ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਦਾ ਅੱਜ ਹੈ ਗੁਰਤਾ ਗੱਦੀ ਦਿਵਸ, ਸੰਗਤਾਂ ਗੁਰੁ ਘਰ ‘ਚ ਹੋ ਰਹੀਆਂ ਨਤਮਸਤਕ
ਮੀਰੀ ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਾਹਿਬ ਜੀ ਦਾ ਅੱਜ ਗੁਰਤਾ ਗੱਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਸੰਗਤਾਂ ਵੀ ਗੁਰੁ ਘਰ ‘ਚ ਨਤਮਸਤਕ ਹੋ ਰਹੀਆਂ ਹਨ ।
ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਦਾ ਅੱਜ ਹੈ ਗੁਰਤਾ ਗੱਦੀ ਦਿਵਸ, ਸੰਗਤਾਂ ਗੁਰੁ ਘਰ ‘ਚ ਹੋ ਰਹੀਆਂ ਨਤਮਸਤਕ
ਮੀਰੀ ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਾਹਿਬ (Sri Guru Hargobind Sahib ji ) ਜੀ ਦਾ ਅੱਜ ਗੁਰਤਾ ਗੱਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਸੰਗਤਾਂ ਵੀ ਗੁਰੁ ਘਰ ‘ਚ ਨਤਮਸਤਕ ਹੋ ਰਹੀਆਂ ਹਨ ਅਤੇ ਗੁਰੁ ਸਾਹਿਬ ਨੁੰ ਯਾਦ ਕੀਤਾ ਜਾ ਰਿਹਾ ਹੈ।ਛੇਵੀਂ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਜਿਨਾਂ ਨੂੰ ਮੀਰੀ ਪੀਰੀ ਦੇ ਮਾਲਕ ਵੀ ਕਿਹਾ ਜਾਂਦਾ ਹੈ । ਉਨਾਂ ਨੇ ਸਿੱਖ ਧਰਮ ਦੀ ਰੱਖਿਆ ਲਈ ਕਈ ਲੜਾਈਆਂ ਲੜੀਆਂ ।
ਉਨਾਂ ਦਾ ਜਨਮ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਘਰ ੫ ਜੁਲਾਈ ੧੫੯੫ ਨੂੰ ਅੰਮ੍ਰਿਤਸਰ ਦੇ ਪਿੰਡ ਵਡਾਲੀ 'ਚ ਹੋਇਆ ।ਉਨਾਂ ਦਾ ਪਾਲਣ ਪੋਸ਼ਣ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਵਰਗੀਆਂ ਕਈ ਹਸਤੀਆਂ ਦੀ ਛਤਰ ਛਾਇਆ 'ਚ ਹੋਇਆ । ਗੁਰੂ ਸਾਹਿਬ ਜਦੋਂ ਸੱਤ ਸਾਲ ਦੇ ਹੋਏ ਤਾਂ ਉਨਾਂ ਨੂੰ ਅੱਖਰੀ ਗਿਆਨਦੇਣ ਲਈ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਦੀ ਨਿਯੁਕਤੀ ਕੀਤੀ ਗਈ ।

ਗੁਰੂ ਸਾਹਿਬ ਨੂੰ ਸ਼ਸਤਰ ਵਿੱਦਿਆ ਦੇਣ ਲਈ ਭਾਈ ਜੇਠਾ ਜੀ ਦੀ ਨਿਯੁਕਤੀ ਕੀਤੀ ਗਈ । ਜਲਦ ਹੀ ਉਹ ਘੁੜਸਵਾਰੀ,ਨੇਜ਼ਾਬਾਜ਼ੀ ਅਤੇ ਹੋਰ ਹਥਿਆਰ ਚਲਾਉਣ 'ਚ ਨਿਪੁੰਨ ਹੋ ਗਏ । ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਬਾਅਦ ਜਦੋਂ ਬਾਬਾ ਬੁੱਢਾ ਜੀ ਨੇ ਉਨਾਂ ਨੂੰ ਟਿੱਕਾ ਲਗਾ ਕੇ ਗੁਰਿਆਈ ਸੌਂਪੀ । ਇਸ ਤੋਂ ਬਾਅਦ ਬਾਬਾ ਬੁੱਢਾ ਜੀ ਨੇ ਉਨਾਂ ਨੂੰ ਮੀਰੀ ਸ਼ਕਤੀ ਦੀ ਕਿਰਪਾਨ ਧਾਰਨ ਕਰਵਾਈ ਜਦੋਂ ਕਿ ਪੀਰੀ ਦੀ ਤਲਵਾਰ ਗੁਰਬਾਣੀ ਦੇ ਗਿਆਨ ਦੀ ਤਲਵਾਰ, ਆਤਮਿਕ ਗਿਆਨ ਦੀ ਤਲਵਾਰ ਉਨਾਂ ਕੋਲ ਪਹਿਲਾਂ ਤੋਂ ਹੀ ਸੀ । ਇਸੇ ਲਈ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਮੀਰੀ ਪੀਰੀ ਦੇ ਮਾਲਕ ਵੀ ਕਿਹਾ ਜਾਂਦਾ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :