ਦਿਲ ਨੂੰ ਛੂਹ ਰਿਹਾ ਹੈ ਪ੍ਰਭ ਗਿੱਲ ਦਾ ਨਵਾਂ ਗੀਤ ‘ਦਿਲ ਵਿੱਚ ਥਾਂ’, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

written by Lajwinder kaur | February 12, 2020

ਵੈਲੇਂਨਟਾਈਨ ਡੇਅ ਵਾਲਾ ਵੀਕ ਚੱਲ ਰਿਹਾ ਹੈ ਜਿਸਦੇ ਚੱਲਦੇ ਪੰਜਾਬੀ ਇੰਡਸਟਰੀ ਦੇ ਬਿਹਤਰੀਨ ਗਾਇਕ ਪ੍ਰਭ ਗਿੱਲ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ  ਰੁਬਰੂ ਹੋ ਚੁੱਕੇ ਹਨ। ਜੀ ਹਾਂ ਉਹ ਆਪਣੇ ਨਵੇਂ ਗੀਤ ‘ਦਿਲ ਵਿੱਚ ਥਾਂ’ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਣ ‘ਚ ਕਾਮਯਾਬ ਹੋ ਰਹੇ ਹਨ। ਪਿਆਰ ਦੇ ਰੰਗਾਂ ਨਾਲ ਭਰੇ ਇਸ ਗਾਣੇ ਨੂੰ ਪ੍ਰਭ ਗਿੱਲ ਬਾਕਮਾਲ ਗਾਇਆ ਹੈ। ਹੋਰ ਵੇਖੋ:ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰਿਆ ‘ਇੱਕ ਸੰਧੂ ਹੁੰਦਾ ਸੀ’ ਦਾ ਰੋਮਾਂਟਿਕ ਗੀਤ ਬੀ ਪਰਾਕ ਦੀ ਆਵਾਜ਼ ‘ਚ ਹੋਇਆ ਰਿਲੀਜ਼, ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ ਇਸ ਗਾਣੇ ਦੇ ਬੋਲ ਮਨਿੰਦਰ ਕੈਲੇ ਨੇ ਲਿਖੇ ਨੇ ਤੇ ਮਿਊਜ਼ਿਕ ਸਿਲਵਰ ਕੁਈਨ ਨੇ ਦਿੱਤਾ ਹੈ। ਟਰੂ ਮੇਕਰਸ ਫਿਲਮਜ਼ ਵੱਲੋਂ ਗੀਤ ਦਾ ਸ਼ਾਨਦਾਰ ਵੀਡੀਓ ਤਿਆਰ ਕੀਤਾ ਗਿਆ ਹੈ। ਇਸ ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਪ੍ਰਭ ਗਿੱਲ ਤੇ ਵਿਦੇਸ਼ੀ ਮਾਡਲ । ਇਸ ਗੀਤ ਨੂੰ ਯਸ਼ ਰਾਜ ਫ਼ਿਲਮਸ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਸਾਗਾ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਪ੍ਰਭ ਗਿੱਲ ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਰੋਮਾਂਟਿਕ ਤੇ ਸੈਡ ਸੌਂਗ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਹਨ। ਤਾਰਿਆਂ ਦੇ ਦੇਸ਼, ਬੱਚਾ, ਮੈਨੂੰ ਮੰਗਦੀ, ਜੀਨ ਦੀ ਗੱਲ, ਮੇਰੇ ਕੋਲ, ਸੌ ਸੌ ਵਾਰੀ, ਤਮੰਨਾ, ਨੈਣ ਤੋਂ ਇਲਾਵਾ ਦਾਣਾ ਪਾਣੀ, ਦਿਲ ਦੀਆਂ ਗੱਲਾਂ, ਲੌਂਗ ਲਾਚੀ, ਗੋਰਿਆਂ ਨੂੰ ਦਫ਼ਾ ਕਰੋ ਵਰਗੀ ਕਈ ਸੁਪਰ ਹਿੱਟ ਫ਼ਿਲਮਾਂ ‘ਚ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਹਨ।

0 Comments
0

You may also like