਗਿੱਲ ਦੇ ਸ਼ੋਅ ‘ਚ ਸ਼ਿਲਪਾ ਸ਼ੈੱਟੀ ਨੇ ਕੀਤੀ ਖੂਬ ਮਸਤੀ, ਵੇਖੋ ਵੀਡੀਓ

ਇਹ ਅੰਗਰੇਜ਼ ਭੋਲੇ ਸ਼ੰਕਰ ਦਾ ਗੁਣਗਾਣ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ।ਗਾਇਕ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਜੋ ਤੁਸੀਂ ਦਿੰਦੇ ਹੋ, ਉਸ ਨੂੰ ਹਮੇਸ਼ਾ ਭੁੱਲ ਜਾਓ, ਪਰ ਮੁਆਫ਼ ਕਰਨਾ ਕਦੇ ਨਾ ਭੁੱਲੋ’। 

 

ਦਿਲਜੀਤ ਦੋਸਾਂਝ ਨੇ ਦਿੱਤੇ ਕਈ ਹਿੱਟ ਗੀਤ 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਜਲਦ ਹੀ ਉਹ ਆਪਣੀ ਨਵੀਂ ਐਲਬਮ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ਪੰਜ ਤਾਰਾ, ਲੈਂਬਰਗਿਨੀ, ਜੱਟ ਫਾਇਰ ਕਰਦਾ, ਰਾਤ ਦੀ ਗੇੜੀ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।

ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ  ਬਹੁਤ ਜ਼ਿਆਦਾ ਸਰਾਹਿਆ ਗਿਆ ਅਤੇ ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਜੋੜੀ’ ਆਈ ਸੀ, ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ।   

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network