ਰੁਪਿੰਦਰ ਰੂਪੀ ਦਾ ਅੱਜ ਹੈ ਜਨਮ ਦਿਨ, ਜਾਣੋ ਅਦਾਕਾਰਾ ਦੀ ਜ਼ਿੰਦਗੀ ਅਤੇ ਕਰੀਅਰ ਨਾਲ ਜੁੜੀਆਂ ਖ਼ਾਸ ਗੱਲਾਂ
ਅਦਾਕਾਰਾ ਰੁਪਿੰਦਰ ਰੂਪੀ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਅਦਾਕਾਰ ਮਲਕੀਤ ਰੌਣੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਰੁਪਿੰਦਰ ਰੂਪੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ ।
ਰੁਪਿੰਦਰ ਰੂਪੀ ਦਾ ਅੱਜ ਹੈ ਜਨਮ ਦਿਨ, ਜਾਣੋ ਅਦਾਕਾਰਾ ਦੀ ਜ਼ਿੰਦਗੀ ਅਤੇ ਕਰੀਅਰ ਨਾਲ ਜੁੜੀਆਂ ਖ਼ਾਸ ਗੱਲਾਂ
ਅਦਾਕਾਰਾ ਰੁਪਿੰਦਰ ਰੂਪੀ (Rupinder Rupi) ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਅਦਾਕਾਰ ਮਲਕੀਤ ਰੌਣੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਰੁਪਿੰਦਰ ਰੂਪੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਇਸ ਦੇ ਨਾਲ ਹੀ ਅਦਾਕਾਰਾ ਦੇ ਫੈਨਸ ਦੇ ਵੱਲੋਂ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ । ਅੱਜ ਅਦਾਕਾਰਾ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਜ਼ਿੰਦਗੀ ਅਤੇ ਕਰੀਅਰ ਦੇ ਨਾਲ ਜੁੜੀਆਂ ਖ਼ਾਸ ਗੱਲਾਂ ਦੱਸਾਂਗੇ ।
ਬਰਨਾਲਾ ਦੀ ਜੰਮਪਲ ਹੈ ਅਦਾਕਾਰਾ
ਅਦਾਕਾਰਾ ਰੁਪਿੰਦਰ ਰੂਪੀ ਬਰਨਾਲਾ ਸ਼ਹਿਰ ਦੀ ਜੰਮਪਲ ਹੈ । ਉਨ੍ਹਾਂ ਦਾ ਜਨਮ 1965 ‘ਚ ਬਰਨਾਲਾ ‘ਚ ਹੋਇਆ ਅਤੇ ਬਚਪਨ ਤੋਂ ਹੀ ਉਨ੍ਹਾਂ ਨੂੰ ਅਦਾਕਾਰੀ ਦਾ ਸ਼ੌਂਕ ਸੀ ਅਤੇ ਇਹੀ ਸ਼ੌਂਕ ਉਨ੍ਹਾਂ ਨੂੰ ਅਦਾਕਾਰੀ ਦੇ ਖੇਤਰ ‘ਚ ਲੈ ਆਇਆ ।ਉਨ੍ਹਾਂ ਨੇ ਆਪਣੇ ਕਰੀਅਰ ਦੇ ਸ਼ੁਰੂਆਤੀ ਦੌਰ ‘ਚ ਥਿਏਟਰ ‘ਚ ਕੰਮ ਕੀਤਾ ਅਤੇ ਰੰਗਮੰਚ ਨਾਲ ਜੁੜ ਕੇ ਉਹਨਾਂ ਨੇ ਪੰਜਾਬ ਸਮੇਤ ਦੇਸ਼ ਦੇ ਹੋਰ ਸੂਬਿਆਂ ਵਿੱਚ ਕਈ ਨਾਟਕ ਖੇਡੇ ।

ਪੰਜਾਬੀ ਫ਼ਿਲਮਾਂ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਤੋਂ ਬਿਨ੍ਹਾਂ ਕੋਈ ਵੀ ਫ਼ਿਲਮ ਅਧੂਰੀ ਲੱਗਦੀ ਹੈ ।ਉਹਨਾਂ ਦੀਆਂ ਕੁਝ ਹਿੱਟ ਫ਼ਿਲਮਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਲੜੀ ਵਿੱਚ ਸਭ ਤੋਂ ਪਹਿਲਾਂ ਮੰਨਤ ਫ਼ਿਲਮ ਆਉਂਦੀ ਹੈ । ਫ਼ਿਲਮ ਆਸੀਸ ਦੀ ਗੱਲ ਕੀਤੀ ਜਾਵੇ ਤਾਂ ਇਸ ਫ਼ਿਲਮ ਵਿੱਚ ਰੁਪਿੰਦਰ ਰੂਪੀ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਬਹੁਤ ਪਸੰਦ ਕੀਤਾ ਗਿਆ ਸੀ ਇਸੇ ਲਈ ਉਹਨਾਂ ਨੂੰ ਪੀਟੀਸੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ ।

ਭੁਪਿੰਦਰ ਬਰਨਾਲਾ ਨਾਲ ਹੋਇਆ ਵਿਆਹ
ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਵਿਆਹ ਪ੍ਰਸਿੱਧ ਫ਼ਿਲਮ ਡਾਇਰੈਕਟਰ ਅਤੇ ਅਦਾਕਾਰ ਭੁਪਿੰਦਰ ਬਰਨਾਲਾ ਦੇ ਨਾਲ ਹੋਇਆ ਹੈ । ਉਨ੍ਹਾਂ ਦੀ ਇੱਕ ਧੀ ਅਤੇ ਪੁੱਤਰ ਹਨ । ਧੀ ਵਿਦੇਸ਼ ‘ਚ ਹੀ ਸੈਟਲ ਹੈ, ਜਦੋਂਕਿ ਪੁੱਤਰ ਛੋਟਾ ਹੈ ।
_0de1a0c233f714e7f9a01462722ab41c_1280X720.webp)
ਜਿਸ ਦੇ ਨਾਲ ਅਕਸਰ ਹੀ ਜੋੜੀ ਦੇ ਵੱਲੋਂ ਤਸਵੀਰਾਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ । ਹਾਲ ਹੀ ‘ਚ ਅਦਾਕਾਰਾ ਫ਼ਿਲਮ ‘ਬੂਹੇ ਬਾਰੀਆਂ’, ‘ਗੋਡੇ ਗੋਡੇ ਚਾਅ’ ਸਣੇ ਕਈ ਫ਼ਿਲਮਾਂ ‘ਚ ਨਜ਼ਰ ਆਈ ਸੀ । ਉਨ੍ਹਾਂ ਦੇ ਜਨਮ ਦਿਨ ‘ਤੇ ਪੀਟੀਸੀ ਪੰਜਾਬੀ ਵੱਲੋਂ ਵੀ ਬਹੁਤ ਬਹੁਤ ਵਧਾਈ ਹੋਵੇ । ਇਸੇ ਤਰ੍ਹਾਂ ਉਹ ਪੰਜਾਬੀ ਇੰਡਸਟਰੀ ‘ਚ ਸਰਗਰਮ ਰਹਿ ਕੇ ਦਰਸ਼ਕਾਂ ਦਾ ਮਨੋਰੰਜਨ ਕਰਦੇ ਰਹਿਣ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :