Advertisment

ਧਰਨੇ ’ਤੇ ਬੈਠੇ ਕਿਸਾਨਾਂ ਦੀ ਸਫ਼ਲਤਾ ਲਈ ਸ੍ਰੀ ਹਰਿਮੰਦਰ ਸਾਹਿਬ ’ਚ ਕੀਤੀ ਗਈ ਅਰਦਾਸ

author-image
By Rupinder Kaler
New Update
ਧਰਨੇ ’ਤੇ ਬੈਠੇ ਕਿਸਾਨਾਂ ਦੀ ਸਫ਼ਲਤਾ ਲਈ ਸ੍ਰੀ ਹਰਿਮੰਦਰ ਸਾਹਿਬ ’ਚ ਕੀਤੀ ਗਈ ਅਰਦਾਸ
Advertisment
ਖੇਤੀ ਕਨੂੰਨਾਂ ਦੇ ਵਿਰੋਧ 'ਚ ਹੋ ਰਹੇ ਕਿਸਾਨੀ ਅੰਦੋਲਨ ਨੂੰ ਅੱਜ 15ਵਾਂ ਦਿਨ ਹੋ ਗਿਆ ਹੈ। ਜਿਸ ਦੇ ਚਲਦੇ ਧਰਨੇ ਤੇ ਬੈਠੇ ਕਿਸਾਨਾਂ ਦੀ ਸਫ਼ਲਤਾ ਲਈ
Advertisment
ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਕੇਂਦਰ ਨੂੰ ਬੇਨਤੀ ਕੀਤੀ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣਨ।
Advertisment
publive-image ਹੋਰ ਪੜ੍ਹੋ : amritsar 8 ਦਸੰਬਰ ਨੂੰ ਹੋਏ ਭਾਰਤ ਬੰਦ ਨੂੰ ਵੀ ਸ਼੍ਰੋਮਣੀ ਕਮੇਟੀ ਨੇ ਸਮਰਥਨ ਦਿੱਤਾ ਸੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿੱਚ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਐਸਜੀਪੀਸੀ ਸੱਚਖੰਡ ਕੈਂਪਸ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਵੀ ਕਿਸਾਨਾਂ ਲਈ ਅਰਦਾਸ ਕੀਤੀ ਗਈ। publive-image ਇਸ ਮੌਕੇ ਭਾਰੀ ਗਿਣਤੀ ਵਿਚ ਸਿੱਖ ਸੰਗਤ ਸ਼ਾਮਲ ਸੀ ਤੇ ਸੰਗਤ ਨੇ ਦਿੱਲੀ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸਲਾਮਤੀ ਲਈ ਅਰਦਾਸ ਕੀਤੀ। ਦੱਸ ਦਈਏ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਦਿੱਲੀ ਵਿਚ ਸੰਘਰਸ਼ ਕਰ ਰਹੇ ਹਨ। ਇਸ ਦੇ ਚਲਦਿਆਂ ਹਰ ਵਰਗ ਕਿਸਾਨਾਂ ਦਾ ਸਮਰਥਨ ਕਰ ਰਿਹਾ ਹੈ ਤੇ ਉਹਨਾਂ ਦੀ ਸਲਾਮਤੀ ਲਈ ਦੁਆਵਾਂ ਕਰ ਰਿਹਾ ਹੈ। ਕਿਸਾਨੀ ਸੰਘਰਸ਼ ਨੂੰ ਪੰਥਕ ਧਿਰਾਂ ਦਾ ਵੀ ਭਰਪੂਰ ਯੋਗਦਾਨ ਮਿਲ ਰਿਹਾ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment