ਦੇਖੋ ਵੀਡੀਓ : ਦਿਲ ਦੇ ਦਰਦ ਨੂੰ ਬਿਆਨ ਕਰਦਾ ਗਾਇਕ ਪ੍ਰਭ ਗਿੱਲ ਦਾ ਨਵਾਂ ਗੀਤ ‘Waasta’ ਛਾਇਆ ਟਰੈਂਡਿੰਗ ‘ਚ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

written by Lajwinder kaur | March 17, 2021

ਪੰਜਾਬੀ ਗਾਇਕ ਪ੍ਰਭ ਗਿੱਲ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਜੀ ਹਾਂ ਉਹ ਇਸ ਵਾਰ ਰੋਮਾਂਟਿਕ ਗੀਤ ਦੀ ਜਗ੍ਹਾ ਦਰਦ ਭਰਿਆ ਗਾਣਾ ਲੈ ਕੇ ਆਏ ਨੇ। ਵਾਸਤਾ (Waasta) ਟਾਈਟਲ ਹੇਠ ਰਿਲੀਜ਼ ਹੋਇਆ ਇਹ ਗੀਤ ਹਰ ਇੱਕ ਨੂੰ ਪਸੰਦ ਆ ਰਿਹਾ ਹੈ। ਜਿਸ ਕਰਕੇ ਗੀਤ ਯੂਟਿਊਬ ਉੱਤੇ ਟਰੈਂਡਿੰਗ ‘ਚ ਚੱਲ ਰਿਹਾ ਹੈ।

inside image of prabh gill waasta image source-youtube

 

ਹੋਰ ਪੜ੍ਹੋ : ਬੱਬੂ ਮਾਨ ਨੇ ਗਾਇਕ ਸਾਰਥੀ ਕੇ ਨੂੰ ਕੁਝ ਇਸ ਤਰ੍ਹਾਂ ਦਿੱਤਾ ਆਸ਼ੀਰਵਾਦ, ਸਿਰ ‘ਤੇ ਵਾਰੇ ਨੋਟ, ਦੇਖੋ ਵੀਡੀਓ

inside image of singer prabh gill new song image source-youtube

ਦੱਸ ਦਈਏ ਇਸ ਗੀਤ ਦੇ ਬੋਲ ਗੀਤਕਾਰ ਦਿਲਜੀਤ ਚਿੱਟੀ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਪ੍ਰਤੀਕ ਨੇ ਦਿੱਤਾ ਹੈ । ਇਮੋਸ਼ਨ ਦੇ ਨਾਲ ਭਰਿਆ ਵੀਡੀਓ Tapehead ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਗੀਤ ਦੇ ਰਾਹੀਂ ਪੇਸ਼ ਕੀਤਾ ਗਿਆ ਹੈ ਕਿਵੇਂ ਜਦੋਂ ਪਿਆਰ ਕਰਨ ਵਾਲਿਆਂ 'ਚੋਂ ਇੱਕ ਸਾਥੀ ਧੋਖਾ ਦਿੰਦਾ ਹੈ ਤਾਂ ਇਨਸਾਨ ਪਾਗਲ ਹੋਣ ਕੰਡੇ ਪਹੁੰਚ ਜਾਂਦਾ ਹੈ। ਇਹ ਗੀਤ ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ। ਜਿਸ ਕਰਕੇ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

inside image of prabh gill waasta song out now image source-youtube

ਜੇ ਗੱਲ ਕਰੀਏ ਪ੍ਰਭ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਮਾਲ ਦੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਉਹ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ 'ਚ ਵੀ ਕੰਮ ਕਰ ਰਹੇ ਨੇ। ਬਹੁਤ ਜਲਦ ਉਹ ‘ਯਾਰ ਅਣਮੁੱਲੇ ਰਿਟਰਨਜ਼’ ਟਾਈਟਲ ਹੇਠ ਆ ਰਹੀ ਪੰਜਾਬੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

0 Comments
0

You may also like