ਮਿਸ ਪੂਜਾ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕਾ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

ਮਿਸ ਪੂਜਾ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਫੈਨਸ ਵੀ ਗਾਇਕਾ ਨੂੰ ਵਧਾਈ ਦੇ ਰਹੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ ।ਜਿਸ ‘ਚ ਗਾਇਕਾ ਕੇਕ ਕੱਟਦੀ ਹੋਈ ਦਿਖਾਈ ਦੇ ਰਹੀ ਹੈ ।

Reported by: PTC Punjabi Desk | Edited by: Shaminder  |  December 04th 2023 11:52 AM |  Updated: December 04th 2023 11:53 AM

ਮਿਸ ਪੂਜਾ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕਾ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

ਮਿਸ ਪੂਜਾ (Miss Pooja) ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਫੈਨਸ ਵੀ ਗਾਇਕਾ ਨੂੰ ਵਧਾਈ ਦੇ ਰਹੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ ।ਜਿਸ ‘ਚ ਗਾਇਕਾ ਕੇਕ ਕੱਟਦੀ ਹੋਈ ਦਿਖਾਈ ਦੇ ਰਹੀ ਹੈ । ਮਿਸ ਪੂਜਾ ਦਾ ਜਨਮ ਅੱਜ ਦੇ ਦਿਨ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ‘ਚ ਹੋਇਆ ਸੀ । ੳੇੁਨ੍ਹਾਂ ਦਾ ਅਸਲੀ ਨਾਮ ਗੁਰਵਿੰਦਰ ਕੌਰ ਕੈਂਥ ਹੈ ਅਤੇ ਉਨ੍ਹਾਂ ਨੂੰ ਸਕੂਲ ਕਾਲਜ ਦੇ ਸਮੇਂ ਤੋਂ ਹੀ ਸੱਭਿਆਚਾਰਕ ਗਤੀਵਿਧੀਆਂ ‘ਚ ਭਾਗ ਲੈਣ ਦਾ ਸ਼ੌਂਕ ਸੀ ਅਤੇ ਇਹੀ ਸ਼ੌਂਕ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਲੈ ਆਇਆ ।

ਹੋਰ ਪੜ੍ਹੋ :  ਮਿਸ ਪੂਜਾ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕਾ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

ਉਨ੍ਹਾਂ ਨੇ ਲੋਕ ਗੀਤ, ਪੌਪ, ਧਾਰਮਿਕ ਅਤੇ ਹਰ ਤਰ੍ਹਾਂ ਦੇ ਗੀਤ ਗਾਏ ਹਨ । ਹੁਣ ਤੱਕ ਉਨ੍ਹਾਂ ਦੇ ਨਾਮ ਸਭ ਤੋਂ ਵੱਧ ਗੀਤ ਗਾਉਣ ਦਾ ਰਿਕਾਰਡ ਦਰਜ ਹੋਇਆ ਹੈ।

ਮਿਸ ਪੂਜਾ ਦੀ ਨਿੱਜੀ ਜ਼ਿੰਦਗੀ 

ਮਿਸ ਪੂਜਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਰੋਮੀ ਟਾਹਲੀ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਉਨ੍ਹਾਂ ਦਾ ਇੱਕ ਬੇਟਾ ਵੀ ਹੈ । ਮਿਸ ਪੂਜਾ ਇਨ੍ਹੀਂ ਦਿਨੀਂ ਜ਼ਿਆਦਾਤਰ ਵਿਦੇਸ਼ ‘ਚ ਹੀ ਨਜ਼ਰ ਆਉਂਦੇ ਹਨ ।ਉਹ ਵਿਦੇਸ਼ ‘ਚ ਹੀ ਪਤੀ ਦੇ ਨਾਲ ਸੈਟਲ ਹੋ ਚੁੱਕੇ ਹਨ ।

ਉਹ ਗਾਇਕੀ ਦੇ ਨਾਲ ਨਾਲ ਬਿਜਨੇਸ ਦੇ ਖੇਤਰ ‘ਚ ਵੀ ਸਰਗਰਮ ਹਨ । ਉਨ੍ਹਾਂ ਨੇ ਆਪਣਾ ਕੋਈ ਬਿਜਨੇਸ ਵੀ ਸ਼ੁਰੂ ਕੀਤਾ ਹੈ। ਜਿਸ ਬਾਰੇ ਗਾਇਕਾ ਨੇ ਕੁਝ ਸਮਾਂ ਪਹਿਲਾਂ ਜਾਣਕਾਰੀ ਵੀ ਸਾਂਝੀ ਕੀਤੀ ਸੀ ।   

 

- PTC PUNJABI


Popular Posts