Trending:
ਨੀਰੂ ਬਾਜਵਾ ਦੀਆਂ ਜੁੜਵਾ ਧੀਆਂ ਆਲੀਆ ਤੇ ਅਕੀਰਾ ਦਾ ਅੱਜ ਹੈ ਜਨਮ ਦਿਨ, ਵੇਖੋ ਸੈਲੀਬ੍ਰੇਸ਼ਨ ਦੀਆਂ ਖੂਬਸੂਰਤ ਤਸਵੀਰਾਂ
ਨੀਰੂ ਬਾਜਵਾ (Neeru Bajwa)ਦੀਆਂ ਜੁੜਵਾ ਧੀਆਂ ਆਲੀਆ ਅਤੇ ਅਕੀਰਾ ਦਾ ਅੱਜ ਜਨਮ ਦਿਨ (Daughters Birthday)ਹੈ। ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਨ੍ਹਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਪਰਿਵਾਰ ਦੇ ਨਾਲ ਆਪਣੀਆਂ ਧੀਆਂ ਦਾ ਜਨਮ ਦਿਨ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ।ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੀ ਮਾਂ ਅਤੇ ਸੱਸ ਮਾਂ ਵੀ ਨਜ਼ਰ ਆ ਰਹੀਆਂ ਹਨ ।ਦੱਸ ਦਈਏ ਕਿ ਆਲੀਆ ਅਤੇ ਅਕੀਰਾ ਦਾ ਜਨਮ ਲਾਕਡਾਊਨ ‘ਚ ਹੋਇਆ ਸੀ । ਇਸ ਤੋਂ ਪਹਿਲਾਂ ਦੀ ਅਦਾਕਾਰਾ ਦੀ ਧੀ ਦਾ ਜਨਮ ਹੋਇਆ ਸੀ ।
/ptc-punjabi/media/media_files/25XXJLHRqoa6Kn9ZfkgY.jpg)
ਹੋਰ ਪੜ੍ਹੋ : ਹੇਮਾ ਮਾਲਿਨੀ ਦੀ ਪ੍ਰਸਿੱਧੀ ਦੇ ਕਾਰਨ ਚਲੀ ਗਈ ਸੀ ਪਿਤਾ ਦੀ ਜਾਨ, ਜਾਣੋ ਅਦਾਕਾਰਾ ਨਾਲ ਜੁੜਿਆ ਕਿੱਸਾ
ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਆਪਣੀ ਫ਼ਿਲਮ ‘ਸ਼ਾਇਰ’ ਨੂੰ ਲੈ ਕੇ ਚਰਚਾ ‘ਚ ਹਨ । ਜਿਸ ਦੀ ਸ਼ੂਟਿੰਗ ਚੱਲ ਰਹੀ ਹੈ। ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਮੁੜ ਤੋਂ ਸਤਿੰਦਰ ਸਰਤਾਜ ਨਜ਼ਰ ਆਉਣ ਵਾਲੇ ਹਨ । ਇਸ ਤੋਂ ਪਹਿਲਾਂ ਇਹ ਜੋੜੀ ‘ਕਲੀ ਜੋਟਾ’ ਫ਼ਿਲਮ ‘ਚ ਨਜ਼ਰ ਆਈ ਸੀ । ਇਹ ਫ਼ਿਲਮ ਸੁਪਰਹਿੱਟ ਸਾਬਿਤ ਹੋਈ ਸੀ । ਇੱਕ ਵਾਰ ਮੁੜ ਤੋਂ ਇਹ ਜੋੜੀ ਇੱਕਠਿਆਂ ਨਜ਼ਰ ਆਉਣ ਵਾਲੀ ਹੈ। ਨੀਰੂ ਬਾਜਵਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ ।
/ptc-punjabi/media/media_files/eZv8KG8e239w0DKxguO5.jpg)
ਜਿਸ ਤੋਂ ਬਾਅਦ ਉਹ ਕਈ ਪੰਜਾਬੀ ਗੀਤਾਂ ‘ਚ ਨਜ਼ਰ ਆਏ ਸਨ । ਉਨ੍ਹਾਂ ਨੇ ਕਮਲਹੀਰ ਦੇ ਨਾਲ ‘ਕੁੜੀਏ ਨੀ ਸੱਗੀ ਫੁੱਲ ਵਾਲੀਏ’ ਦੇ ਨਾਲ ਖੂਬ ਸੁਰਖੀਆਂ ਵਟੋਰੀਆਂ ਸਨ ਅਤੇ ਇਸੇ ਗੀਤ ਦੇ ਨਾਲ ਉਸ ਦੀ ਪਾਲੀਵੁੱਡ ‘ਚ ਪਛਾਣ ਬਣੀ ।ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਫ਼ਿਲਮਾਂ ‘ਚ ਐਂਟਰੀ ਕੀਤੀ ਅਤੇ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦੇ ਦਿਲ ਜਿੱਤੇ ।
ਨੀਰੂ ਬਾਜਵਾ ਦਾ ਅਸਲ ਨਾਂਅ ਅਰਸ਼ਪ੍ਰੀਤ ਕੌਰ ਬਾਜਵਾ ਹੈ । ਪਰ ਇੰਡਸਟਰੀ ‘ਚ ਉਸ ਨੂੰ ਨੀਰੂ ਬਾਜਵਾ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ।ਨੀਰੂ ਬਾਜਵਾ ਦੀ ਛੋਟੀ ਭੈਣ ਰੁਬੀਨਾ ਬਾਜਵਾ ਵੀ ਫ਼ਿਲਮਾਂ ‘ਚ ਸਰਗਰਮ ਹਨ । ਹਾਲ ਹੀ ‘ਚ ਉਹ ਆਪਣੀ ਭੈਣ ਦੇ ਨਾਲ ‘ਬੂਹੇ ਬਾਰੀਆਂ’ ਫ਼ਿਲਮ ‘ਚ ਨਜ਼ਰ ਆਈ ਸੀ ।
-