ਦਿਲਜੀਤ ਦੋਸਾਂਝ ਨੂੰ ਮਿਲਣ ਦੀ ਦਿਲੀ ਇੱਛਾ ਰੱਖਦਾ ਹੈ ਇਹ ਪਾਕਿਸਤਾਨੀ ਕ੍ਰਿਕੇਟਰ, ਦਿਲਜੀਤ ਨੇ ਵੀ ਭਰੀ ਹਾਮੀ
ਦਿਲਜੀਤ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਪਾਕਿਸਤਾਨੀ ਕ੍ਰਿਕੇਟਰ ਸ਼ੋਇਬ ਅਖਤਰ ਨੇ ਕਮੈਂਟ ਕੀਤਾ ਕਿ 'ਮੈਂ ਤੁਹਾਡੇ ਕੰਮ ਨੂੰ ਬਹੁਤ ਪਸੰਦ ਕਰਦਾ ਹਾਂ ਅਤੇ ਤੁਹਾਨੂੰ ਮਿਲਣਾ ਚਾਹੁੰਦਾ ਹਾਂ' ।
ਦਿਲਜੀਤ ਦੋਸਾਂਝ ਨੂੰ ਮਿਲਣ ਦੀ ਦਿਲੀ ਇੱਛਾ ਰੱਖਦਾ ਹੈ ਇਹ ਪਾਕਿਸਤਾਨੀ ਕ੍ਰਿਕੇਟਰ, ਦਿਲਜੀਤ ਨੇ ਵੀ ਭਰੀ ਹਾਮੀ
ਦਿਲਜੀਤ ਦੋਸਾਂਝ (Diljit Dosanjh)ਕੌਮਾਂਤਰੀ ਪੱਧਰ ਦੇ ਸਟਾਰ ਬਣ ਚੁੱਕੇ ਹਨ । ਪਰ ਉਨ੍ਹਾਂ ਨੇ ਕਦੇ ਵੀ ਆਪਣੀ ਕਾਮਯਾਬੀ ਨੂੰ ਖੁਦ ‘ਤੇ ਹਾਵੀ ਨਹੀਂ ਹੋਣ ਦਿੱਤਾ ਅਤੇ ਹਮੇਸ਼ਾ ਹੀ ਸਭ ਦੇ ਨਾਲ ਨਿਮਰਤਾ ਦੇ ਨਾਲ ਪੇਸ਼ ਆਏ ਹਨ।ਉਹ ਹਰ ਆਮ ਖ਼ਾਸ ਇਨਸਾਨ ਨੂੰ ਮਿਲਦੇ ਹਨ ਅਤੇ ਹਰ ਤਰ੍ਹਾਂ ਦੇ ਲੋਕਾਂ ‘ਚ ਵਿਚਰਦੇ ਹਨ।ਇਹੀ ਕਾਰਨ ਹੈ ਕਿ ਹਰ ਕੋਈ ਉਨ੍ਹਾਂ ਦਾ ਪਲਾਂ ‘ਚ ਹੀ ਮੁਰੀਦ ਹੋ ਜਾਂਦਾ ਹੈ।
ਹੋਰ ਪੜ੍ਹੋ : ਦਿਲਪ੍ਰੀਤ ਢਿੱਲੋਂ ਦਾ ਅੱਜ ਹੈ ਜਨਮ ਦਿਨ, ਫੈਨਸ ਵੀ ਦੇ ਰਹੇ ਵਧਾਈ
ਸੋਸ਼ਲ ਮੀਡੀਆ ‘ਤੇ ਆਪਣੇ ਫੈਨਸ ਦੇ ਨਾਲ ਉਹ ਹਮੇਸ਼ਾ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਬੀਤੇ ਦਿਨ ਉਨ੍ਹਾਂ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜਿੱਥੇ ਉਹ ਕਿਤੇ ਘੁੰਮਣ ਗਏ ਹੋਏ ਲੱਗਦੇ ਨੇ। ਦਿਲਜੀਤ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਪਾਕਿਸਤਾਨੀ ਕ੍ਰਿਕੇਟਰ ਸ਼ੋਇਬ ਅਖਤਰ ਨੇ ਕਮੈਂਟ ਕੀਤਾ ਕਿ 'ਮੈਂ ਤੁਹਾਡੇ ਕੰਮ ਨੂੰ ਬਹੁਤ ਪਸੰਦ ਕਰਦਾ ਹਾਂ ਅਤੇ ਤੁਹਾਨੂੰ ਮਿਲਣਾ ਚਾਹੁੰਦਾ ਹਾਂ' । ਜਿਸ ‘ਤੇ ਦਿਲਜੀਤ ਨੇ ਹਾਮੀ ਭਰਦਿਆਂ ਇਸ ਕਮੈਂਟ ਦਾ ਜਵਾਬ ਦਿੱਤਾ ‘ਜ਼ਰੂਰ ਭਾਜੀ’। ਦਿਲਜੀਤ ਦੇ ਇਸ ਕਮੈਂਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਆ ਰਹੇ ਹਨ ।
ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ ।ਪਰ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਸਰਾਹਿਆ ਗਿਆ ਅਤੇ ਹੁਣ ਤੱਕ ਉਹ ਅਨੇਕਾਂ ਹੀ ਫ਼ਿਲਮਾਂ ‘ਚ ਕੰਮ ਵੀ ਕਰ ਚੁੱਕੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
