ਗਿੱਪੀ ਗਰੇਵਾਲ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਪੋਸਤੀ’ ਫ਼ਿਲਮ ਦਾ ਟਾਈਟਲ ਟਰੈਕ, ਦੇਖੋ ਵੀਡੀਓ

Written by  Lajwinder kaur   |  March 02nd 2020 02:43 PM  |  Updated: March 02nd 2020 02:43 PM

ਗਿੱਪੀ ਗਰੇਵਾਲ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਪੋਸਤੀ’ ਫ਼ਿਲਮ ਦਾ ਟਾਈਟਲ ਟਰੈਕ, ਦੇਖੋ ਵੀਡੀਓ

ਪੰਜਾਬੀ ਸਿਨੇਮਾ ਨੂੰ ਹਰ ਵਾਰ ਕੁਝ ਨਾ ਕੁਝ ਵੱਖਰਾ ਦੇਣ ਵਾਲੇ ਰਾਣਾ ਰਣਬੀਰ ਜਿੰਨ੍ਹਾਂ ਦੇ ਨਿਰਦੇਸ਼ਨ ਅਤੇ ਕਹਾਣੀ ਵਾਲੀ ਫ਼ਿਲਮ 'ਪੋਸਤੀ' ਦਾ ਟਾਈਟਲ ਟਰੈਕ ਦਰਸ਼ਕਾਂ ਦੇ ਸਨਮੁਖ ਹੋ ਚੁੱਕਿਆ ਹੈ । ਜੀ ਹਾਂ ਟਾਈਟਲ ਟਰੈਕ ਨੂੰ ਗਿੱਪੀ ਗਰੇਵਾਲ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।

ਜੇ ਗੱਲ ਕਰੀਏ ਪੋਸਤੀ ਗਾਣੇ ਦੇ ਬੋਲਾਂ ਦੀ ਤਾਂ ਉਹ ਰਿੱਕੀ ਖ਼ਾਨ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਜੈ ਕੇ (Jay K) ਨੇ ਦਿੱਤਾ ਹੈ । ਇਸ ਗੀਤ ਨੂੰ ਪ੍ਰਿੰਸ ਕੰਵਲਜੀਤ ਤੇ ਵੱਡਾ ਗਰੇਵਾਲ ਉੱਤੇ ਫਿਲਮਾਇਆ ਗਿਆ ਹੈ । ਗੀਤ ਨੂੰ ਹੰਬਲ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।

View this post on Instagram

 

Bhuki Khanda Bhuki Waleya Nal Dosti Aa| Jma Tension Nyiyo Lenda Ni Tera Yaar Posti Aa | Posti Title Track Out Now Link In Our Bio ? **POSTI WORLDWIDE RELEASING ON 20th MARCH 2020** *WRITTEN & DIRECTED BY* #ranaranbir #ਰਾਣਾਰਣਬੀਰ @gippygrewal @humblemotionpictures @thehumblemusic @posti_film @omjeestarstudioss @vaddagrewal @princekanwaljitsingh @jaykmuzic @realrickykhan @raghveerboliofficial @babbalrai9 @s_u_r_i_l_i_e @chandandeep_official @jeeva.director @malkeetrauni @kambojsukha @jaspremdhillon @rana.jbahadur @munishomjee @bhana_l.a @hardeepdullat13 @vinodaswal13 #posti #20thmarch2020 #ਬੰਦੇਬਣੋਬੰਦੇ #bandebanobande #humblemotionpictures #nugenmediadubai

A post shared by Gippy Grewal (@gippygrewal) on

ਹੋਰ ਵੇਖੋ:ਅੰਗਰੇਜ਼ ਅਲੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਇੱਕ ਸੰਧੂ ਹੁੰਦਾ ਸੀ’ ਨਵਾਂ ਗੀਤ ‘ਗਿਣਤੀ’, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਜੇ ਗੱਲ ਕਰੀਏ ਪੋਸਤੀ ਫ਼ਿਲਮ ਦੀ ਤਾਂ ਇਸ ਫ਼ਿਲਮ ਦੇ ਰਾਹੀਂ ਨਸ਼ਾਖੋਰੀ ਤੇ ਹੋਰ ਸਮਾਜਿਕ ਬੁਰਾਈਆਂ ਨੂੰ ਸ਼ਾਨਦਾਰ ਢੰਗ ਦੇ ਨਾਲ ਵੱਡੇ ਪਰਦੇ ਉੱਤੇ ਪੇਸ਼ ਕੀਤਾ ਜਾਵੇਗਾ । ਰਾਣਾ ਰਣਬੀਰ ਵੱਲੋਂ ਇਸ ਫ਼ਿਲਮ ‘ਚ ਨਵੇਂ ਕਲਾਕਾਰਾਂ ਨੂੰ ਮੌਕਾ ਦਿੱਤਾ ਗਿਆ ਹੈ । ਫ਼ਿਲਮ ‘ਚ ਨਜ਼ਰ ਆਉਣਗੇ ਬੱਬਲ ਰਾਏ, ਰਘਵੀਰ ਬੋਲੀ, ਜ਼ਰੀਨ ਖ਼ਾਨ, ਸੁਰੀਲੀ ਗੌਤਮ, ਜੱਸ ਢਿੱਲੋ, ਵੱਡਾ ਗਰੇਵਾਲ, ਮਲਕੀਤ ਰੌਣੀ,  ਵਰਗੇ ਕਈ ਹੋਰ ਨਾਮੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।

ਨਿਰਦੇਸ਼ਕ ਦੇ ਤੌਰ 'ਤੇ ਰਾਣਾ ਰਣਬੀਰ ਦੀ ਇਹ ਦੂਜੀ ਫ਼ਿਲਮ ਹੈ । ਇਸ ਤੋਂ ਪਹਿਲਾਂ ਫ਼ਿਲਮ ‘ਅਸੀਸ’ ਵਰਗੀ ਸ਼ਾਨਦਾਰ ਫ਼ਿਲਮ ਪੰਜਾਬੀ ਸਿਨੇਮਾ ਜਗਤ ਨੂੰ ਦੇ ਚੁੱਕੇ ਨੇ । ਜਿਸ ਲਈ ਉਹਨਾਂ ਨੂੰ ਕਈ ਅਵਾਰਡ ਵੀ ਹਾਸਿਲ ਹੋ ਚੁੱਕੇ ਹਨ । ਇਸ ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ । ਇਹ ਫ਼ਿਲਮ 20 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network