ਗਿੱਪੀ ਗਰੇਵਾਲ ਦੀ ਫ਼ਿਲਮ ‘ਇੱਕ ਸੰਧੂ ਹੁੰਦਾ ਸੀ’ ਦਾ ਪ੍ਰੀ-ਟੀਜ਼ਰ ਰਿਲੀਜ਼

written by Rupinder Kaler | January 09, 2020

ਗਿੱਪੀ ਗਰੇਵਾਲ ਦੀ ਫ਼ਿਲਮ ‘ਇੱਕ ਸੰਧੂ ਹੁੰਦਾ ਸੀ’ ਦਾ ਟੀਜ਼ਰ 13 ਜਨਵਰੀ ਨੂੰ ਰਿਲੀਜ਼ ਕੀਤਾ ਜਾਵੇਗਾ, ਪਰ ਇਸ ਤੋਂ ਪਹਿਲਾਂ ਗਿੱਪੀ ਵੱਲੋਂ ਇਸ ਫ਼ਿਲਮ ਦਾ ਪ੍ਰੀ-ਟੀਜ਼ਰ ਰਿਲੀਜ਼ ਕੀਤਾ ਗਿਆ ਹੈ । ਗਿੱਪੀ ਨੇ ਇਹ ਪ੍ਰੀ-ਟੀਜ਼ਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਸ਼ੇਅਰ ਕੀਤਾ ਹੈ । ਜਿਸ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਫ਼ਿਲਮ ਦੀ ਪੂਰੀ ਕਹਾਣੀ ਸੰਧੂ ਨਾਂਅ ਦੇ ਸ਼ਖਸ ਦੇ ਆਲੇ-ਦੁਆਲੇ ਹੀ ਘੁੰੰਮੇਗੀ । https://www.instagram.com/p/B7CzyMrg2KS/ ਇਸ ਪ੍ਰੀ-ਟੀਜ਼ਰ ਨੇ ਗਿੱਪੀ ਦੇ ਪ੍ਰਸ਼ੰਸਕਾਂ ਦੀਆਂ ਧੜਕਣਾਂ ਵਧਾ ਦਿੱਤੀਆਂ ਹਨ, ਤੇ ਉਹ 13 ਜਨਵਰੀ ਦਾ ਇੰਤਜ਼ਾਰ ਕਰ ਰਹੇ ਹਨ ਜਦੋਂ ਫ਼ਿਲਮ ਦਾ ਪੂਰਾ ਟੀਜ਼ਰ ਰਿਲੀਜ਼ ਹੋਵੇਗਾ ।13 ਜਨਵਰੀ ਗਿੱਪੀ ਤੇ ਉਹਨਾਂ ਦੇ ਪ੍ਰਸ਼ੰਸਕਾਂ ਲਈ ਖ਼ਾਸ ਹੋਵੇਗੀ ਕਿਉਂਕਿ ਇਸ ਦਿਨ ਲੋਹੜੀ ਦਾ ਤਿਉਹਾਰ ਹੈ, ਤੇ ਗਿੱਪੀ ਇਸ ਤਿਉਹਾਰ ’ਤੇ ਆਪਣੇ ਪ੍ਰਸ਼ੰਸਕਾਂ ਨੂੰ ਖ਼ਾਸ ਤੋਹਫਾ ਦੇਣ ਜਾ ਰਹੇ ਹਨ । https://www.instagram.com/p/B7FYcbgAE06/ ‘ਇੱਕ ਸੰਧੂ ਹੁੰਦਾ ਸੀ’ ਫ਼ਿਲਮ ਨੂੰ ਰਾਕੇਸ਼ ਮਹਿਤਾ ਡਾਇਰੈਕਟ ਕਰ ਰਹੇ ਹਨ ਤੇ ਇਹ ਫ਼ਿਲਮ 28 ਫਰਵਰੀ ਨੂੰ ਰਿਲੀਜ਼ ਕੀਤੀ ਜਾਵੇਗੀ । ਇਸ ਫ਼ਿਲਮ ਵਿੱਚ ਬਾਲੀਵੁੱਡ ਅਦਾਕਾਰਾ ਨੇਹਾ ਸ਼ਰਮਾ ਗਿੱਪੀ ਗਰੇਵਾਲ ਨਾਲ ਦਿਖਾਈ ਦੇਵੇਗੀ । ਇਸ ਤੋਂ ਇਲਾਵਾ ਰੌਸ਼ਨ ਪ੍ਰਿੰਸ, ਬੱਬਲ ਰਾਏ ਤੇ ਧੀਰਜ ਕੁਮਾਰ ਵੀ ਨਜ਼ਰ ਆਉਣਗੇ । https://www.instagram.com/p/B1ob2D8nwdH/

0 Comments
0

You may also like