ਪ੍ਰੀਤ ਹਰਪਾਲ ਜਲਦ ਲੈ ਕੇ ਆ ਰਹੇ ਨੇ ਆਪਣਾ ਨਵਾਂ ਗੀਤ ‘ਦੌਰ 84 ਦਾ’

written by Shaminder | September 26, 2020

ਗਾਇਕ ਪ੍ਰੀਤ ਹਰਪਾਲ ਜਲਦ ਹੀ ਆਪਣੇ ਨਵੇਂ ਗੀਤ ਨਾਲ ਸਰੋਤਿਆਂ ‘ਚ ਹਾਜ਼ਰ ਹੋਣਗੇ । ਇਸ ਗੀਤ ਦੀ ਫ੍ਰਸਟ ਲੁੱਕ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਹੈ । ਇਹ ਗੀਤ ‘ਦੌਰ 84 ਦਾ’ ਟਾਈਟਲ ਹੇਠ ਆਏਗਾ।ਗੀਤ ਦੇ ਬੋਲ ਪ੍ਰੀਤ ਹਰਪਾਲ ਨੇ ਖੁਦ ਹੀ ਲਿਖੇ ਨੇ ਅਤੇ ਮਿਊਜ਼ਿਕ ਰਿੱਕ ਵੱਲੋਂ ਦਿੱਤਾ ਗਿਆ ਹੈ ।

Preet-Harpal Preet-Harpal

ਪ੍ਰੀਤ ਹਰਪਾਲ ਦੇ ਇਸ ਗੀਤ ਦਾ ਹਰ ਕਿਸੇ ਨੂੰ ਬੇਸਬਰੀ ਦੇ ਨਾਲ ਉਡੀਕ ਹੈ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪ੍ਰੀਤ ਹਰਪਾਲ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

ਹੋਰ ਪੜ੍ਹੋ:ਪ੍ਰੀਤ ਹਰਪਾਲ ਆਪਣੇ ਨਵੇਂ ਦਰਦ ਭਰੇ ਗੀਤ ‘ਮਜਬੂਰ’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

Preet Harpal Preet Harpal

ਜਿਨ੍ਹਾਂ ਦੇ ਜ਼ਰੀਏ ਪ੍ਰੀਤ ਹਰਪਾਲ ਨੇ ਸਰੋਤਿਆਂ ਦੇ ਦਿਲਾਂ ‘ਚ ਆਪਣੀ ਖ਼ਾਸ ਜਗ੍ਹਾ ਬਣਾਈ ਹੈ । ਪ੍ਰੀਤ ਹਰਪਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੱਕ ਵਧੀਆ ਗਾਇਕ ਹੋਣ ਦੇ ਨਾਲ-ਨਾਲ ਇੱਕ ਵਧੀਆ ਗੀਤਕਾਰ ਵੀ ਹਨ ।

Preet-Harpal Preet-Harpal

ਉਨ੍ਹਾਂ ਦੇ ਗਾਏ ਹੋਏ ਜ਼ਿਆਦਾਤਰ ਗੀਤ ਉਨ੍ਹਾਂ ਦੇ ਖੁਦ ਦੇ ਹੀ ਲਿਖੇ ਹੋਏ ਹਨ ।ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਗਾਇਕੀ ਦੇ ਨਾਲ ਨਾਲ ਉਹ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਵਿਖਾ ਚੁੱਕੇ ਹਨ । ਉਨ੍ਹਾਂ ਨੇ ਮੈਂਡੀ ਤੱਖਰ ਦੇ ਨਾਲ ‘ਲੁਕਣਮੀਚੀ’ ਫ਼ਿਲਮ ‘ਚ ਵੀ ਕੰਮ ਕੀਤਾ ।

0 Comments
0

You may also like