ਯੁਵਰਾਜ ਹੰਸ ਦਾ ਅੱਜ ਹੈ ਜਨਮ ਦਿਨ, ਪਤਨੀ ਮਾਨਸੀ ਸ਼ਰਮਾ ਨੇ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਵਧਾਈ

ਗਾਇਕ ਅਤੇ ਅਦਾਕਾਰ ਯੁਵਰਾਜ ਹੰਸ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਗਾਇਕ ਨੂੰ ਉਸ ਦੀ ਪਤਨੀ ਮਾਨਸੀ ਸ਼ਰਮਾ ਨੇ ਕੁਝ ਤਸਵੀਰਾਂ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕਰਦੇ ਹੋਏ ਵਧਾਈ ਦਿੱਤੀ ਹੈ।

Reported by: PTC Punjabi Desk | Edited by: Shaminder  |  June 13th 2024 10:44 AM |  Updated: June 13th 2024 12:06 PM

ਯੁਵਰਾਜ ਹੰਸ ਦਾ ਅੱਜ ਹੈ ਜਨਮ ਦਿਨ, ਪਤਨੀ ਮਾਨਸੀ ਸ਼ਰਮਾ ਨੇ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਵਧਾਈ

 ਗਾਇਕ ਅਤੇ ਅਦਾਕਾਰ ਯੁਵਰਾਜ ਹੰਸ (Yuvraj hans) ਦਾ ਅੱਜ ਜਨਮ ਦਿਨ (Birthday) ਹੈ । ਇਸ ਮੌਕੇ ‘ਤੇ ਗਾਇਕ ਨੂੰ ਉਸ ਦੀ ਪਤਨੀ ਮਾਨਸੀ ਸ਼ਰਮਾ ਨੇ ਕੁਝ ਤਸਵੀਰਾਂ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕਰਦੇ ਹੋਏ ਵਧਾਈ ਦਿੱਤੀ ਹੈ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਮਾਨਸੀ ਸ਼ਰਮਾ ਦੇ ਨਾਲ ਉਸ ਦੀ ਜਠਾਣੀ ਅਜੀਤ ਮਹਿੰਦੀ ਵੀ ਇੱਕ ਤਸਵੀਰ ‘ਚ ਦਿਖਾਈ ਦੇ ਰਹੇ ਹਨ । ਜਦੋਂਕਿ ਇੱਕ ਹੋਰ ਤਸਵੀਰ ‘ਚ ਯੁਵਰਾਜ ਹੰਸ ਕੇਕ ਕੱਟਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਵੀ ਅਦਾਕਾਰ ਤੇ ਗਾਇਕ ਯੁਵਰਾਜ ਹੰਸ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। 

ਹੋਰ ਪੜ੍ਹੋ  : ਸੋਨਾਕਸ਼ੀ ਸਿਨ੍ਹਾ ਤੇ ਜ਼ਹੀਰ ਇਕਬਾਲ ਦੇ ਵਿਆਹ ਦਾ ਵੈਡਿੰਗ ਇਨਵਾਈਟ ਹੋਇਆ ਲੀਕ, ਮਾਪਿਆਂ ਦੀ ਰਜ਼ਾਮੰਦੀ ਤੋਂ ਬਗੈਰ ਹੋ ਰਿਹਾ ਵਿਆਹ

ਯੁਵਰਾਜ ਹੰਸ ਦਾ ਵਰਕ ਫ੍ਰੰਟ 

ਯੁਵਰਾਜ ਹੰਸ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ । ਉਹ ਹੁਣ ਤੱਕ ਉਹ ‘ਯਾਰਾ ਵੇ’,   ‘ਯਾਰ ਅਣਮੁੱਲੇ’, ‘ਯਾਰ ਅਣਮੁੱਲੇ ਰਿਟਰਨਸ’ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । 

ਯੁਵਰਾਜ ਹੰਸ ਦੀ ਨਿੱਜੀ ਜ਼ਿੰਦਗੀ 

 ਯੁਵਰਾਜ ਹੰਸ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਮਾਨਸੀ ਸ਼ਰਮਾ ਦੇ ਨਾਲ ਲਵ ਮੈਰਿਜ ਕਰਵਾਈ ਹੈ। ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਪਹਿਲਾਂ ਲਾਕਡਾਊਨ ਦੇ ਦੌਰਾਨ ਪੁੱਤਰ ਦਾ ਜਨਮ ਹੋਇਆ ਅਤੇ ਇਸ ਤੋਂ ਬਾਅਦ ਕੁਝ ਸਮਾਂ ਪਹਿਲਾਂ ਧੀ ਦਾ ਜਨਮ ਹੋਇਆ ਹੈ। ਉਹ ਪਦਮ ਸ਼੍ਰੀ ਹੰਸ ਰਾਜ ਹੰਸ ਦੇ ਛੋਟੇ ਪੁੱਤਰ ਹਨ । 

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network