ਰਾਣਾ ਰਣਬੀਰ ਦਾ ਅੱਜ ਹੈ ਜਨਮ ਦਿਨ, ਜਨਮਦਿਨ ‘ਤੇ ਜਾਣੋ ਅਦਾਕਾਰ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ
ਰਾਣਾ ਰਣਬੀਰ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰਾਂ ਚੋਂ ਇੱਕ ਹਨ । ਉਨ੍ਹਾਂ ਨੇ ਜਿੱਥੇ ਅਦਾਕਾਰੀ ਦੇ ਖੇਤਰ ‘ਚ ਮੱਲਾਂ ਮਾਰੀਆਂ ਹਨ । ਉੱਥੇ ਹੀ ਲੇਖਨ ਦੇ ਖੇਤਰ ‘ਚ ਵੀ ਸਰਗਰਮ ਹਨ ।
ਰਾਣਾ ਰਣਬੀਰ ਦਾ ਅੱਜ ਹੈ ਜਨਮ ਦਿਨ, ਜਨਮਦਿਨ ‘ਤੇ ਜਾਣੋ ਅਦਾਕਾਰ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ
ਅਦਾਕਾਰ ਰਾਣਾ ਰਣਬੀਰ (Rana Ranbir) ਦਾ ਅੱਜ ਜਨਮ ਦਿਨ (Birthday) ਹੈ। ਇਸ ਮੌਕੇ ‘ਤੇ ਅੱਜ ਅਸੀਂ ਤੁਹਾਨੂੰ ਅਦਾਕਾਰ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਾਂਗੇ ।ਰਾਣਾ ਰਣਬੀਰ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰਾਂ ਚੋਂ ਇੱਕ ਹਨ । ਉਨ੍ਹਾਂ ਨੇ ਜਿੱਥੇ ਅਦਾਕਾਰੀ ਦੇ ਖੇਤਰ ‘ਚ ਮੱਲਾਂ ਮਾਰੀਆਂ ਹਨ । ਉੱਥੇ ਹੀ ਲੇਖਨ ਦੇ ਖੇਤਰ ‘ਚ ਵੀ ਸਰਗਰਮ ਹਨ ।ਉਨ੍ਹਾਂ ਨੇ ੨੦੦੬ ‘ਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।
ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਸਿੱਧੀ ਵਿਨਾਇਕ ਮੰਦਰ ‘ਚ ਟੇਕਿਆ ਮੱਥਾ, ਭਗਵਾਨ ਦਾ ਲਿਆ ਆਸ਼ੀਰਵਾਦ
ਟੀਵੀ ਤੋਂ ਕੀਤੀ ਸ਼ੁਰੂਆਤ
ਰਾਣਾ ਰਣਬੀਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਇੰਡਸਟਰੀ ਤੋਂ ਕੀਤੀ ਸੀ। ਉਨ੍ਹਾਂ ਨੇ ਕਈ ਕਾਮੇਡੀ ਸ਼ੋਅ ਕੀਤੇ ।ਇਸ ਤੋਂ ਬਾਅਦ ਉਹ ਪਾਲੀਵੁੱਡ ‘ਚ ਫ਼ਿਲਮਾਂ ਦੇ ਲਈ ਸਰਗਰਮ ਰਹੇ ਅਤੇ ਆਖਿਰਕਾਰ ਉਨ੍ਹਾਂ ਨੂੰ ਕਈ ਫ਼ਿਲਮਾਂ ‘ਚ ਕੰਮ ਕਰਨ ਦਾ ਮੌਕਾ ਮਿਲਿਆ । ਇਸ ਦੇ ਨਾਲ ਹੀ ਬਾਲੀਵੁੱਡ ਫ਼ਿਲਮ ‘ਚ ਵੀ ਸ਼ਾਹਰੁਖ ਖ਼ਾਨ ਦੇ ਨਾਲ ਉਨ੍ਹਾਂ ਨੂੰ ਫ਼ਿਲਮ ‘ਜਬ ਹੈਰੀ ਮੈਟ ਸੇਜ਼ਲ’ ‘ਚ ਵੀ ਛੋਟਾ ਜਿਹਾ ਕਿਰਦਾਰ ਨਿਭਾਉਣ ਦਾ ਮੌਕਾ ਮਿਲਿਆ ਸੀ।

ਅਦਾਕਾਰ ਹੋਣ ਦੇ ਨਾਲ-ਨਾਲ ਵਧੀਆ ਲੇਖਕ ਵੀ ਹਨ ਰਾਣਾ
ਰਾਣਾ ਰਣਬੀਰ ਨੇ ਆਪਣੀ ਅਦਾਕਾਰੀ ਦੇ ਨਾਲ ਤਾਂ ਦਰਸ਼ਕਾਂ ਦਾ ਦਿਲ ਜਿੱਤਿਆ ਹੀ ਹੈ। ਉਨ੍ਹਾਂ ਨੇ ਆਪਣੀ ਲੇਖਣੀ ਦੇ ਨਾਲ ਵੀ ਲੋਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ। ਉਹ ਅਕਸਰ ਆਪਣੀਆਂ ਮੋਟੀਵੇਸ਼ਨਲ ਸਪੀਚ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਦੇ ਹੋਏ ਨਜ਼ਰ ਆਉਂਦੇ ਹਨ । ਵਿਦੇਸ਼ ‘ਚ ਉਨ੍ਹਾਂ ਦੇ ‘ਮਾਸਟਰ ਜੀ’ ਟਾਈਟਲ ਹੇਠ ਆਉਣ ਵਾਲੇ ਸਟੇਜ ਸ਼ੋਅ ਕਾਫੀ ਮਸ਼ਹੂਰ ਹਨ ।
ਨਿੱਜੀ ਜ਼ਿੰਦਗੀ
ਰਾਣਾ ਰਣਬੀਰ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹਨਾਂ ਦੇ ਦੋ ਬੱਚੇ ਹਨ ਸੀਰਤ ਰਾਣਾ ਧੀ ਅਤੇ ਇੱਕ ਪੁੱਤਰ । ਧੀ ਦਾ ਤਾਂ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਨੇ ਵਿਆਹ ਕਰ ਦਿੱਤਾ ਹੈ। ਉਨ੍ਹਾਂ ਦੀ ਪਤਨੀ ਕੈਨੇਡਾ ‘ਚ ਲੈਕਚਰਾਰ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
