ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਪਤੀ ਨਿਕ ਜੋਨਸ ਨਾਲ ਕੀਤੀ ਦੀਵਾਲੀ ਦੀ ਪੂਜਾ, ਬਾਲੀਵੁੱਡ ਦੇ ਸਿਤਾਰਿਆਂ ਨੇ ਵੀ ਕੁਝ ਇਸ ਤਰ੍ਹਾਂ ਸੈਲੀਬ੍ਰੇਟ ਕੀਤੀ ਦੀਵਾਲੀ

Written by  Lajwinder kaur   |  November 05th 2021 01:37 PM  |  Updated: November 05th 2021 01:37 PM

ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਪਤੀ ਨਿਕ ਜੋਨਸ ਨਾਲ ਕੀਤੀ ਦੀਵਾਲੀ ਦੀ ਪੂਜਾ, ਬਾਲੀਵੁੱਡ ਦੇ ਸਿਤਾਰਿਆਂ ਨੇ ਵੀ ਕੁਝ ਇਸ ਤਰ੍ਹਾਂ ਸੈਲੀਬ੍ਰੇਟ ਕੀਤੀ ਦੀਵਾਲੀ

ਬਾਲੀਵੁੱਡ ਤੋਂ ਹਾਲੀਵੁੱਡ ਤੱਕ ਆਪਣੀ ਪਛਾਣ ਬਣਾਉਣ ਵਾਲੀ ਅਦਾਕਾਰਾ ਪ੍ਰਿਅੰਕਾ ਚੋਪੜਾ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। ਪ੍ਰਿਯੰਕਾ (Priyanka Chopra )ਫਿਲਹਾਲ ਆਪਣੇ ਪਰਿਵਾਰ ਦੇ ਨਾਲ ਲਾਸ ਏਂਜਲਸ 'ਚ ਰਹਿ ਰਹੀ ਹੈ। ਉਹ ਅਕਸਰ ਆਪਣੀ ਪ੍ਰੋਫੈਸ਼ਨਲ ਅਤੇ ਪਰਸਨਲ ਲਾਈਫ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ, ਉਥੇ ਹੀ ਹੁਣ ਪ੍ਰਿਯੰਕਾ ਚੋਪੜਾ ਨੇ ਦੀਵਾਲੀ ਦੇ ਮੌਕੇ 'ਤੇ ਆਪਣੇ  ਇੰਸਟਾਗ੍ਰਾਮ 'ਤੇ ਬੇਹੱਦ ਖ਼ੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਨਵੀਆਂ ਤਸਵੀਰਾਂ ਆਪਣੇ ਪਤੀ ਨਿਕ ਜੋਨਸ (Nick Jonas) ਦੇ ਨਾਲ ਸ਼ੇਅਰ ਕੀਤੀਆਂ ਹਨ।

inside image of priyanka chopra with nick jonas doing diwali pooja Picture credit: https://www.instagram.com/priyankachopra/

ਹੋਰ ਪੜ੍ਹੋ : ਕਰੀਨਾ ਕਪੂਰ ਨੇ ਸੈਲੀਬ੍ਰੇਟ ਕੀਤੀ ਆਪਣੇ  ਪੁੱਤਰ ਜੇਹ ਦੀ ਪਹਿਲੀ ਦੀਵਾਲੀ, ਸਾਹਮਣੇ ਆਈਆਂ ਦੀਵਾਲੀ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ

ਜੀ ਹਾਂ ਉਨ੍ਹਾਂ ਨੇ ਆਪਣੇ ਪਤੀ ਨਿਕ ਜੋਨਸ ਦੇ ਨਾਲ ਜੋ ਤਸਵੀਰਾਂ ਸਾਂਝੀਆਂ ਕੀਤੀਆਂ ਨੇ । ਇਨ੍ਹਾਂ ਤਸਵੀਰਾਂ ‘ਚ ਪਤੀ-ਪਤਨੀ ਦੀਵਾਲੀ ਦੀ ਪੂਜਾ ਕਰਦੇ ਹੋਏ ਨਜ਼ਰ ਆ ਰਹੇ ਨੇ। ਪ੍ਰਸ਼ੰਸਕਾਂ ਨੂੰ ਅਦਾਕਾਰਾ ਦੀਆਂ ਇਹ ਤਸਵੀਰਾਂ ਖੂਬ ਪਸੰਦ ਆ ਰਹੀਆਂ ਹਨ। ਵਿਦੇਸ਼ ‘ਚ ਵੀ ਰਹਿੰਦੇ ਹੋਏ ਪ੍ਰਿਯੰਕਾ ਭਾਰਤੀ ਸੰਸਕ੍ਰਿਤੀ ਦੇ ਨਾਲ ਜੁੜੀ ਹੋਈ ਹੈ।

