
Priyanka Chopra's Dubai Pics: ਬਾਲੀਵੁੱਡ ਤੋਂ ਹਾਲੀਵੁੱਡ ਤੱਕ ਨਾਮ ਕਮਾਉਣ ਵਾਲੀ ਅਦਾਕਾਰਾ ਪ੍ਰਿਯੰਕਾ ਚੋਪੜਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੇ ਪ੍ਰਸ਼ੰਸਕਾਂ ਲਈ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਇਸ ਦੌਰਾਨ ਹੁਣ ਪ੍ਰਿਯੰਕਾ ਚੋਪੜਾ ਨੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦੁਬਈ 'ਚ ਆਪਣੇ ਦੋਸਤਾਂ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਪ੍ਰਿਯੰਕਾ ਚੋਪੜਾ ਬੇਹੱਦ ਖੂਬਸੂਰਤ ਲੱਗ ਰਹੀ ਹੈ। ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।

ਹੋਰ ਪੜ੍ਹੋ : ਹੰਸਿਕਾ ਮੋਟਵਾਨੀ ਨੇ ਸੋਹੇਲ ਕਥੂਰੀਆ ਨਾਲ ਲਏ ਸੱਤ ਫੇਰੇ, ਇੰਟਰਨੈੱਟ ‘ਤੇ ਵਾਇਰਲ ਹੋਈਆਂ ਵਿਆਹ ਦੀਆਂ ਤਸਵੀਰਾਂ

ਇਨ੍ਹਾਂ ਤਸਵੀਰਾਂ 'ਚ ਪ੍ਰਿਯੰਕਾ ਚੋਪੜਾ ਇਨਫਿਨਿਟੀ ਪੂਲ ਦੇ ਪਾਸੇ ਆਰਾਮ ਕਰ ਰਹੀ ਸੀ। ਯਾਟ 'ਤੇ ਵਾਈਨ ਦਾ ਆਨੰਦ ਲੈਂਦੇ ਹੋਏ ਅਤੇ ਵਾਟਰ ਬਾਈਕ ਦੀ ਸਵਾਰੀ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਅਭਿਨੇਤਰੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਮਿੰਟਾਂ 'ਚ ਹੀ ਅਣਗਿਣਤ ਲਾਈਕਸ ਆ ਚੁੱਕੇ ਹਨ।
ਇਨ੍ਹਾਂ ਤਸਵੀਰਾਂ ਅਤੇ ਵੀਡੀਓਜ਼ ਨੂੰ ਸ਼ੇਅਰ ਕਰਦੇ ਹੋਏ ਪ੍ਰਿਯੰਕਾ ਚੋਪੜਾ ਨੇ ਇੰਸਟਾਗ੍ਰਾਮ 'ਤੇ ਲਿਖਿਆ - ਵੀਕੈਂਡ ਵਾਈਬਸ। ਦੱਸ ਦੇਈਏ ਕਿ ਅਭਿਨੇਤਰੀ ਵਿਆਹ ਤੋਂ ਬਾਅਦ ਅਮਰੀਕਾ ਵਿੱਚ ਰਹਿੰਦੀ ਹੈ ਅਤੇ ਹੁਣ ਉਸਦਾ ਜ਼ਿਆਦਾਤਰ ਫੋਕਸ ਹਾਲੀਵੁੱਡ ਫ਼ਿਲਮਾਂ ਅਤੇ ਟੀਵੀ ਸ਼ੋਅਜ਼ 'ਤੇ ਰਹਿੰਦਾ ਹੈ। ਇਸ ਵਿਚਾਲੇ ਉਹ ਕੁਝ ਹਿੰਦੀ ਫ਼ਿਲਮਾਂ ਵੀ ਕਰਦੀ ਰਹਿੰਦੀ ਹੈ। ਪ੍ਰਿਯੰਕਾ ਇੰਸਟਾਗ੍ਰਾਮ 'ਤੇ ਆਪਣੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਦੀਆਂ ਤਸਵੀਰਾਂ ਪੋਸਟ ਕਰਦੀ ਰਹਿੰਦੀ ਹੈ।

ਦੱਸ ਦੇਈਏ ਕਿ ਪ੍ਰਿਯੰਕਾ ਚੋਪੜਾ ਹਾਲ ਹੀ 'ਚ ਰੈੱਡ ਸੀ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ ਲਈ ਦੁਬਈ 'ਚ ਮੌਜੂਦ ਸੀ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਪ੍ਰਿਯੰਕਾ ਚੋਪੜਾ ਨੂੰ ਆਖਰੀ ਵਾਰ 'ਦਿ ਮੈਟਰਿਕਸ ਰੀਸਰੈਕਸ਼ਨ' ਵਿੱਚ ਕੰਮ ਕਰਦੇ ਦੇਖਿਆ ਗਿਆ ਸੀ। ਫ਼ਿਲਮ ਵਿੱਚ ਉਨ੍ਹਾਂ ਦਾ ਕੰਮ ਸ਼ਲਾਘਾਯੋਗ ਸੀ। ਆਉਣ ਵਾਲੀਆਂ ਫ਼ਿਲਮਾਂ ਦੀ ਗੱਲ ਕਰੀਏ ਤਾਂ ਪ੍ਰਿਯੰਕਾ ਜਲਦ ਹੀ ਫ਼ਿਲਮ ਲਵ ਅਗੇਨ ਵਿੱਚ ਨਜ਼ਰ ਆਵੇਗੀ। ਫ਼ਿਲਮ 'ਚ ਪ੍ਰਿਯੰਕਾ ਚੋਪੜਾ ਮੀਰਾ ਰੇ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ।
View this post on Instagram