ਸਿਹਤ ਦੇ ਲਈ ਬੇਹੱਦ ਫਾਇਦੇਮੰਦ ਹੈ ਅਨਾਰ ਦਾ ਜੂਸ, ਜਾਣੋ ਇਸ ਦੇ ਫਾਇਦੇ
ਸਿਹਤ ਦੇ ਲਈ ਬੇਹੱਦ ਫਾਇਦੇਮੰਦ ਹੈ ਅਨਾਰ ਦਾ ਜੂਸ, ਜਾਣੋ ਇਸ ਦੇ ਫਾਇਦੇ
Pomegranate juice beneficial for health: ਭੋਜਨ ਤੋਂ ਇਲਾਵਾ ਸਿਹਤਮੰਦ ਰਹਿਣ ਦੇ ਲਈ ਫਲ ਖਾਣਾ ਵੀ ਸਿਹਤ ਲਈ ਲਾਭਕਾਰੀ ਹੈ। ਇਨ੍ਹਾਂ ਚੋਂ ਇੱਕ ਫਲ ਹੈ ਅਨਾਰ। ਅਨਾਰ ਦੇ ਵਿੱਚ ਕਈ ਪੌਸ਼ਟਿਕ ਤੱਤ ਹੁੰਦੇ ਹਨ ਜੋ ਕਿ ਸਾਨੂੰ ਕਈ ਬਿਮਾਰੀਆਂ ਤੋਂ ਬਚਾਉਂਦੇ ਹਨ। ਆਓ ਜਾਣਦੇ ਹਾਂ ਇਸ ਦੇ ਸੇਵਨ ਦੇ ਫਾਇਦੇ।
image From google
ਅਨਾਰ ਦੇ ਵਿੱਚ ਕਈ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ, ਜਿਵੇਂ ਕਿ ਫ਼ਾਈਬਰ, ਵਿਟਾਮਿਨ-ਕੇ, ਸੀ ਅਤੇ ਬੀ, ਆਇਰਨ, ਪੋਟਾਸ਼ੀਅਮ ਤੇ ਹੋਰ ਬਹੁਤ ਸਾਰੇ ਜ਼ਰੂਰੀ ਤੱਤ । ਰੋਜ਼ਾਨਾ ਅਨਾਰ ਖਾਣ ਨਾਲ ਸਰੀਰ ਵਿਚੋਂ ਖ਼ੂਨ ਦੀ ਕਮੀ ਦੂਰ ਹੋ ਜਾਂਦੀ ਹੈ। ਅਨਾਰ ਖਾਣ ਨਾਲ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦਾ ਹੈ। ਇਸ ਨਾਲ ਦਿਲ ਦੇ ਰੋਗ ਅਤੇ ਦਿਲ ਨੂੰ ਪੈਣ ਵਾਲੇ ਦੌਰੇ ਦਾ ਖ਼ਤਰਾ ਘੱਟ ਹੋ ਜਾਂਦਾ ਹੈ।
ਕੈਂਸਰ ਨਾਲ ਲੜਨ ਵਿੱਚ ਕਰਦਾ ਹੈ ਮਦਦ
ਇਸ ਨਾਲ ਸਰੀਰ ਵਿਚ ਪੀ.ਐਸ.ਏ.ਦਾ ਪੱਧਰ ਘੱਟ ਜਾਂਦਾ ਹੈ ਜਿਸ ਨਾਲ ਕੈਂਸਰ ਨਾਲ ਲੜਨ ਵਿਚ ਮਦਦ ਮਿਲਦੀ ਹੈ। ਅਨਾਰ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਮਾਸਪੇਸ਼ੀਆਂ,ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ।
image From google
ਦਿਲ ਦੇ ਮਰੀਜ਼ਾਂ ਲਈ ਫਾਇਦੇਮੰਦ
ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਤੁਹਾਨੂੰ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੋਣਗੇ। ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਦੇ ਸੇਵਨ ਨਾਲ ਭਾਰ ਵੀ ਕਾਬੂ ਵਿਚ ਰਹਿੰਦਾ ਹੈ। ਅਨਾਰ ਵਿਚ ਅਜਿਹੇ ਗੁਣ ਹੁੰਦੇ ਹਨ, ਜੋ ਸਰੀਰ ਵਿਚ ਕੈਂਸਰ ਸੈੱਲਜ਼ ਨੂੰ ਵਧਣ ਤੋਂ ਰੋਕਦੇ ਹਨ। ਜਿਨ੍ਹਾਂ ਲੋਕਾਂ ਨੂੰ ਕੈਂਸਰ ਹੈ, ਉਨ੍ਹਾਂ ਨੂੰ ਅਨਾਰ ਦਾ ਜੂਸ ਪੀਣਾ ਚਾਹੀਦਾ ਹੈ।
image From google
ਹੋਰ ਪੜ੍ਹੋ: Beauty Tips: ਜਾਣੋ ਐਂਟੀ ਏਜ਼ਿੰਗ ਕ੍ਰੀਮਇਸਤੇਮਾਲ ਕਰਨ ਦੇ ਫ਼ਾਇਦੇ
ਸ਼ੁਗਰ ਦੇ ਮਰੀਜ਼ਾਂ ਲਈ ਲਾਭਕਾਰੀ
ਜਿਨ੍ਹਾਂ ਲੋਕਾਂ ਨੂੰ ਅਕਸਰ ਜੋੜਾਂ ਵਿਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ, ਉਨ੍ਹਾਂ ਨੂੰ ਡਾਕਟਰ ਵੀ ਅਨਾਰ ਖਾਣ ਦੀ ਸਲਾਹ ਦਿੰਦੇ ਹਨ। ਅਨਾਰ ਦਾ ਸੇਵਨ ਖ਼ੂਨ ਨੂੰ ਪਤਲਾ ਬਣਾਉਂਦਾ ਹੈ ਜਿਸ ਨਾਲ ਖ਼ੂਨ ਦੇ ਥੱਕੇ ਨਹੀਂ ਬਣਦੇ। ਇਸ ਤੋਂ ਇਲਾਵਾ ਇਸ ਦਾ ਕਿਸੇ ਵੀ ਰੂਪ ਵਿਚ ਸੇਵਨ ਸਰੀਰ ਵਿਚ ਖ਼ੂਨ ਦੀ ਕਮੀ ਨੂੰ ਪੂਰਾ ਵੀ ਕਰਦਾ ਹੈ।ਅਨਾਰ ਖਾਣ ਨਾਲ ਸਰੀਰ ਵਿਚ ਕੈਲੇਸਟਰੋਲ ਲੈਵਲ ਨਹੀਂ ਵਧਦਾ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
