ਪ੍ਰੀਤ ਹਰਪਾਲ ਨੇ ਆਪਣੇ ਪੁੱਤਰ ਦਾ ਕਿਊੇਟ ਜਿਹਾ ਵੀਡੀਓ ਕੀਤਾ ਸਾਂਝਾ

Written by  Shaminder   |  November 12th 2020 01:47 PM  |  Updated: November 12th 2020 01:47 PM

ਪ੍ਰੀਤ ਹਰਪਾਲ ਨੇ ਆਪਣੇ ਪੁੱਤਰ ਦਾ ਕਿਊੇਟ ਜਿਹਾ ਵੀਡੀਓ ਕੀਤਾ ਸਾਂਝਾ

ਪ੍ਰੀਤ ਹਰਪਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪੁੱਤਰ ਦੇ ਨਾਲ ਕਿਉਟ ਜਿਹਾ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਨ੍ਹਾਂ ਦਾ ਛੋਟਾ ਜਿਹਾ ਪੁੱਤਰ ਉਨ੍ਹਾਂ ਦੇ ਨਾਲ ਕਾਰ ਦੀ ਖਿੜਕੀ ਖੋਲਣ ‘ਤੇ ਨਰਾਜ਼ ਹੁੰਦਾ ਵਿਖਾਈ ਦੇ ਰਿਹਾ ਹੈ ।ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਕੱਬਾ ਸੁਭਾਅ ਚੱਕੀ ਫਿਰਦਾ ਜੱਟ’ ।

Preet-Harpal

ਪ੍ਰੀਤ ਹਰਪਾਲ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਸਾਂਝਾ ਕੀਤਾ ਜਾ ਰਿਹਾ ਹੈ । ਪ੍ਰੀਤ ਹਰਪਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ।

ਹੋਰ ਪੜ੍ਹੋ : ਪ੍ਰੀਤ ਹਰਪਾਲ ਜਲਦ ਲੈ ਕੇ ਆ ਰਹੇ ਨੇ ਆਪਣਾ ਨਵਾਂ ਗੀਤ ‘ਦੌਰ 84 ਦਾ’

Preet-Harpal

ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਚੁੱਕੇ ਹਨ ।ਗੀਤਾਂ ਦੇ ਨਾਲ-ਨਾਲ ਉੇਹ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰ ਚੁੱਕੇ ਹਨ ।ਫ਼ਿਲਮ ‘ਲੁਕਣਮੀਚੀ’ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।

preet-harpal

ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਿਸ ‘ਚ ‘ਮਾਈ ਸੈਲਫ ਪੇਂਡੂ’, ‘ਸਿਰਫਿਰੇ’ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।

 

View this post on Instagram

 

Kabba subAah chakki firda jatt???❤️ @preet.harpal

A post shared by Preet Harpal (@preet.harpal) on


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network