ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਦਾ ਅੱਜ ਹੈ ਜਨਮ ਦਿਨ, ਗਾਇਕ ਨੇ ਰੋਮਾਂਟਿਕ ਵੀਡੀਓ ਸਾਂਝਾ ਕਰ ਦਿੱਤੀ ਵਧਾਈ
ਗਿੱਪੀ ਗਰੇਵਾਲ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਹਰ ਕੋਈ ਉਨ੍ਹਾਂ ਨੂੰ ਪਤਨੀ ਦੇ ਜਨਮ ਦਿਨ ਦੀਆਂ ਵਧਾਈਆਂ ਦੇਣ ਲੱਗ ਪਿਆ ।ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਦੀ ਜੋੜੀ ਪਾਲੀਵੁੱਡ ਦੀਆਂ ਮਸ਼ਹੂਰ ਜੋੜੀਆਂ ਚੋਂ ਇੱਕ ਹੈ ਅਤੇ ਇਸ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ।
ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਦਾ ਅੱਜ ਹੈ ਜਨਮ ਦਿਨ, ਗਾਇਕ ਨੇ ਰੋਮਾਂਟਿਕ ਵੀਡੀਓ ਸਾਂਝਾ ਕਰ ਦਿੱਤੀ ਵਧਾਈ
ਗਿੱਪੀ ਗਰੇਵਾਲ (Gippy Grewal) ਦੀ ਪਤਨੀ ਰਵਨੀਤ ਗਰੇਵਾਲ (Ravneet Grewal) ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਗਾਇਕ ਨੇ ਆਪਣੀ ਪਤਨੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੀ ਪਤਨੀ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਸ ਵੀਡੀਓ ਦੇ ਨਾਲ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ 'Happy Birthday My Love' ਜਿਉਂ ਹੀ ਗਿੱਪੀ ਗਰੇਵਾਲ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਹਰ ਕੋਈ ਉਨ੍ਹਾਂ ਨੂੰ ਪਤਨੀ ਦੇ ਜਨਮ ਦਿਨ ਦੀਆਂ ਵਧਾਈਆਂ ਦੇਣ ਲੱਗ ਪਿਆ ।
ਹੋਰ ਪੜ੍ਹੋ : ਸਤਿੰਦਰ ਸਰਤਾਜ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕ ਦੀ ਨਿੱਜੀ ਜ਼ਿੰਦਗੀ ਤੇ ਕਰੀਅਰ ਬਾਰੇ
ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਦੀ ਜੋੜੀ ਪਾਲੀਵੁੱਡ ਦੀਆਂ ਮਸ਼ਹੂਰ ਜੋੜੀਆਂ ਚੋਂ ਇੱਕ ਹੈ ਅਤੇ ਇਸ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। ਗਿੱਪੀ ਗਰੇਵਾਲ ਵੀ ਰਵਨੀਤ ਨੂੰ ਆਪਣਾ ਲੱਕੀ ਚਾਰਮ ਮੰਨਦੇ ਹਨ । ਕਿਉਂਕਿ ਰਵਨੀਤ ਜਦੋਂ ਤੋਂ ਉਨ੍ਹਾਂ ਦੀ ਜ਼ਿੰਦਗੀ ‘ਚ ਆਈ ਹੈ। ਉਸ ਤੋਂ ਬਾਅਦ ਹੀ ਉਨ੍ਹਾਂ ਦੇ ਕਰੀਅਰ ਨੇ ਰਫਤਾਰ ਫੜ੍ਹੀ ਸੀ ।

ਗਿੱਪੀ ਗਰੇਵਾਲ ਤੇ ਰਵਨੀਤ ਗਰੇਵਾਲ ਦੇ ਹਨ 3 ਬੇਟੇ
ਗਿੱਪੀ ਗਰੇਵਾਲ ਤੇ ਰਵਨੀਤ ਗਰੇਵਾਲ ਦੇ ਤਿੰਨ ਬੇਟੇ ਹਨ । ਸਭ ਤੋਂ ਵੱਡੇ ਬੇਟੇ ਦਾ ਨਾਂਅ ਏਕਮ ਗਰੇਵਾਲ ਜਦੋਂਕਿ ਛੋਟੇ ਦਾ ਨਾਂਅ ਸ਼ਿੰਦਾ ਗਰੇਵਾਲ ਅਤੇ ਸਭ ਤੋਂ ਛੋਟੇ ਬੇਟੇ ਦਾ ਨਾਂਅ ਗੁਰਬਾਜ਼ ਗਰੇਵਾਲ ਹੈ। ਜਿਸ ਦੇ ਨਾਲ ਅਕਸਰ ਇਹ ਜੋੜੀ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।
_3354777c03601be2ee65df4e6b4f92e5_1280X720.webp)
ਗਿੱਪੀ ਗਰੇਵਾਲ ਦਾ ਵਰਕ ਫ੍ਰੰਟ
ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ‘ਚ ਵੀ ਆਪਣੀ ਕਿਸਮਤ ਅਜ਼ਮਾਈ ਅਤੇ ਹੁਣ ਤੱਕ ਉਹ ਪਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦੇ ਚੁੱਕੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
