ਪੋਸਤੀ ਫ਼ਿਲਮ ਦਾ ਨਵਾਂ ਗੀਤ ‘TUN MERI AAN’ ਬਹੁਤ ਜਲਦ ਹੋਵੇਗਾ ਰਿਲੀਜ਼

written by Lajwinder kaur | June 12, 2022

ਬੱਬਲ ਰਾਏ ਦੀ ਮੋਸਟ ਅਵੇਟਡ ਫ਼ਿਲਮ ‘ਪੋਸਤੀ’ ਜਿਸ ਨੂੰ ਲੈ ਕੇ ਦਰਸ਼ਕ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਨੇ । ਫ਼ਿਲਮ ਦੇ ਨਿਰਮਾਤਾਵਾਂ ਵੱਲੋਂ ਫ਼ਿਲਮ ਦਾ ਇੱਕ ਹੋਰ ਗੀਤ ਰਿਲੀਜ਼ ਕੀਤਾ ਜਾ ਰਿਹਾ ਹੈ। ਜੀ ਹਾਂ ਫ਼ਿਲਮ ਦਾ ਨਵਾਂ ਗੀਤ ‘TUN MERI AAN’ ਗਾਇਕ ਪ੍ਰਭ ਗਿੱਲ ਦੀ ਆਵਾਜ਼ ਚ ਰਿਲੀਜ਼ ਹੋਣ ਜਾ ਰਿਹਾ ਹੈ।

ਹੋਰ ਪੜ੍ਹੋ : ਪਹਾੜਾਂ ਅਤੇ ਖੂਬਸੂਰਤ ਮੈਦਾਨਾਂ ਦਾ ਆਨੰਦ ਲੈਂਦੀ ਨਜ਼ਰ ਆਈ ਇਹ ਅਦਾਕਾਰਾ, ਵੀਡੀਓ ਦੇਖ ਕੇ ਤੁਹਾਡਾ ਦਿਲ ਵੀ ਹੋ ਜਾਵੇਗਾ ਖੁਸ਼

babal rai posti movie releasing on 3rd june 2022

ਇਸ ਗੀਤ ਦਾ ਪੋਸਟਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ। ਪੋਸਟਰ ਉੱਤੇ ਦੇਖ ਸਕਦੇ ਹੋਏ ਬੱਬਲ ਰਾਏ ਅਤੇ ਸੁਰੀਲੀ ਗੌਤਮ ਨਜ਼ਰ ਆ ਰਹੇ ਹਨ। ਪੋਸਟਰ ਚ ਇੱਕ ਬਲੈਕ ਬੋਰਡ ਵੀ ਨਜ਼ਰ ਆ ਰਿਹਾ ਹੈ ਜਿਸ ਉੱਤੇ ਮੈਂ+ਤੂੰ= ਜ਼ਿੰਦਗੀ ਲਿਖਿਆ ਹੋਇਆ ਨਜ਼ਰ ਆ ਰਿਹਾ ਹੈ। ਇਹ ਗੀਤ ਗਾਇਕ ਪ੍ਰਭ ਗਿੱਲ ਦੀ ਆਵਾਜ਼ ਚ 13 ਜੂਨ ਨੂੰ ਰਿਲੀਜ਼ ਹੋਵੇਗਾ । ਇਸ ਗੀਤ ਦੇ ਬੋਲ ਮਨਿੰਦਰ ਕੈਲੇ ਦੀ ਕਲਮ ਚੋਂ ਨਿਕਲੇ ਨੇ ਤੇ ਮਿਊਜ਼ਿਕ ਦੇਸੀ ਰੂਟਜ਼ ਦਾ ਹੋਵੇਗਾ।

ਫ਼ਿਲਮ ‘ਪੋਸਤੀ’ ਦੇ ਰਾਹੀਂ ਨਸ਼ਾਖੋਰੀ ਤੇ ਹੋਰ ਸਮਾਜਿਕ ਬੁਰਾਈਆਂ ਨੂੰ ਸ਼ਾਨਦਾਰ ਢੰਗ ਦੇ ਨਾਲ ਵੱਡੇ ਪਰਦੇ ਉੱਤੇ ਪੇਸ਼ ਕੀਤਾ ਜਾਵੇਗਾ । ਰਾਣਾ ਰਣਬੀਰ ਵੱਲੋਂ ਇਸ ਫ਼ਿਲਮ ਦੀ ਕਹਾਣੀ ਲਿਖੀ ਗਈ ਹੈ ।

ਫ਼ਿਲਮ ‘ਚ ਨਜ਼ਰ ਆਉਣਗੇ ਬੱਬਲ ਰਾਏ, ਰਘਵੀਰ ਬੋਲੀ, ਪ੍ਰਿੰਸ ਕੰਵਲਜੀਤ ਸਿੰਘ, ਜ਼ਰੀਨ ਖ਼ਾਨ, ਸੁਰੀਲੀ ਗੌਤਮ, ਜੱਸ ਢਿੱਲੋ, ਵੱਡਾ ਗਰੇਵਾਲ, ਮਲਕੀਤ ਰੌਣੀ, ਵਰਗੇ ਕਈ ਹੋਰ ਨਾਮੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।

Babbal Rai Latest Song Gabhru On Trending From Movie Posti

ਨਿਰਦੇਸ਼ਕ ਦੇ ਤੌਰ ‘ਤੇ ਰਾਣਾ ਰਣਬੀਰ ਦੀ ਇਹ ਦੂਜੀ ਫ਼ਿਲਮ ਹੈ । ਇਸ ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ। ਇਹ ਫ਼ਿਲਮ 17 ਜੂਨ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।

ਹੋਰ ਪੜ੍ਹੋ : ਗਿੱਪੀ ਗਰੇਵਾਲ ਦੀ ਹੰਬਲ ਮੋਸ਼ਨ ਪਿਕਚਰਜ਼ ਦੇ ਨਾਮ ‘ਤੇ ਕੁਝ ਲੋਕ ਕਰ ਰਹੇ ਨੇ ਧੋਖਾਧੜੀ, ਪੋਸਟ ਪਾ ਕੇ ਅਜਿਹੇ ਲੋਕਾਂ ਤੋਂ ਬਚਣ ਦੀ ਆਖੀ ਗੱਲ

 

 

View this post on Instagram

 

A post shared by Humble Music (@thehumblemusic)

You may also like