ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਰਾਜਸਥਾਨ ‘ਚ ਮਨਾਇਆ ਨਵੇਂ ਸਾਲ ਦਾ ਜਸ਼ਨ, ਫੈਨਸ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ
ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਰਾਜਸਥਾਨ ‘ਚ ਮਨਾਇਆ ਨਵੇਂ ਸਾਲ ਦਾ ਜਸ਼ਨ, ਫੈਨਸ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ
ਨਵੇਂ ਸਾਲ ਦੀ ਆਮਦ ‘ਤੇ ਬਾਲੀਵੁੱਡ ਸਿਤਾਰਿਆਂ ਨੇ ਵੀ ਖੂਬ ਜਸ਼ਨ ਮਨਾਇਆ । ਕਈ ਸਿਤਾਰੇ ਤਾਂ ਆਪਣੇ ਪਰਿਵਾਰਾਂ ਦੇ ਨਾਲ ਨਵੇਂ ਸਾਲ ਦਾ ਜਸ਼ਨ ਵਿਦੇਸ਼ ‘ਚ ਮਨਾਉਣ ਦੇ ਲਈ ਗਏ, ਪਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ (Katrina Kaif) ਨੇ ਆਪਣੇ ਦੇਸ਼ ‘ਚ ਹੀ ਰਹਿ ਕੇ ਰਾਜਸਥਾਨ ‘ਚ ਨਵੇਂ ਸਾਲ ਦਾ ਜਸ਼ਨ ਮਨਾਇਆ । ਜਿਸ ਦੀਆਂ ਤਸਵੀਰਾਂ ਜੋੜੀ ਦੇ ਵੱਲੋਂ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਗਈਆਂ ਹਨ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਇੱਕ ਦੂਜੇ ਦੇ ਨਾਲ ਕੁਆਲਿਟੀ ਟਾਈਮ ਬਿਤਾਉਂਦੇ ਹੋਏ ਦਿਖਾਈ ਦੇ ਰਹੇ ਹਨ । ਇਸ ਤੋਂ ਇਲਾਵਾ ਦੋਵਾਂ ਨੇ ਰਾਜਸਥਾਨੀ ਮਿਊਜ਼ਿਕ ਦਾ ਵੀ ਮਜ਼ਾ ਲਿਆ ।
ਹੋਰ ਪੜ੍ਹੋ : ਕਰਮਜੀਤ ਅਨਮੋਲ ਦਾ ਅੱਜ ਹੈ ਜਨਮ ਦਿਨ, ਅਦਾਕਾਰਾ ਨਿਸ਼ਾ ਬਾਨੋ ਨੇ ਦਿੱਤੀ ਵਧਾਈ
ਕ੍ਰਿਸਮਸ ਦੀਆਂ ਤਸਵੀਰਾਂ ਵੀ ਜੋੜੀ ਨੇ ਕੀਤੀਆਂ ਸੀ ਸਾਂਝੀਆਂ ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਇਸ ਜੋੜੀ ਨੇ ਕ੍ਰਿਸਮਸ ਦੇ ਤਿਉਹਾਰ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ ।ਜਿਸ ‘ਚ ਪੂਰਾ ਪਰਿਵਾਰ ਕ੍ਰਿਸਮਸ ਦੀਆਂ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਨਜ਼ਰ ਆਏ ਸਨ । ਇਸ ਤੋਂ ਇਲਾਵਾ ਵਿੱਕੀ ਕੌਸ਼ਲ ਨੇ ਅੰਗਦ ਬੇਦੀ ਅਤੇ ਨੇਹਾ ਧੂਪੀਆ ਦੇ ਨਾਲ ਵੀ ਕੁਝ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕੀਤੀਆਂ ਸਨ । ਜਿਸ ‘ਚ ਅੰਗਦ ਬੇਦੀ ਤੇ ਵਿੱਕੀ ਕੌਸ਼ਲ ਸੁਰਜੀਤ ਬਿੰਦਰਖੀਆ ਦੇ ਗੀਤ ‘ਤੇ ਡਾਂਸ ਕਰਦੇ ਹੋਏ ਦਿਖਾਈ ਦਿੱਤੇ ਸਨ ।
ਵਿੱਕੀ ਕੌਸ਼ਲ ਦਾ ਵਰਕ ਵਿੱਕੀ ਕੌਸ਼ਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਸੈਮ ਬਹਾਦੁਰ’ ਆਈ ਸੀ । ਇਸ ਫ਼ਿਲਮ ‘ਚ ਵਿੱਕੀ ਕੌਸ਼ਲ ਵੱਲੋਂ ਨਿਭਾਏ ਗਏ ਸੈਮ ਮਾਨੇਕਸ਼ਾ ਦੇ ਕਿਰਦਾਰ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਕੈਟਰੀਨਾ ਕੈਫ ਵੀ ਕਈ ਪ੍ਰੋਜੈਕਟ ‘ਤੇ ਕੰਮ ਕਰ ਰਹੇ ਹਨ ।ਵਿੱਕੀ ਕੌਸ਼ਲ ਅਤੇ ਕੈਟਰੀਨਾ ਨੇ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਹੈ । ਇਸ ਵਿਆਹ ‘ਚ ਬਾਲੀਵੁੱਡ ਇੰਡਸਟਰੀ ਦੇ ਕੁਝ ਚੋਣਵੇਂ ਸਿਤਾਰਿਆਂ ਨੇ ਹੀ ਸ਼ਿਰਕਤ ਕੀਤੀ ਸੀ ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
