ਰੂਹਾਂ ਦੇ ਪਿਆਰ ਦਾ ਦੀਦਾਰ ਹੋ ਰਿਹਾ ਹੈ ਪ੍ਰੀਤ ਹਰਪਾਲ ਦੇ ਨਵੇਂ ਗੀਤ ‘ਸਾਥ’ ‘ਚ, ਦੇਖੋ ਵੀਡੀਓ
ਪੰਜਾਬੀ ਗਾਇਕ ਪ੍ਰੀਤ ਹਰਪਾਲ ਜੋ ਕਿ ਆਪਣਾ ਨਵਾਂ ਗੀਤ ‘ਸਾਥ’ ਲੈ ਕੇ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੇ ਹਨ। ਇਸ ਗੀਤ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ਤੇ ਪੀਟੀਸੀ ਦੇ ਚੱਕ ਦੇ ਰਾਹੀਂ ਕੀਤਾ ਗਿਆ ਹੈ।
ਹੋਰ ਵੇਖੋ:ਦਿਲਾਂ ਦੇ ਵੱਖ ਹੋਣ ਦੇ ਦਰਦ ਨੂੰ ਪੇਸ਼ ਕਰ ਰਿਹਾ ਹੈ ਫ਼ਿਲਮ ‘ਲਾਈਏ ਜੇ ਯਾਰੀਆਂ’ ਦਾ ਨਵਾਂ ਗੀਤ
ਸਾਥ ਗੀਤ ਨੂੰ ਪ੍ਰੀਤ ਹਰਪਾਲ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦੇ ਬੋਲ ਮਨੀ ਸਿੰਘ ਘੁਰੀਲ ਦੀ ਕਲਮ ‘ਚੋਂ ਨਿਕਲੇ ਤੇ ਮਿਊਜ਼ਿਕ ਜੈਮੀਤ ਨੇ ਦਿੱਤਾ ਹੈ। ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਸਾਥ ਗੀਤ ਦੀ ਵੀਡੀਓ ਨੂੰ ਬਹੁਤ ਖ਼ੂਬਸੂਰਤ ਬਣਾਇਆ ਗਿਆ ਹੈ। ਗੀਤ ‘ਚ ਪਿਆਰ ਦੀ ਕਹਾਣੀ ਨੂੰ ਸ਼ਾਨਦਾਰ ਢੰਗ ਨਾਲ ਬਿਆਨ ਕੀਤਾ ਗਿਆ ਹੈ। ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਪ੍ਰੀਤ ਹਰਪਾਲ ਗਾਇਕੀ ਦੇ ਨਾਲ ਅਦਾਕਾਰੀ ‘ਚ ਵੀ ਆਪਣੇ ਜੌਹਰ ਦਿਖਾ ਰਹੇ ਨੇ। ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ਲੁਕਣ ਮੀਚੀ ਦਰਸ਼ਕਾਂ ਦੇ ਸਨਮੁਖ ਹੋਈ ਸੀ। ਇਸ ਫ਼ਿਲਮ ਚ ਉਨ੍ਹਾਂ ਦਾ ਸਾਥ ਦਿੱਤਾ ਸੀ ਮੈਂਡੀ ਤੱਖਰ ਨੇ ਤੇ ਦੋਵਾਂ ਦੀ ਜੋੜੀ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ।