ਨਿਸ਼ਾ ਬਾਨੋ ਦਾ ਅੱਜ ਹੈ ਜਨਮ ਦਿਨ, ਜਾਣੋ ਕਿਸ ਸ਼ਖਸ ਦੀ ਹੱਲਾਸ਼ੇਰੀ ਨੇ ਬਣਾਇਆ ਅਦਾਕਾਰਾ
ਅਦਾਕਾਰਾ ਨਿਸ਼ਾ ਬਾਨੋ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਅਦਾਕਾਰਾ ‘ਤੇ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਆਪਣਾ ਜਨਮ ਦਿਨ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਆਪਣੇ ਪਤੀ ਦੇ ਨਾਲ ਵੀ ਇੱਕ ਤਸਵੀਰ ਸਾਂਝੀ ਕੀਤੀ ਹੈ।
ਨਿਸ਼ਾ ਬਾਨੋ ਦਾ ਅੱਜ ਹੈ ਜਨਮ ਦਿਨ, ਜਾਣੋ ਕਿਸ ਸ਼ਖਸ ਦੀ ਹੱਲਾਸ਼ੇਰੀ ਨੇ ਬਣਾਇਆ ਅਦਾਕਾਰਾ
ਅਦਾਕਾਰਾ ਨਿਸ਼ਾ ਬਾਨੋ (Nisha Bano) ਦਾ ਅੱਜ ਜਨਮ ਦਿਨ (Birthday) ਹੈ। ਇਸ ਮੌਕੇ ‘ਤੇ ਅਦਾਕਾਰਾ ‘ਤੇ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਆਪਣਾ ਜਨਮ ਦਿਨ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਆਪਣੇ ਪਤੀ ਦੇ ਨਾਲ ਵੀ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ‘ਚ ਉਹ ਦੋਵੇਂ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ‘ਤੇ ਕਮੈਂਟਸ ਕਰਕੇ ਫੈਨਸ ਵੀ ਨਿਸ਼ਾ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਹਨ । ਅੱਜ ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਾਂਗੇ ।
ਹੋਰ ਪੜ੍ਹੋ : ਚੰਨੀ ਕਲਾਕਾਰ ਨੇ ਦਿਲਜੀਤ ਦੋਸਾਂਝ ਦੇ ਸਟਾਈਲ ਨੂੰ ਕੀਤਾ ਕਾਪੀ, ਤਸਵੀਰਾਂ ਵੇਖ ਫੈਨਸ ਨੇ ਕੀਤੇ ਇਸ ਤਰ੍ਹਾਂ ਦੇ ਕਮੈਂਟਸ
ਨਿਸ਼ਾ ਬਾਨੋ ਦਾ ਮੁੱਢਲਾ ਜੀਵਨ
ਨਿਸ਼ਾ ਬਾਨੋ ਦਾ ਜਨਮ ਮਾਨਸਾ ‘ਚ ਹੀ ਹੋਇਆ ਹੈ ਅਤੇ ਇੱਥੋਂ ਹੀ ਉਸ ਨੇ ਆਪਣੀ ਮੁੱਢਲੀ ਸਿੱਖਿਆ ਹਾਸਲ ਕੀਤੀ ਹੈ। ਕਾਲਜ ਸਮੇਂ ਤੋਂ ਹੀ ਉਸ ਨੂੰ ਸੱਭਿਆਚਾਰਕ ਗਤੀਵਿਧੀਆਂ ‘ਚ ਭਾਗ ਲੈਣ ਦਾ ਸ਼ੌਂਕ ਸੀ ਅਤੇ ਇਹੀ ਸ਼ੌਂਕ ਉਸ ਨੂੰ ਅਦਾਕਾਰੀ ਦੇ ਖੇਤਰ ‘ਚ ਲੈ ਕੇ ਆਇਆ । ਆਪਣੀ ਅਦਾਕਾਰੀ ਦੀ ਸ਼ੁਰੂਆਤ ਉਨ੍ਹਾਂ ਨੇ ਟੀਵੀ ਦੇ ਛੋਟੇ ਮੋਟੇ ਕਿਰਦਾਰਾਂ ਦੇ ਨਾਲ ਕੀਤੀ ਸੀ । ਉਨ੍ਹਾਂ ਦੀ ਜ਼ਿੰਦਗੀ ਨੂੰ ਸੰਵਾਰਨ ‘ਚ ਕਰਮਜੀਤ ਅਨਮੋਲ ਦਾ ਵੱਡਾ ਹੱਥ ਹੈ।

ਜਿਨ੍ਹਾਂ ਨੇ ਨਿਸ਼ਾ ਅੰਦਰ ਛਿਪੀ ਪ੍ਰਤਿਭਾ ਨੂੰ ਪਛਾਣਿਆ ਅਤੇ ਕਰੀਅਰ ‘ਚ ਅੱਗੇ ਵੱਧਣ ‘ਚ ਮਦਦ ਕੀਤੀ । ਨਿਸ਼ਾ ਬਾਨੋ ਨੇ ਪੀਟੀਸੀ ਦੇ ਇੱਕ ਸ਼ੋਅ ਦੇ ਦੌਰਾਨ ਇਸ ਬਾਰੇ ਖੁਲਾਸਾ ਵੀ ਕੀਤਾ ਸੀ ।
ਨਿਸ਼ਾ ਬਾਨੋ ਦਾ ਵਿਆਹ
ਨਿਸ਼ਾ ਬਾਨੋ ਨੇ ਸਮੀਰ ਮਾਹੀ ਦੇ ਨਾਲ ਵਿਆਹ ਕਰਵਾਇਆ ਹੈ। ਜਿਸ ਦੀਆਂ ਤਸਵੀਰਾਂ ਵੀ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਸਨ ।ਨਿਸ਼ਾ ਬਾਨੋ ਦੇ ਪਿਤਾ ਜੀ ਦਾ ਦਿਹਾਂਤ ਹੋ ਚੁੱਕਿਆ ਹੈ।

ਨਿਸ਼ਾ ਬਾਨੋ ਦਾ ਵਰਕ ਫ੍ਰੰਟ
ਨਿਸ਼ਾ ਬਾਨੋ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਹਰ ਤਰ੍ਹਾਂ ਦੇ ਕਿਰਦਾਰਾਂ ‘ਚ ਉਹ ਫਿੱਟ ਬੈਠਦੇ ਹਨ । ਹਾਲ ਹੀ ‘ਚ ਉਹ ਇਮਤਿਆਜ਼ ਅਲੀ ਦੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ‘ਚ ਵੀ ਨਜ਼ਰ ਆਏ ਸਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
