ਦਰਸ਼ਕਾਂ ਦੇ ਦਿਲ ਨੂੰ ਛੂਹ ਰਿਹਾ ਹੈ ਪ੍ਰੇਮ ਢਿੱਲੋਂ ਦਾ ਨਵਾਂ ਗੀਤ ‘Moon Bound’, ਦੇਖੋ ਵੀਡੀਓ

written by Lajwinder kaur | October 08, 2021

ਪੰਜਾਬੀ ਮਿਊਜ਼ਿਕ ਜਗਤ ‘ਚ ਖ਼ਾਸ ਜਗ੍ਹਾ ਬਨਾਉਣ ਵਾਲੇ ਨਵੇਂ ਗਾਇਕ ਪ੍ਰੇਮ ਢਿੱਲੋਂ Prem Dhillon ਆਪਣੇ ਗੀਤਾਂ ਕਰਕੇ ਖੂਬ ਚਰਚਾ 'ਚ ਬਣੇ ਰਹਿੰਦੇ ਨੇ। ਜੀ ਹਾਂ ਇੱਕ ਵਾਰ ਫਿਰ ਤੋਂ ਉਹ ਆਪਣੇ ਨਵੇਂ ਕਰਕੇ ਖੂਬ ਵਾਹ ਵਾਹੀ ਖੱਟ ਰਹੇ ਨੇ। ਉਹ ਪਿਆਰ ‘ਚ ਹਾਸਿਲ ਹੋਏ ਦਰਦ ਨੂੰ ਉਨ੍ਹਾਂ ਨੇ ਆਪਣੇ ਨਵੇਂ ਗੀਤ ‘Moon Bound’ ਚ ਬਿਆਨ ਕਰ ਰਹੇ ਨੇ।

ਹੋਰ ਪੜ੍ਹੋ : ਅੰਗਦ ਬੇਦੀ ਨੇ ਪਤਨੀ ਨੇਹਾ ਧੂਪੀਆ ਦੀ ਡਿਲੀਵਰੀ ਤੋਂ ਪਹਿਲਾਂ ਦਾ ਵੀਡੀਓ ਕੀਤਾ ਸ਼ੇਅਰ, ਪਤਨੀ ਨੂੰ ਹੌਸਲਾ ਦਿੰਦੇ ਆਏ ਨਜ਼ਰ, ਦੇਖੋ ਵੀਡੀਓ

inside image of prem dhillon Image Source: youtube

ਦਿਲ ਨੂੰ ਛੂਹ ਜਾਣ ਵਾਲੇ ਬੋਲ ਗੀਤਕਾਰ ਬੀਰ ਸਿੰਘ ਦੀ ਕਲਮ ਚੋਂ ਨਿਕਲੇ ਨੇ ਤੇ ਸੰਗੀਤ ਓ.ਪੀ.ਆਈ ਮਿਊਜ਼ਿਕ ਨੇ ਦਿੱਤਾ ਹੈ। Suhi Films ਵੱਲੋਂ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ। ਇਹ ਵੀਡੀਓ ਲਿਰਿਕਲ ਵੀਡੀਓ ਹੈ। ਇਸ ਗੀਤ ਨੂੰ ਪ੍ਰੇਮ ਢਿੱਲੋਂ ਦਾ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਹੋਰ ਪੜ੍ਹੋ : ਜਾਨੀ ਨੇ ਇੰਸਟਾਗ੍ਰਾਮ ‘ਤੇ ਕੀਤੀ ਵਾਪਸੀ, ਪ੍ਰਸ਼ੰਸਕਾਂ ਨੂੰ ਸਰਪ੍ਰਾਈਜ਼ ਦਿੰਦੇ ਹੋਏ ਸ਼ੇਅਰ ਕੀਤਾ ਨਵੇਂ ਗੀਤ ‘Apsraa’ ਦਾ ਫਰਸਟ ਲੁੱਕ ਪੋਸਟਰ

new song moon bound by prem dhillon Image Source: youtube

ਦੱਸ ਦਈਏ ਪ੍ਰੇਮ ਢਿੱਲੋਂ ਦਾ ਪੂਰਾ ਨਾਂਅ ਪ੍ਰੇਮਜੀਤ ਸਿੰਘ ਢਿੱਲੋਂ ਹੈ। ਉਸਨੇ ਆਪਣੇ ਗਾਇਕੀ ਦੇ ਕਰੀਅਰ ਦੀ ਸ਼ੁਰੂਆਤ ਸਾਲ 2018 ਵਿੱਚ ਸਿੰਗਲ "ਚੰਨ ਮਿਲਾਉਂਦੀ" ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ ਪ੍ਰੇਮ ਢਿੱਲੋਂ ਸਿੰਗਲ ਗਾਣਿਆਂ "ਬੂਟ ਕੱਟ" ਅਤੇ "ਓਲਡ ਸਕੂਲ" ਲਈ ਵੱਧ ਜਾਣਿਆ ਜਾਂਦਾ ਹੈ। ਇਸ ਤੋਂ ਇਲਾਵਾ ਉਹ ਜੱਟ ਹੁੰਦੇ ਆ, ਜਸਟ ਏ ਡਰੀਮ, ਮਾਝਾ ਬਲੌਕ ਤੇ ਕਈ ਹੋਰ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ।

0 Comments
0

You may also like