
ਬਾਲੀਵੁੱਡ ਦੀ ਦੇਸੀ ਗਰਲ ਪ੍ਰਿਯੰਕਾ ਚੋਪੜਾ (Priyanka Chopra ) ਭਾਵੇਂ ਹੀ ਇਨ੍ਹੀਂ ਦਿਨੀਂ ਭਾਰਤ 'ਚ ਮੌਜੂਦ ਨਹੀਂ ਹੈ ਪਰ ਉਹ ਲਗਾਤਾਰ ਆਪਣੀਆਂ ਖੂਬਸੂਰਤ ਤਸਵੀਰਾਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਵਿਦੇਸ਼ ਚ ਰਹਿੰਦੇ ਹੋਏ ਆਪਣੇ ਸਾਰੇ ਤਿਉਹਾਰਾਂ ਨੂੰ ਬਹੁਤ ਹੀ ਸ਼ਰਧਾ ਤੇ ਗਰਮਜੋਸ਼ੀ ਦੇ ਨਾਲ ਸੈਲੀਬ੍ਰੇਟ ਕਰਦੀ ਹੈ। ਪ੍ਰਿਯੰਕਾ ਚੋਪੜਾ ਦੀਆਂ ਦੀਵਾਲੀ ਸੈਲੀਬ੍ਰੇਸ਼ਨ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖਿੱਚ ਦਾ ਕੇਂਦਰ ਬਣੀ ਹੋਈ ਹੈ। ਉਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਪ੍ਰਿਯੰਕਾ ਚੋਪੜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਦੀਵਾਲੀ ਦੇ ਜਸ਼ਨ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ, ਜਿਸ 'ਚ ਉਨ੍ਹਾਂ ਦਾ ਲੁੱਕ ਦੇਖਣ ਯੋਗ ਹੈ। ਇਨ੍ਹਾਂ ਤਸਵੀਰਾਂ 'ਚ ਪ੍ਰਿਯੰਕਾ ਚੋਪੜਾ ਕਾਫੀ ਕੂਲ ਨਜ਼ਰ ਆ ਰਹੀ ਹੈ। ਪ੍ਰਿਯੰਕਾ ਚੋਪੜਾ ਦੁਆਰਾ ਸ਼ੇਅਰ ਕੀਤੀਆਂ ਗਈਆਂ ਤਾਜ਼ਾ ਤਸਵੀਰਾਂ 'ਚ ਉਹ ਸ਼ਾਰਟ ਸਲੀਵਲੈੱਸ ਕੁੜਤਾ ਅਤੇ ਪਲਾਜ਼ੋ 'ਚ ਨਜ਼ਰ ਆ ਰਹੀ ਹੈ। ਇਸ ਲੁੱਕ ਨੂੰ ਹੋਰ ਵੀ ਸਟਾਈਲਿਸ਼ ਬਣਾਉਣ ਲਈ ਉਸ ਨੇ ਗਲੇ 'ਚ ਇੱਕ ਵੱਡਾ ਨੇਕ ਪੀਸ ਪਾਇਆ ਹੈ ਅਤੇ ਅੱਖਾਂ 'ਤੇ ਚਸ਼ਮਾ ਲਗਾਇਆ ਹੈ। ਇਸ ਦੇਸੀ ਅਤੇ ਪੰਜਾਬੀ ਲੁੱਕ 'ਚ ਪ੍ਰਿਅੰਕਾ ਚੋਪੜਾ ਦਾ ਸਵੈਗ ਵੀ ਦੇਖਣ ਯੋਗ ਹੈ। ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਪ੍ਰਿਯੰਕਾ ਤਸਵੀਰਾਂ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ ਅਤੇ ਇਹੀ ਕਾਰਨ ਹੈ ਕਿ ਉਨ੍ਹਾਂ ਦੇ ਪ੍ਰਸ਼ੰਸਕ ਇਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਇਨ੍ਹਾਂ ਤਸਵੀਰਾਂ ਨੂੰ ਸਾਂਝੀਆਂ ਕਰਦੇ ਹੋਏ ਪ੍ਰਿਯੰਕਾ ਨੇ ਇਸ ਦੇ ਕੈਪਸ਼ਨ 'ਚ ਲਿਖਿਆ, 'ਲਿਲੀ ਸਿੰਘ ਨੂੰ ਪਰਫੈਕਟ ਮੇਜ਼ਬਾਨ ਅਤੇ ਦੋਸਤ ਕੀ ਬਣਾਉਂਦੀ ਹੈ? She’s a fellow PUNJABI । ਇਸ ਦੀਵਾਲੀ ਦੇ ਜਸ਼ਨਾਂ ਦਾ ਕਿੰਨਾ ਸ਼ਾਨਦਾਰ ਅੰਤ ਹੈ। ਇਸ ਸ਼ਾਨਦਾਰ ਸ਼ਾਮ ਲਈ ਲਿਲੀ ਦਾ ਧੰਨਵਾਦ!' ਪ੍ਰਿਅੰਕਾ ਚੋਪੜਾ ਦੀ ਪੋਸਟ ਨੂੰ ਹੁਣ ਤੱਕ ਇੱਕ ਮਿਲੀਅਨ ਤੋਂ ਵੱਧ ਲਾਈਕਸ ਅਤੇ ਕਮੈਂਟ ਆ ਚੁੱਕੇ ਹਨ। ਪ੍ਰਿਯੰਕਾ ਦੇ ਪਤੀ ਨਿਕ ਜੋਨਸ ਨੇ ਵੀ ਪਿਆਰ ਵਾਲਾ ਇਮੋਜ਼ੀ ਪੋਸਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
View this post on Instagram