ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ, ਅਦਾਕਾਰ ਦਰਸ਼ਨ ਔਲਖ ਨੇ ਦਿੱਤੀ ਵਧਾਈ

Written by  Shaminder   |  September 07th 2021 02:52 PM  |  Updated: September 07th 2021 02:52 PM

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ, ਅਦਾਕਾਰ ਦਰਸ਼ਨ ਔਲਖ ਨੇ ਦਿੱਤੀ ਵਧਾਈ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ  (Sri Guru Granth Sahib ji ) ਦੇ ਪ੍ਰਕਾਸ਼ ਦਿਹਾੜੇ  (Parkash Purb ) ਦੇ ਮੌਕੇ ‘ਤੇ ਪੰਜਾਬੀ ਸਿਤਾਰਿਆਂ ਨੇ ਵੀ ਵਧਾਈ ਦਿੱਤੀ ਹੈ । ਅਦਾਕਾਰ ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਸੰਗਤਾਂ ਨੂੰ ਦਿੱਤੀ ਹੈ । ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ।

Sri Guru Granth Sahib ji-min Image From Instagram

ਹੋਰ ਪੜ੍ਹੋ : ਕਰਣ ਜੌਹਰ ਨੇ ਸਿਧਾਰਥ ਸ਼ੁਕਲਾ ਨੂੰ ਦਿੱਤੀ ਸ਼ਰਧਾਂਜਲੀ, ਲੋਕਾਂ ਨੇ ਹੰਜੂਆਂ ਨੂੰ ਦੱਸਿਆ ਫੇਕ

ਇਸ ਦੇ ਨਾਲ ਹੀ ਵੱਡੀ ਗਿਣਤੀ ‘ਚ ਸੰਗਤਾਂ ਗੁਰੂ ਘਰ ‘ਚ ਹਾਜ਼ਰੀ ਲਵਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਦਰਸ਼ਨ ਔਲਖ ਨੇ ਲਿਖਿਆ ਕਿ ‘ਧੰਨ ਧੰਨ ਜੁਗੋ ਜੁੱਗ ਅਟੱਲ ਸਤਿਗੁਰੂ ਸਾਹਿਬ ਸ੍ਰੀ ਗੁਰੂ ਗਰੰਥ ਸਾਹਿਬ ਜੀ ਦਾ ਸ੍ਰੀ ਹਰਮੰਦਿਰ ਸਾਹਿਬ ਵਿਖੇ ਅੱਜ ਦੇ ਦਿਹਾੜੇ ਪਹਿਲੀ ਵਾਰ ਪ੍ਰਕਾਸ ਕੀਤਾ ਗਿਆ ਸੀ ਬਾਬਾ ਬੁੱਢਾ ਜੀ ਨੂੰ ਮੁੱਖ ਗਰੰਥੀ ਥਾਪਿਆ ਗਿਆ ਸੀ ਗੁਰੂ ਸਾਹਿਬ ਜੀ ਦੇ ਪਹਿਲੇ "ਪ੍ਰਕਾਸ ਪੁਰਬ ਦਿਵਸ"ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ।

Darshan-Aulakh Darshan-Aulakh

ਦਰਸ਼ਨ ਔਲਖ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਵਧਾਈ ਦਿੱਤੀ ਜਾ ਰਹੀ ਹੈ ।ਦੱਸ ਦਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਜਲੋਅ ਸਾਹਿਬ ਸਜਾਏ ਜਾਣਗੇ ।ਇਸ ਦੇ ਨਾਲ ਹੀ ਰਾਤ ਨੂੰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network