ਤਸਵੀਰ ‘ਚ ਗੁਰਦਾਸ ਮਾਨ ਦੇ ਨਾਲ ਨਜ਼ਰ ਆ ਰਹੇ ਹਨ ਦੋ ਹੋਰ ਪੰਜਾਬੀ ਗਾਇਕ, ਕੀ ਤੁਹਾਨੂੰ ਪਤਾ ਹਨ ਇਨ੍ਹਾਂ ਦੇ ਨਾਮ

ਗੁਰਦਾਸ ਮਾਨ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅਸੀਂ ਤੁਹਾਨੂੰ ਉਨ੍ਹਾਂ ਦੀ ਇੱਕ ਪੁਰਾਣੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ‘ਚ ਉਨ੍ਹਾਂ ਦੇ ਨਾਲ ਪੰਜਾਬੀ ਇੰਡਸਟਰੀ ਦੇ ਹੋਰ ਦੋ ਸਿਤਾਰੇ ਵੀ ਨਜ਼ਰ ਆ ਰਹੇ ਹਨ । ਜਿਨ੍ਹਾਂ ਨੇ ਆਪਣੇ ਗੀਤਾਂ ਦੇ ਨਾਲ ਪੰਜਾਬੀ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾਈ ਹੈ।

Written by  Shaminder   |  September 21st 2023 01:40 PM  |  Updated: September 21st 2023 01:40 PM

ਤਸਵੀਰ ‘ਚ ਗੁਰਦਾਸ ਮਾਨ ਦੇ ਨਾਲ ਨਜ਼ਰ ਆ ਰਹੇ ਹਨ ਦੋ ਹੋਰ ਪੰਜਾਬੀ ਗਾਇਕ, ਕੀ ਤੁਹਾਨੂੰ ਪਤਾ ਹਨ ਇਨ੍ਹਾਂ ਦੇ ਨਾਮ

ਗੁਰਦਾਸ ਮਾਨ (Gurdas Maan) ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅਸੀਂ ਤੁਹਾਨੂੰ ਉਨ੍ਹਾਂ ਦੀ ਇੱਕ ਪੁਰਾਣੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ‘ਚ ਉਨ੍ਹਾਂ ਦੇ ਨਾਲ ਪੰਜਾਬੀ ਇੰਡਸਟਰੀ ਦੇ ਹੋਰ ਦੋ ਸਿਤਾਰੇ ਵੀ ਨਜ਼ਰ ਆ ਰਹੇ ਹਨ । ਜਿਨ੍ਹਾਂ ਨੇ ਆਪਣੇ ਗੀਤਾਂ ਦੇ ਨਾਲ ਪੰਜਾਬੀ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾਈ ਹੈ। ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਦਾਸ ਮਾਨ ਰਿਕਸ਼ੇ ‘ਤੇ ਬੈਠੇ ਹੋਏ ਹਨ ਤੇ ਉਨ੍ਹਾਂ ਦੇ ਨਾਲ ਗਾਇਕ ਗਿੱਲ ਹਰਦੀਪ ਦਾ ਬੇਟਾ ਰਿਕਸ਼ੇ ‘ਤੇ ਬੈਠਾ ਹੈ ।

ਹੋਰ ਪੜ੍ਹੋ :  ਕਦੇ ਘਰ-ਘਰ ਜਾ ਕੇ ਗੁਲਸ਼ਨ ਗਰੋਵਰ ਵੇਚਦੇ ਸਨ ਵਾਸ਼ਿੰਗ ਪਾਊਡਰ, ਜਾਣੋ ਕਿਵੇਂ ਬਣੇ ਬਾਲੀਵੁੱਡ ਦੇ ਬੈਡ ਮੈਨ

ਦੂਜੇ ਪਾਸੇ ਗਿੱਲ ਹਰਦੀਪ ਦਿਖਾਈ ਦੇ ਰਹੇ ਹਨ । ਜਦੋਂਕਿ ਰਿਕਸ਼ੇ ਦੇ ਦੂਜੇ ਪਾਸੇ ਗਾਇਕ ਸੁਰਜੀਤ ਖ਼ਾਨ ਨਜ਼ਰ ਆ ਰਹੇ ਹਨ । ਪੰਜਾਬੀ ਇੰਡਸਟਰੀ ਦੇ ਮੰਨੇ ਪ੍ਰਮੰਨੇ ਇਨ੍ਹਾਂ ਸਿਤਾਰਿਆਂ ‘ਤੇ ਫੈਨਸ ਵੀ ਖੂਬ ਰਿਐਕਸ਼ਨ ਦੇ ਰਹੇ ਹਨ ।

ਗੁਰਦਾਸ ਮਾਨ ਨੇ ਦਿੱਤੇ ਕਈ ਹਿੱਟ ਗੀਤ

ਗੁਰਦਾਸ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਕਮਲੀ ਯਾਰ ਦੀ, ਮੱਖਣਾ, ਰੋਟੀ, ਬੂਟ ਪਾਲਸ਼ਾਂ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।ਗਾਇਕੀ ਦੇ ਨਾਲ ਨਾਲ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਹੈ ਅਤੇ ਹੁਣ ਤੱਕ ਗੁਰਦਾਸ ਮਾਨ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ । 

ਸੁਰਜੀਤ ਖ਼ਾਨ ਵੀ ਪੰਜਾਬੀ ਇੰਡਸਟਰੀ ਦੇ ਮੰਨੇ ਪ੍ਰਮੰਨੇ ਗਾਇਕ 

ਸੁਰਜੀਤ ਖ਼ਾਨ ਵੀ ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਗਾਇਕ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ‘ਕਿੱਕਲੀ’, ‘ਹੁਸਨ’, ‘ਜੁੱਤੀ ਚੂੰ ਚੂੰ ਕਰਦੀ ਆ’, ‘ਹੈੱਡਲਾਈਨਰ’ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ । ਉੱਥੇ ਹੀ ਗਿੱਲ ਹਰਦੀਪ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਗੀਤ ‘ਸ਼ਹਿਰ ਪਟਿਆਲੇ ਦੇ ਮੁੰਡੇ’ ਕਾਫੀ ਪ੍ਰਸਿੱਧ ਰਿਹਾ ਹੈ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network