ਹੋਰ ਪੜ੍ਹੋ : Brampton ਦੇ ਸਥਾਨਿਕ ਭਾਰਤੀ ਰੈਸਟੋਰੈਂਟ ‘ਚ ਪਹੁੰਚੇ PM Justin Trudeau, ਭਾਰਤੀਆਂ ਨੂੰ ਦੀਵਾਲੀ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਲਿਆ ਮਿਠਾਈਆਂ ਦਾ ਅਨੰਦ

ਇਸ ਤੋਂ ਇਲਾਵਾ ਬਾਲੀਵੁੱਡ ਦੇ ਕਈ ਹੋਰ ਸਿਤਾਰਿਆਂ ਨੇ ਵੀ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਦੀਵਾਲੀ ਦੇ ਤਿਉਹਾਰ ਦੀਆਂ ਵਧਾਈਆਂ ਦਿੰਦੇ ਹੋਏ ਪੋਸਟਾਂ ਪਾਈਆਂ ਨੇ ਤੇ ਨਾਲ ਹੀ ਦੀਵਾਲੀ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

neha and angad wished happy diwali with new pics Picture credit: Instagram

ਅਦਾਕਾਰਾ ਨੇਹਾ ਧੂਪੀਆ (Neha Dhupia) ਨੇ ਆਪਣੇ ਪਤੀ ਅੰਗਦੇ ਬੇਦੀ ਦੇ ਨਾਲ ਆਪਣੀ ਦਿਲਕਸ਼ ਤਸਵੀਰਾਂ ਪੋਸਟ ਕੀਤੀਆਂ ਨੇ ਤੇ ਨਾਲ ਹੀ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਹਨ।

ਉਧਰ ਸਾਰਾ ਅਲੀ ਖ਼ਾਨ (Sara Ali Khan) ਵੀ ਆਪਣੀਆਂ ਦਿਲਕਸ਼ ਅਦਾਵਾਂ ਵਾਲੀਆਂ ਤਸਵੀਰਾਂ ਦੇ ਨਾਲ ਬਣਾਇਆ ਇੱਕ ਵੀਡੀਓ ਪੋਸਟ ਕੀਤਾ ਹੈ। ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਆਪਣੇ ਸਟਾਈਲਿਸ਼ ਅੰਦਾਜ਼ ਦੇ ਨਾਲ ਦੀਵਾਲੀ ਦੀ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਵੀਡੀਓ ‘ਚ ਸਾਰਾ ਆਪਣਾ ਗਲੈਮਰਸ ਲੁੱਕ ਪੇਸ਼ ਕਰਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ‘ਚ ਉਨ੍ਹਾਂ ਨੇ ਆਪਣੇ ਵੱਖ-ਵੱਖ ਸਟਾਇਲ ਦੇ ਲਹਿੰਗੇ ਦਿਖਾਏ ਨੇ।

inside image of kajol shared her family pic on diwali Picture credit: Instagram

ਅਦਾਕਾਰਾ ਕਾਜੋਲ (Kajol) ਨੇ ਵੀ ਆਪਣੇ ਪਤੀ ਅਤੇ ਪੁੱਤ ਦੇ ਨਾਲ ਦੀਵਾਲੀ ਦੀ ਪੂਜਾ ਤੋਂ ਬਾਅਦ ਇੱਕ ਤਸਵੀਰ ਸ਼ੇਅਰ ਕੀਤੀ ਹੈ। ਜਿਸ ‘ਚ ਉਨ੍ਹਾਂ ਨੇ ਦੀਵਾਲੀ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਆਪਣੀ ਧੀ ਨੂੰ ਵੀ ਯਾਦ ਕੀਤਾ ਹੈ। ਇਸ ਤੋਂ ਇਲਾਵਾ ਮਾਇਆ ਨਗਰੀ ਦੇ ਕਈ ਕਲਾਕਾਰਾਂ ਨੇ ਆਪੋ ਆਪਣੇ ਅੰਦਾਜ਼ ਦੇ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਸੋਸ਼ਲ ਮੀਡੀਆ ਦੇ ਰਾਹੀਂ ਵਿਸ਼ ਕੀਤਾ ਹੈ।


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network