
ਪ੍ਰੇਮ ਢਿੱਲੋਂ (Prem Dhillon) ਦਾ ਜੁੜਵਾ ਭਰਾ ਪਰਮ ਢਿੱਲੋਂ (Parm Dhillon) ਜਿਸ ਦਾ ਕਿ ਬੀਤੇ ਦਿਨ ਮੰਗਣਾ ਹੋਇਆ ਹੈ । ਉਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ । ਇਸ ਵੀਡੀਓ ‘ਚ ਪਰਮ ਢਿੱਲੋਂ ਆਪਣੀ ਮੰਗੇਤਰ ਦੇ ਨਾਲ ਡਾਂਸ (Dance)ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਬੀਤੇ ਦਿਨ ਪਰਮ ਢਿੱਲੋਂ ਦਾ ਮੰਗਣਾ ਹੋਇਆ ਸੀ ਅਤੇ ਰਿੰਗ ਸੈਰੇਮਨੀ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ । ਪਰ ਹੁਣ ਇਸ ਮੰਗਣੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ।
ਹੋਰ ਪੜ੍ਹੋ : ਕੀ ਹੁਣ ਪੰਜਾਬੀ ਗਾਇਕ ਸਿੰਗਾ ਰਚਾਉਣ ਜਾ ਰਹੇ ਵਿਆਹ, ਪ੍ਰਸ਼ੰਸਕ ਇਸ ਗੱਲ ਤੋਂ ਲਗਾ ਰਹੇ ਅੰਦਾਜ਼ਾ
ਦੱਸ ਦਈਏ ਕਿ ਪੰਜਾਬੀ ਇੰਡਸਟਰੀ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ । ਕੁਝ ਦਿਨ ਪਹਿਲਾਂ ਹੀ ਜੌਰਡਨ ਸੰਧੂ ਦਾ ਵਿਆਹ ਹੋਇਆ ਹੈ । ਜਿਸ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਪ੍ਰਸਿਧ ਗਾਇਕ ਕੋਰਾਲਾ ਮਾਨ ਵੀ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ ।

ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ ਅਤੇ ਹੁਣ ਪੰਜਾਬੀ ਇੰਡਸਟਰੀ ਦੇ ਗਾਇਕ ਪ੍ਰੇਮ ਢਿੱਲੋਂ ਦੇ ਭਰਾ ਦੀ ਰਿੰਗ ਸੈਰੇਮਨੀ ਦੀਆਂ ਤਸਵੀਰਾਂ ਖੁਬ ਵਾਇਰਲ ਹੋ ਰਹੀਆਂ ਹਨ । ਪ੍ਰੇਮ ਢਿੱਲੋਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਹੈ । ਸਿੱਧੂ ਮੂਸੇਵਾਲਾ ਦੇ ਨਾਲ ਪ੍ਰੇਮ ਢਿੱਲੋਂ ਦੇ ਆਏ ਗੀਤ ‘ਓਲਡ ਸਕੂਲ’ ਨੂੰ ਕਾਫੀ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਉਨ੍ਹਾਂ ਦਾ ਮਾਝਾ ਬਲੌਕ ਗੀਤ ਵੀ ਸਰੋਤਿਆਂ ਨੂੰ ਕਾਫੀ ਪਸੰਦ ਆਇਆ ਸੀ ।
View this post on Instagram