ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ ਦਾ ਅੱਜ ਜਨਮ ਦਿਹਾੜਾ, ਦਰਸ਼ਨ ਔਲਖ ਨੇ ਦਿੱਤੀ ਸੰਗਤਾਂ ਨੂੰ ਵਧਾਈ
ਬਾਬਾ ਫਤਿਹ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਮਨਾਇਆ ਜਾ ਰਿਹਾ ਹੈ ਅਤੇ ਸਮੂਹ ਸੰਗਤਾਂ ਵੱਲੋਂ ਬਾਬਾ ਜੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਯਾਦ ਕੀਤਾ ਜਾ ਰਿਹਾ ਹੈ । ਅਦਾਕਾਰ ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਸੰਗਤਾਂ ਨੂੰ ਬਾਬਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ।
ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ ਦਾ ਅੱਜ ਜਨਮ ਦਿਹਾੜਾ, ਦਰਸ਼ਨ ਔਲਖ ਨੇ ਦਿੱਤੀ ਸੰਗਤਾਂ ਨੂੰ ਵਧਾਈ
ਬਾਬਾ ਫਤਿਹ ਸਿੰਘ ਜੀ (Baba Fateh Singh ji ) ਦਾ ਜਨਮ ਦਿਹਾੜਾ ਅੱਜ ਮਨਾਇਆ ਜਾ ਰਿਹਾ ਹੈ ਅਤੇ ਸਮੂਹ ਸੰਗਤਾਂ ਵੱਲੋਂ ਬਾਬਾ ਜੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਯਾਦ ਕੀਤਾ ਜਾ ਰਿਹਾ ਹੈ । ਅਦਾਕਾਰ ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਸੰਗਤਾਂ ਨੂੰ ਬਾਬਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦੇ ਹੋਏ ਲਿਖਿਆ ‘ਜੰਮਿਆ ਪੂਤੁ ਭਗਤੁ ਗੋਬਿੰਦ ਕਾ॥ ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ॥ਧੰਨ ਧੰਨ ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਸਹਿਬਜਾਦੇ ਬਾਬਾ ਫਤਿਹ ਸਿੰਘ ਜੀ ਦਾ ਜਨਮ ਅੱਜ ਦੇ ਦਿਹਾੜੇ ਮਾਤਾ ਜੀਤੋ ਜੀ(ਮਾਤਾ ਸੁੰਦਰੀ ਜੀ)ਦੀ ਕੁੱਖੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਸੀ ਬਾਬਾ ਫਤਿਹ ਸਿੰਘ ਜੀ ਦੇ”ਜਨਮ ਦਿਵਸ”ਦੀਆਂ ਆਪ ਜੀਆਂ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ’॥
ਹੋਰ ਪੜ੍ਹੋ : ‘ਭਾਬੀ ਜੀ ਘਰ ਪਰ ਹੈਂ’ ਫੇਮ ਅਦਾਕਾਰਾ ਸ਼ੁਭਾਂਗੀ ਅੱਤਰੀ ਵਿਆਹ ਤੋਂ 19 ਸਾਲ ਬਾਅਦ ਪਤੀ ਤੋਂ ਹੋਈ ਵੱਖ
ਦਰਸ਼ਨ ਔਲਖ ਨੇ ਜਿਉਂ ਹੀ ਇਸ ਪੋਸਟ ਨੂੰ ਸਾਂਝਾ ਕੀਤਾ ਤਾਂ ਸੰਗਤਾਂ ਨੇ ਵੀ ਬਾਬਾ ਜੀ ਦੇ ਜਨਮ ਦਿਨ ਦੀ ਵਧਾਈ ਦਿੱਤੀ । ਇਸ ਮੌਕੇ ‘ਤੇ ਕਈ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਦਰਸ਼ਨ ਔਲਖ ਦਾ ਵਰਕ ਫ੍ਰੰਟ
ਦਰਸ਼ਨ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ । ਜਲਦ ਹੀ ਉਹ ਪ੍ਰੋਡਕਸ਼ਨ ਨੰ:੧ ਟਾਈਟਲ ਹੇਠ ਨਵੀਂ ਫ਼ਿਲਮ ‘ਚ ਨਜ਼ਰ ਆਉਣ ਵਾਲੇ ਹਨ । ਜਿਸ ਦੀ ਤਸਵੀਰ ਵੀ ਉਨ੍ਹਾਂ ਨੇ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਦਰਸ਼ਨ ਔਲਖ ਆਪਣੀ ਆਵਾਜ਼ ‘ਚ ਕਈ ਗੀਤ ਵੀ ਰਿਲੀਜ਼ ਕਰ ਚੁੱਕੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
