ਪ੍ਰਭ ਗਿੱਲ ਦਾ ਨਵਾਂ ਗੀਤ ‘Mera Good Luck’ ਹੋਇਆ ਰਿਲੀਜ਼, ਨਵੇਂ ਵਿਆਹੇ ਜੋੜੇ ਦੀ ਖੱਟੀ-ਮਿੱਠੀ ਨੋਕ ਝੋਕ ਨੂੰ ਬਿਆਨ ਕਰ ਰਿਹਾ ਹੈ ਇਹ ਗੀਤ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

written by Lajwinder kaur | July 02, 2021

ਪੰਜਾਬੀ ਗਾਇਕ ਪ੍ਰਭ ਗਿੱਲ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਉਹ ‘ਮੇਰਾ ਗੁੱਡ ਲੱਕ’ ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆਏ ਨੇ। ਜਿਸ ‘ਚ ਉਨ੍ਹਾਂ ਨੇ ਨਵੇਂ ਵਿਆਹੇ ਜੋੜੇ ਦੀ ਖੱਟੀ-ਮਿੱਠੀ ਨੋਕ ਝੋਕ ਦੇਖਣ ਨੂੰ ਮਿਲ ਰਹੀ ਹੈ। ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਤੇ ਪੀਟੀਸੀ ਮਿਊਜ਼ਿਕ ਚੈਨਲ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ।

new song mera good luck image source-youtube

ਹੋਰ ਪੜ੍ਹੋ : ਜਾਣੋ ਅਜਿਹਾ ਕੀ ਹੈ ਗੈਵੀ ਚਾਹਲ ਦੀ ਇਸ ਵੀਡੀਓ ‘ਚ, ਐਕਟਰ ਨੇ ਪੋਸਟ ਕਰਕੇ ਕਿਹਾ –‘ਕਮਜ਼ੋਰ ਦਿਲ ਵਾਲੇ ਨਾ ਦੇਖਣ’

ਹੋਰ ਪੜ੍ਹੋ :  ਐਕਟਰ ਅੰਗਦ ਬੇਦੀ ਵੀ ਹੋਏ ਭਾਵੁਕ, ਅਦਾਕਾਰਾ ਮੰਦਿਰਾ ਬੇਦੀ ਦੇ ਮਰਹੂਮ ਪਤੀ ਰਾਜ ਕੌਸ਼ਲ ਨੂੰ ਯਾਦ ਕਰਦੇ ਹੋਏ ਪਾਈ ਖ਼ਾਸ ਪੋਸਟ

singer prabh gill shared his new poster with 2 july releasing date image source-instagram

ਇਸ ਗੀਤ ਦੇ ਬੋਲ ਮਨਿੰਦਰ ਕੈਲੀ ਨੇ ਲਿਖੇ ਤੇ ਮਿਊਜ਼ਿਕ ਦੇਸੀ ਰੂਟਜ਼ ਨੇ ਦਿੱਤਾ ਹੈ । ਗਾਣੇ ਦਾ ਵੀਡੀਓ Frame Singh ਵੱਲੋਂ ਸ਼ਾਨਦਾਰ  ਤਿਆਰ ਕੀਤਾ ਹੈ। ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਪ੍ਰਭ ਗਿੱਲ ਤੇ ਫੀਮੇਲ ਮਾਡਲ। ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

singer prabh gill image source-youtube

ਜੇ ਗੱਲ ਕਰੀਏ ਪ੍ਰਭ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਦੱਸ ਦਈਏ ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਚ ਵੀ ਕੰਮ ਕਰਦੇ ਹੋਏ ਨਜ਼ਰ ਆਉਣਗੇ। ਉਨ੍ਹਾਂ ਦੀ ਪਹਿਲੀ ਫ਼ਿਲਮ ‘ਯਾਰ ਅਣਮੁੱਲੇ ਰਿਟਰਨਜ਼’ ਰਿਲੀਜ਼ ਲਈ ਤਿਆਰ ਹੈ।

 

0 Comments
0

You may also like