Advertisment

ਪ੍ਰੀਤ ਹਰਪਾਲ ਤੇ ਬਿੰਨੂ ਢਿੱਲੋਂ ਨੇ ਫ਼ਿਲਮ ‘ਬਲੈਕੀਆ’ ਦੀ ਸਟਾਰਕਾਸਟ ਨੂੰ ਦਿੱਤੀ ਵਧਾਈ

author-image
By Lajwinder kaur
New Update
ਪ੍ਰੀਤ ਹਰਪਾਲ ਤੇ ਬਿੰਨੂ ਢਿੱਲੋਂ ਨੇ ਫ਼ਿਲਮ ‘ਬਲੈਕੀਆ’ ਦੀ ਸਟਾਰਕਾਸਟ ਨੂੰ ਦਿੱਤੀ ਵਧਾਈ
Advertisment
ਪੰਜਾਬੀ ਇੰਡਸਟਰੀ ਦੇ ਗਾਇਕ ਤੇ ਅਦਾਕਾਰ ਪ੍ਰੀਤ ਹਰਪਾਲ ਜਿਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਛੋਟੇ ਤੋਂ ਲੈ ਕੇ ਵੱਡਿਆਂ ਨੂੰ ਆਪਣਾ ਮੁਰੀਦ ਬਣਾਇਆ ਹੋਇਆ ਹੈ। ਪ੍ਰੀਤ ਹਰਪਾਲ ਜਿਨ੍ਹਾਂ ਨੇ ਦੇਵ ਖਰੌੜ ਨੂੰ ਉਨ੍ਹਾਂ ਦੀ ਆਉਣ ਵਾਲੀ ਫ਼ਿਲਮ ਬਲੈਕੀਆ ਦੀ ਲਈ ਵਧਾਈ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਨਾਮੀ ਕਲਾਕਾਰ ਬਿੰਨੂ ਢਿੱਲੋਂ ਨੇ ਵੀ ਦੇਵ ਖਰੌੜ ਦੀ ਤਾਰੀਫ਼ ਕਰਦੇ ਹੋਏ ਫ਼ਿਲਮ ਬਲੈਕੀਆ ਲਈ ਮੁਬਾਰਕਾਂ ਦਿੱਤੀਆਂ ਨੇ।
View this post on Instagram
 

Binnu bai ji supporting BLACKIA..????

A post shared by Dev Kharoud (@dev_kharoud) on

Advertisment
ਹੋਰ ਵੇਖੋ:ਬਜ਼ੁਰਗ ਫੈਨ ਦੀ ਇਸ ਹਰਕਤ ‘ਤੇ ਹਰਭਜਨ ਮਾਨ ਹੋਏ ਭਾਵੁਕ, ਚੁੰਮੇ ਫੈਨ ਦੇ ਹੱਥ,ਵੇਖੋ ਵੀਡੀਓ ਜੀ ਹਾਂ ਫ਼ਿਲਮ ਬਲੈਕੀਆ ਜੋ ਕਿ 3 ਮਈ ਨੂੰ ਦਰਸ਼ਕਾਂ ਦਾ ਮਨੋਰਜਨ ਕਰਨ ਆ ਰਹੀ ਹੈ। ਇਸ ਫ਼ਿਲਮ ‘ਚ ਦੇਵ ਖਰੌੜ ਜੋ ਕਿ ਐਕਸ਼ਨ ਲੁੱਕ ‘ਚ ਨਜ਼ਰ ਆਉਣਗੇ ਤੇ ਉਨ੍ਹਾਂ ਦਾ ਸਾਥ ਦੇ ਰਹੀ ਹੈ ਬਹੁਤ ਹੀ ਖੂਬਸੂਰਤ ਅਦਾਕਾਰਾ ਇਹਾਨਾ ਢਿੱਲੋਂ। ਇਸ ਫ਼ਿਲਮ ਨੂੰ ਲੈ ਕੇ ਦਰਸ਼ਕਾਂ ‘ਚ ਉਤਸੁਕਤਾ ਬਣੀ ਹੋਈ ਹੈ।
ਜੇ ਗੱਲ ਕਰੀਏ ਪ੍ਰੀਤ ਹਰਪਾਲ ਦੇ ਆਉਣ ਵਾਲੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਆਪਣੀ ਆਉਣ ਵਾਲੀ ਫ਼ਿਲਮ ‘ਲੁਕਣ ਮੀਚੀ’ ‘ਚ ਮੈਂਡੀ ਤੱਖਰ ਨਾਲ ਨਜ਼ਰ ਆਉਣ ਵਾਲੇ ਹਨ। ਇਹ ਫ਼ਿਲਮ 10 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਬਿੰਨੂ ਢਿੱਲੋਂ ਜੋ ਕਿ ਅੱਜ ਕੱਲ੍ਹ ਆਪਣੇ ਆਉਣ ਵਾਲੀ ਫ਼ਿਲਮ ‘ਨੌਕਰ ਵਹੁਟੀ ਦਾ’ ਦੀ ਸ਼ੂਟਿੰਗ ‘ਚ ਬਿਜ਼ੀ ਚੱਲ ਰਹੇ ਨੇ। ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਕੁਲਰਾਜ ਰੰਧਾਵਾ ਨਜ਼ਰ ਆਉਣਗੇ। ਬਿੰਨੂ ਢਿੱਲੋਂ ਦੀ ਫ਼ਿਲਮ ‘ਨੌਕਰ ਵਹੁਟੀ ਦਾ’  23 ਅਗਸਤ ਨੂੰ ਰਿਲੀਜ਼ ਹੋਵੇਗੀ।
Advertisment

Stay updated with the latest news headlines.

Follow us:
Advertisment
Advertisment
Latest Stories
Advertisment