ਤਸਵੀਰ ‘ਚ ਨਜ਼ਰ ਆ ਰਿਹਾ ਇਹ ਸਰਦਾਰ ਜਵਾਕ ਅੱਜ ਹੈ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਮਸ਼ਹੂਰ ਗਾਇਕ, ਕੀ ਤੁਸੀਂ ਪਹਿਚਾਣਿਆ?

Written by  Lajwinder kaur   |  May 12th 2020 03:20 PM  |  Updated: May 12th 2020 03:27 PM

ਤਸਵੀਰ ‘ਚ ਨਜ਼ਰ ਆ ਰਿਹਾ ਇਹ ਸਰਦਾਰ ਜਵਾਕ ਅੱਜ ਹੈ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਮਸ਼ਹੂਰ ਗਾਇਕ, ਕੀ ਤੁਸੀਂ ਪਹਿਚਾਣਿਆ?

ਲਾਕਡਾਊਨ ਦੇ ਚੱਲਦੇ ਪੰਜਾਬੀ ਕਲਾਕਾਰ ਵੀ ਆਪਣਾ ਜ਼ਿਆਦਾ ਵਕਤ ਸੋਸ਼ਲ ਮੀਡੀਆ ‘ਤੇ ਹੀ ਬਿਤਾ ਰਹੇ ਨੇ । ਉਹ ਆਪਣੇ ਫੈਨਜ਼ ਦੇ ਨਾਲ ਆਪਣੀਆਂ ਪੁਰਾਣੀਆਂ ਤਸਵੀਰਾਂ ਵੀ ਸ਼ੇਅਰ ਕਰ ਰਹੇ ਨੇ । ਜਿਸਦੇ ਚੱਲਦੇ ਸੋਸ਼ਲ ਮੀਡੀਆ ‘ਤੇ ਪੁਰਾਣੇ ਫੋਟੋ ਸ਼ੇਅਰ ਕਰਨ ਦਾ ਟਰੈਂਡ ਚੱਲ ਰਿਹਾ ਹੈ । ਇਸ ਵਾਰ ਪੁਰਾਣਾ ਫੋਟੋ ਰੋਮਾਂਟਿਕ ਗੀਤਾਂ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਪ੍ਰਭ ਗਿੱਲ ਨੇ ਸ਼ੇਅਰ ਕੀਤਾ ਹੈ ।

ਜੀ ਹਾਂ ਤਸਵੀਰ ਜੋ ਸਰਦਾਰ ਜਵਾਕ ਨਜ਼ਰ ਆ ਰਿਹਾ ਹੈ ਉਹ ਹੋਰ ਕੋਈ ਨਹੀਂ ਸਗੋ ਪੰਜਾਬੀ ਗਾਇਕ ਪ੍ਰਭ ਗਿੱਲ ਨੇ । ਇਹ ਤਸਵੀਰ ਉਨ੍ਹਾਂ ਨੇ ਆਪਣੀ ਮੰਮੀ ਦੇ ਨਾਲ ਸ਼ੇਅਰ ਕੀਤੀ ਹੈ । ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ -ਰੱਬ ਵਰਗੀ ਮਾਂ ਮੇਰੀ ਦੇ ਮੇਰੇ ਸਿਰ ‘ਤੇ ਕਰਜ਼ ਬੜੇ ਨੇਂ ਓਹਨੂੰ ਹਰ ਖੁਸ਼ੀ ਦੇਵਾਂ ਮੈਂ ਮੇਰੇ ਵੀ ਫਰਜ਼ ਬੜੇ ਨੇਂ। ਪ੍ਰਸ਼ੰਸਕਾਂ ਵੱਲੋਂ ਇਸ ਫੋਟੋ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ਪੰਜਾਹ ਹਜ਼ਾਰ ਤੋਂ ਵੱਧ ਲਾਈਕਸ ਇਸ ਫੋਟੋ ‘ਤੇ ਆ ਚੁੱਕੇ ਨੇ ।

 

View this post on Instagram

 

Official Trailer Of #yaaranmullereturns Is Out Now Check Out & Swipe Up My Story To Watch The Full Trailer ✌? DONT MISS IT ??

A post shared by Prabh Gill (@prabhgillmusic) on

ਜੇ ਗੱਲ ਕਰੀਏ ਪ੍ਰਭ ਗਿੱਲ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ‘ਯਾਰ ਅਣਮੁੱਲੇ ਰਿਟਰਨਜ਼’ ਦੇ ਨਾਲ ਵੱਡੇ ਪਰਦੇ ਉੱਤੇ ਨਜ਼ਰ ਆਉਣਾ ਸੀ ਪਰ ਕੋਰੋਨਾ ਵਾਇਰਸ ਦੇ ਚੱਲਦੇ ਬਾਕੀ ਫ਼ਿਲਮਾਂ ਵਾਂਗ ਇਸ ਫ਼ਿਲਮ ਦੀ ਰਿਲੀਜ਼ਿੰਗ ਨੂੰ ਟਾਲ ਦਿੱਤਾ ਗਿਆ ਹੈ । ਇਸ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਦਿਲ ਵਿੱਚ ਥਾਂ, ਤਾਰਿਆਂ ਦੇ ਦੇਸ਼, ਬੱਚਾ, ਮੈਨੂੰ ਮੰਗਦੀ, ਜੀਨ ਦੀ ਗੱਲ, ਮੇਰੇ ਕੋਲ, ਸੌ ਸੌ ਵਾਰੀ, ਤਮੰਨਾ, ਨੈਣ ਵਰਗੇ ਕਈ ਬਿਹਤਰੀਨ ਗੀਤ ਦੇ ਚੁੱਕੇ ਨੇ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network