
ਬਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਵਿਵੇਕ ਰੰਜਨ ਅਗਨੀਹੋਤਰੀ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਦ ਕਸ਼ਮੀਰ ਫਾਈਲਜ਼' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਇਸ ਫ਼ਿਲਮ ਨੂੰ ਪ੍ਰਸ਼ੰਸਕਾਂ ਦੇ ਨਾਲ-ਨਾਲ ਕਲਾਕਾਰਾਂ ਵੱਲੋਂ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸਦੇ ਚੱਲਦੇ ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਜਦੋਂ ਇਹ ਫ਼ਿਲਮ ਦੇਖੀ ਤਾਂ ਉਹ ਵੀ ਆਪਣੇ ਆਪ ਨੂੰ ਰੋਕ ਨਹੀਂ ਪਾਈ ਆਪਣੀ ਪ੍ਰਤੀਕਿਰਿਆ ਦੇਣ ਤੋਂ (Preity Zinta watches The Kashmir Files)।
ਹੋਰ ਪੜ੍ਹੋ : ‘RRR’ Twitter Reaction: ਐੱਸਐੱਸ ਰਾਜਾਮੌਲੀ ਨੇ ਲੁੱਟੀ ਵਾਹ-ਵਾਹੀ, ਦਰਸ਼ਕਾਂ ਨੇ ਫ਼ਿਲਮ ਨੂੰ ਕਿਹਾ 'ਮਾਸਟਰਪੀਸ'

ਪ੍ਰੀਤੀ ਜ਼ਿੰਟਾ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ਵਿੱਚ ਉਹ ਆਪਣੇ ਭਰਾ ਅਤੇ ਮਾਂ ਨਾਲ ਨਜ਼ਰ ਆ ਰਹੀ ਹੈ। ਕੋਰੋਨਾ ਕਾਰਨ ਹੋਏ ਲੌਕਡਾਊਨ ਕਾਰਨ ਪ੍ਰੀਤੀ ਜ਼ਿੰਟਾ ਨੂੰ ਤਿੰਨ ਸਾਲ ਤੱਕ ਪਰਿਵਾਰ ਨਾਲ ਫ਼ਿਲਮ ਦੇਖਣ ਦਾ ਮੌਕਾ ਨਹੀਂ ਮਿਲਿਆ। ਹੁਣ ਜਦੋਂ ਉਨ੍ਹਾਂ ਨੂੰ ਇਹ ਮੌਕਾ ਮਿਲਿਆ ਤਾਂ ਪ੍ਰੀਤੀ ਜ਼ਿੰਟਾ 'ਦ ਕਸ਼ਮੀਰ ਫਾਈਲਜ਼' ਦੇਖਣ ਪਹੁੰਚੀ। ਫ਼ਿਲਮ ਦੇਖਣ ਤੋਂ ਬਾਅਦ ਪ੍ਰੀਤੀ ਜ਼ਿੰਟਾ ਨੇ ਇੰਸਟਾਗ੍ਰਾਮ 'ਤੇ ਲਿਖਿਆ ਕਿ ਉਹ ਇਸ ਫਿਲਮ ਨੂੰ ਦੇਖ ਕੇ ਦੰਗ ਰਹਿ ਗਈ। ਨਾਲ ਹੀ ਆਪਣੇ ਪ੍ਰਸ਼ੰਸਕਾਂ ਨੂੰ ਫ਼ਿਲਮ ਦੇਖਣ ਲਈ ਕਿਹਾ। ਪ੍ਰੀਤੀ ਜ਼ਿੰਟਾ ਨੇ ਲਿਖਿਆ ਕਿ ਇਹ ਫ਼ਿਲਮ ਜ਼ਰੂਰ ਦੇਖੀ ਜਾਵੇ।
ਪ੍ਰੀਤੀ ਜ਼ਿੰਟਾ ਨੇ ਫ਼ਿਲਮ 'ਚ ਕੰਮ ਕਰਨ ਵਾਲੇ ਹਰ ਸਟਾਰ ਦੀ ਤਾਰੀਫ ਕੀਤੀ ਹੈ। ਅਨੁਪਮ ਖੇਰ, ਦਰਸ਼ਨ ਕੁਮਾਰ ਅਤੇ ਪੱਲਵੀ ਜੋਸ਼ੀ ਦੇ ਨਾਲ ਉਨ੍ਹਾਂ ਨੇ ਫ਼ਿਲਮ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਦੇ ਨਾਂ ਦਾ ਜ਼ਿਕਰ ਕੀਤਾ ਹੈ। ਇਸ ਸਭ ਲਈ, ਉਸਨੇ ਲਿਖਿਆ ਕਿ ਉਹ ਸ਼ਕਤੀਸ਼ਾਲੀ ਫ਼ਿਲਮ ਲਈ ਸਾਰਿਆਂ ਨੂੰ ਸਲਾਮ ਕਰਦੀ ਹੈ।
View this post on Instagram