ਵਿਦੇਸ਼ਾਂ ‘ਚ ਪੰਜਾਬੀਆਂ ਦੀ ਕਾਮਯਾਬੀਆਂ ਨੂੰ ਬਿਆਨ ਕਰ ਰਿਹਾ ਹੈ ਪ੍ਰੀਤ ਹਰਪਾਲ ਦਾ ਨਵਾਂ ਗੀਤ ‘ਠਾਠ’, ਦੇਖੋ ਵੀਡੀਓ

Written by  Lajwinder kaur   |  August 02nd 2019 01:31 PM  |  Updated: August 02nd 2019 01:31 PM

ਵਿਦੇਸ਼ਾਂ ‘ਚ ਪੰਜਾਬੀਆਂ ਦੀ ਕਾਮਯਾਬੀਆਂ ਨੂੰ ਬਿਆਨ ਕਰ ਰਿਹਾ ਹੈ ਪ੍ਰੀਤ ਹਰਪਾਲ ਦਾ ਨਵਾਂ ਗੀਤ ‘ਠਾਠ’, ਦੇਖੋ ਵੀਡੀਓ

ਪ੍ਰੀਤ ਹਰਪਾਲ ਜਿਨ੍ਹਾਂ ਨੇ ਗਾਇਕੀ ਦੇ ਨਾਲ ਅਦਾਕਾਰੀ ਨਾਲ ਵੀ ਦਰਸ਼ਕਾਂ ਨੂੰ ਆਪਣਾ ਮੁਰੀਦ ਬਣਾਇਆ ਹੋਇਆ ਹੈ। ਪੰਜਾਬੀ ਫ਼ਿਲਮ ‘ਲੁਕਣ ਮੀਚੀ’ ਦੀ ਸਫਲਤਾ ਤੋਂ ਬਾਅਦ ਉਹ ਇੱਕ ਤੋਂ ਬਾਅਦ ਇੱਕ ਗੀਤ ਲੈ ਕੇ ਆ ਰਹੇ ਹਨ। ਉਨ੍ਹਾਂ ਦੇ ਜ਼ਿਆਦਾਤਰ ਗੀਤ ਜ਼ਿੰਦਗੀ ਦੀ ਹਕੀਕਤ ਨਾਲ ਹੀ ਜੁੜੇ ਹੁੰਦੇ ਹਨ। ਗੱਲ ਕਰਦੇ ਹਾਂ ਉਨ੍ਹਾਂ ਦੇ ਨਵੇਂ ਗੀਤ ‘ਠਾਠ’ ਜਿਸ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਹੇਠ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ।

ਹੋਰ ਵੇਖੋ:ਜੱਸੇ ਤੇ ਪਾਲੀ ਦੇ ਪਿਆਰ ‘ਚ ਕਿਉਂ ਆਈਆਂ ਦੂਰੀਆਂ, ਦੇਖੋ ਵੀਡੀਓ

‘ਠਾਠ’ ਗਾਣੇ ਨੂੰ ਪ੍ਰੀਤ ਹਰਪਾਲ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਜੇ ਗੱਲ ਕੀਤੀ ਜਾਵੇ ਗੀਤ ਦੇ ਬੋਲਾਂ ਦੀ ਤਾਂ ਉਹ ਵੀ ਖ਼ੁਦ ਪ੍ਰੀਤ ਹਰਪਾਲ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ ਬੀਟ ਮਿਨਿਸਟਰ ਹੋਰਾਂ ਨੇ ਦਿੱਤਾ ਹੈ। ਇਸ ਗਾਣੇ ‘ਚ ਪੰਜਾਬੀਆਂ ਵੱਲੋਂ ਵਿਦੇਸ਼ਾਂ ‘ਚ ਖੱਟੇ ਨਾਂਅ ਤੇ ਮਾਰੀਆਂ ਮੱਲਾਂ ਨੂੰ ਆਪਣੇ ਬੋਲਾਂ ਦੇ ਰਾਹੀਂ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਬਿਆਨ ਕੀਤੀ ਹੈ। ‘ਠਾਠ’ ਗਾਣੇ ਦੀ ਵੀਡੀਓ ਨੂੰ ਕੁਰਾਨ ਢਿੱਲੋਂ ਵੱਲੋਂ ਸ਼ਾਨਦਾਰ ਬਣਾਈ ਗਈ ਹੈ। ਵੀਡੀਓ ‘ਚ ਅਦਾਕਾਰੀ ਵੀ ਖੁਦ ਪ੍ਰੀਤ ਹਰਪਾਲ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਗਾਣੇ ਨੂੰ ਟੀਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network