ਪ੍ਰੀਤ ਹਰਪਾਲ ਖੇਤ ‘ਚ ਗੰਨਿਆਂ ਦਾ ਅਨੰਦ ਲੈਂਦੇ ਆਏ ਨਜ਼ਰ, ਗਾਇਕ ਦਾ ਇਹ ਦੇਸੀ ਅੰਦਾਜ਼ ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
ਪ੍ਰੀਤ ਹਰਪਾਲ ਖੇਤ ‘ਚ ਗੰਨਿਆਂ ਦਾ ਅਨੰਦ ਲੈਂਦੇ ਆਏ ਨਜ਼ਰ, ਗਾਇਕ ਦਾ ਇਹ ਦੇਸੀ ਅੰਦਾਜ਼ ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
ਪੰਜਾਬੀ ਗਾਇਕ ਪ੍ਰੀਤ ਹਰਪਾਲ Preet Harpal ਜਿਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਹਰ ਇੱਕ ਦੇ ਦਿਲ ‘ਚ ਵੱਖਰੀ ਜਗ੍ਹਾ ਬਣਾਈ ਹੋਈ ਹੈ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਚੰਗੀ ਫੈਨ ਫਾਲਵਿੰਗ ਹੈ। ਜਿਸ ਕਰਕੇ ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣਾ ਦੇਸੀ ਅੰਦਾਜ਼ ਦਰਸ਼ਕਾਂ ਦੇ ਨਾਲ ਸਾਂਝਾ ਕੀਤਾ ਹੈ।

image From instagram
ਹੋਰ ਪੜ੍ਹੋ : ਆਪਣੇ ਵਿਆਹ ਵਾਲੀ ਰਿੰਗ ਫਲਾਂਟ ਕਰਦੇ ਨਜ਼ਰ ਆਏ ਗਾਇਕ ਪਰਮੀਸ਼ ਵਰਮਾ, ਘਰਵਾਲੀ ਨਾਲ ਸਾਂਝੀਆਂ ਕੀਤੀਆਂ ਕੁਝ ਰੋਮਾਂਟਿਕ ਤਸਵੀਰਾਂ
ਪ੍ਰੀਤ ਹਰਪਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ਚ ਉਹ ਗੰਨੇ ਦੇ ਖੇਤ ਚ ਜਾਂਦੇ ਨੇ ਤੇ ਉੱਥੋਂ ਇੱਕ ਗੰਨਾ ਤੋੜ ਲੈਂਦੇ ਨੇ । ਫਿਰ ਉਹ ਗੰਨੇ ਦੀ ਪੋਰੀ ਨੂੰ ਚੂਪਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਉਨ੍ਹਾਂ ਪੰਜਾਬੀ ਗੀਤ ਚੰਡੀਗੜ੍ਹ ਦੇ ਨਾਲ ਪੋਸਟ ਕੀਤਾ ਹੈ। ਪ੍ਰਸ਼ੰਸਕਾਂ ਨੂੰ ਪ੍ਰੀਤ ਦਾ ਇਹ ਦੇਸੀ ਅੰਦਾਜ਼ ਕਾਫੀ ਜ਼ਿਆਦਾ ਪਸੰਦ ਆ ਰਿਹਾ ਹੈ, ਜਿਸ ਕਰਕੇ ਕਮੈਂਟ ਬਾਕਸ ਚ ਹਰ ਕੋਈ ਪ੍ਰੀਤ ਹਰਪਾਲ ਦੀ ਤਾਰੀਫ ਕਰ ਰਹੇ ਨੇ।

ਜੇ ਗੱਲ ਕਰੀਏ ਪ੍ਰੀਤ ਹਰਪਾਲ ਦੇ ਵਰਕ ਫਰੰਟ ਦੀ ਤਾਂ ਉਹ ਇੱਕ ਲੰਬੇ ਸਮੇਂ ਤੋਂ ਆਪਣੇ ਮਿੱਠੇ ਗੀਤਾਂ ਦੇ ਨਾਲ ਮਾਂ ਪੰਜਾਬੀ ਦੀ ਸੇਵਾ ਕਰ ਰਹੇ ਨੇ। ਉਨ੍ਹਾਂ ਨੇ ਲਾਅ, ਵੰਗ, ਯਾਰ ਬੇਰੁਜ਼ਗਾਰ, ਸਾਥ, ਕੇਸ, ਮਜਬੂਰ, ਦਰਸ਼ਨ ਮਹਿੰਗੇ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰ ਚੁੱਕੇ ਹਨ । ਅਖੀਰਲੀ ਵਾਰ ਉਹ ਫ਼ਿਲਮ ‘ਲੁਕਣਮੀਚੀ’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
