ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ, ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਦਿਹਾਂਤ, ਯੋਗਰਾਜ ਸਿੰਘ ਦੀ ਪਤਨੀ ਨੀਨਾ ਬੁੰਦੇਲਾ ਨੇ ਸਾਂਝੀ ਕੀਤੀ ਭਾਵੁਕ ਪੋਸਟ

ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ । ਖਬਰ ਆ ਰਹੀ ਹੈ ਕਿ ਪੰਜਾਬੀ ਫ਼ਿਲਮਾਂ ਦੀਆਂ ਕਈ ਫ਼ਿਲਮਾਂ ‘ਚ ਕੰਮ ਕਰਨ ਵਾਲੇ ਅਦਾਕਾਰ ਚਰਨਜੀਤ ਸੰਧੂ ਨੇ ਇਸ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਹੈ। ਇਸ ਬਾਰੇ ਯੋਗਰਾਜ ਸਿੰਘ ਦੀ ਪਤਨੀ ਨੀਨਾ ਬੁੰਦੇਲਾ ਨੇ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਬਹੁਤ ਹੀ ਭਾਵੁਕ ਪੋਸਟ ਪਾਈ ਹੈ।

Reported by: PTC Punjabi Desk | Edited by: Shaminder  |  June 29th 2024 11:27 AM |  Updated: June 29th 2024 11:59 AM

ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ, ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਦਿਹਾਂਤ, ਯੋਗਰਾਜ ਸਿੰਘ ਦੀ ਪਤਨੀ ਨੀਨਾ ਬੁੰਦੇਲਾ ਨੇ ਸਾਂਝੀ ਕੀਤੀ ਭਾਵੁਕ ਪੋਸਟ

ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ । ਖਬਰ ਆ ਰਹੀ ਹੈ ਕਿ ਪੰਜਾਬੀ ਫ਼ਿਲਮਾਂ ਦੀਆਂ ਕਈ ਫ਼ਿਲਮਾਂ ‘ਚ ਕੰਮ ਕਰਨ ਵਾਲੇ ਅਦਾਕਾਰ ਚਰਨਜੀਤ ਸੰਧੂ (Charanjit Sandhu)  ਨੇ ਇਸ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਹੈ। ਇਸ ਬਾਰੇ ਯੋਗਰਾਜ ਸਿੰਘ (Yograj Singh) ਦੀ ਪਤਨੀ ਨੀਨਾ ਬੁੰਦੇਲਾ (Neena Bundhel) ਨੇ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਬਹੁਤ ਹੀ ਭਾਵੁਕ ਪੋਸਟ ਪਾਈ ਹੈ। ਅਦਾਕਾਰਾ ਨੀਨਾ ਬੁੰਦੇਲਾ ਨੇ ਲਿਖਿਆ ‘ਮੈਂ ਤੁਹਾਨੂੰ ਪਿਆਰ ਕਰਦੀ ਹਾਂ ਚਰਨਜੀਤ ਸੰਧੂ ਭਾਜੀ, ਮੈਂ ਤੁਹਾਡੀ ਮੁਸਕਰਾਹਟ ਨੂੰ ਨਹੀਂ ਭੁੱਲ ਸਕਦੀ ।

ਹੋਰ ਪੜ੍ਹੋ  :  ਆਸਿਮ ਰਿਆਜ਼ ਦੇ ਨਾਲ ਬ੍ਰੇਕਅੱਪ ਦੀਆਂ ਖਬਰਾਂ ਤੋਂ ਬਾਅਦ ਹਿਮਾਂਸ਼ੀ ਖੁਰਾਣਾ ਨੇ ਤੋੜੀ ਚੁੱਪ, ਕਿਹਾ ‘ਕੋਈ ਨਹੀਂ ਜਾਣਦਾ ਮੇਰੇ ਅੰਦਰ….’

ਤੁਹਾਡੀ ਨਿਮਰ ਸ਼ਖਸੀਅਤ,  ‘ਬਰਨਿੰਗ ਪੰਜਾਬ’ ਫਿਲਮ ਵਿੱਚ ਤੁਹਾਡੀ ਅਦਾਕਾਰੀ ਇੰਨੀ ਪ੍ਰਤਿਭਾਸ਼ਾਲੀ ਅਤੇ ਸ਼ਾਨਦਾਰ ਪ੍ਰਦਰਸ਼ਨ ਤੁਹਾਨੂੰ ਪ੍ਰਦਾਨ ਕਰਦੀ ਹੈ। ਮੈਂ ਇਸ ਖਬਰ 'ਤੇ ਵਿਸ਼ਵਾਸ ਨਹੀਂ ਕਰ ਪਾ ਰਹੀ। ਇਹ ਸੱਚ ਨਹੀਂ ਹੋ ਸਕਦਾ।ਭਾਜੀ ਅਸੀਂ ਤੁਹਾਨੂੰ ਪਿਆਰ ਕਰਦੇ ਹਾਂ ਅਸੀਂ ਹਮੇਸ਼ਾ ਲਈ ਯਾਦ ਕਰਾਂਗੇ’।

ਚਰਨਜੀਤ ਸੰਧੂ ਦਾ ਵਰਕ ਫ੍ਰੰਟ 

ਚਰਨਜੀਤ ਸੰਧੂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਨੇਕਾਂ ਹੀ ਫ਼ਿਲਮਾਂ ਅਤੇ ਕਾਮੇਡੀ ਸ਼ਾਰਟ ਫ਼ਿਲਮਾਂ ‘ਚ ਕੰਮ ਕੀਤਾ ਸੀ । ਇਸ ਤੋਂ ਇਲਾਵਾ ਉਨ੍ਹਾਂ ਨੇ ‘ਬਰਨਿੰਗ ਪੰਜਾਬ’ ਨਾਂਅ ਦੀ ਫ਼ਿਲਮ ਵੀ ਕੀਤੀ ਸੀ। ਇਸ ਦੇ ਨਾਲ ਹੀ ਗੁਰਚੇਤ ਚਿੱਤਰਕਾਰ ਦੇ ਨਾਲ ਅਨੇਕਾਂ ਹੀ ਕਾਮੇਡੀ ਫ਼ਿਲਮਾਂ ‘ਚ ਉਹ ਨਜ਼ਰ ਆ ਚੁੱਕੇ ਹਨ।

ਉਹ ਪਿਛਲੇ ਕਈ ਦਹਾਕਿਆਂ ਤੋਂ ਪੰਜਾਬੀ ਫ਼ਿਲਮ ਇੰਡਸਟਰੀ ‘ਚ ਸਰਗਰਮ ਰਹੇ ਸਨ । ਉਨ੍ਹਾਂ ਨੇ ਬਦਲਾ ਜੱਟੀ ਦਾ, ਕਠਪੁੱਤਲੀ, ਕੀ ਬਣੂੰ ਦੁਨੀਆ ਦਾ, ਤੂਫਾਨ ਸਿੰਘ, ਅੰਗਰੇਜ ਸਣੇ ਕਈ ਵੱਡੇ ਪੱਧਰ ਦੀਆਂ ਫ਼ਿਲਮਾਂ ‘ਚ ਕੰਮ ਕੀਤਾ ਸੀ । ਇੱਕ ਵਧੀਆ ਅਦਾਕਾਰ ਹੋਣ ਦੇ ਨਾਲ ਨਾਲ ਉਨ੍ਹਾਂ ਨੇ ਰੇਡੀਓ ‘ਤੇ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਸਨ। 

  

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network