ਅੱਜ ਤੋਂ ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2022’ ਦਾ ਹੋਈਆ ਆਗਾਜ਼

ਪੀਟੀਸੀ ਪੰਜਾਬੀ ਵੱਲੋਂ ਪੰਜਾਬ ਮਿਊਂਸੀਪਲ ਭਵਨ, ਸੈਕਟਰ-35, ਚੰਡੀਗੜ੍ਹ ਵਿੱਚ ‘ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2022’ (PTC Box Office Digital Film Festival & Awards 2022) ਸਮਾਰੋਹ ਦਾ ਆਗਾਜ਼ ਹੋਣ ਜਾ ਰਿਹਾ ਹੈ। ਦੋ ਦਿਨਾਂ ਤੱਕ ਚੱਲਣ ਵਾਲਾ ਇਹ ਸਮਾਰੋਹ ਪੰਜਾਬੀ ਐਂਟਰਟੇਨਮੈਂਟ ਇੰਡਸਟਰੀ ਦਾ ਅਵਾਰਡ ਪ੍ਰੋਗਰਾਮ ਹੈ।

ਪੀਟੀਸੀ ਨੈਟਵਰਕ ਮੁੜ ਇੱਕ ਵਾਰ ਫੇਰ ਤੋਂ ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਐਂਡ ਅਵਾਰਡ 2022 ਅੱਜ ਤੋਂ ਯਾਨੀ ਕਿ 25 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਹ ਦੋ ਦਿਨਾਂ ਤੱਕ ਜਾਰੀ ਰਹੇਗਾ। ‘ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਐਂਡ ਅਵਾਰਡ 2022’ (PTC Box Office Digital Film Awards 2022) ਦਾ ਸਮਾਂ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਹੋਵੇਗਾ।

ਪੀਟੀਸੀ ਨੈਟਵਰਕ ‘ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2022’ ਕਰਵਾ ਰਿਹਾ ਹੈ। ਪੰਜਾਬੀ ਮੰਨੋਰੰਜਨ ਦੀ ਦੁਨੀਆ ਵਿੱਚ ਆਪਣੇ ਆਪ ਵਿੱਚ ਇਹ ਪਹਿਲਾ ਉਪਰਾਲਾ ਹੈ। ਪੀਟੀਸੀ ਪੰਜਾਬੀ ਵੱਲੋਂ ਇਸ ਤੋਂ ਪਹਿਲਾਂ 2020 ‘ਚ ਇਸ ਤਰ੍ਹਾਂ ਦੇ ਅਵਾਰਡ ਸਮਾਰੋਹ ਦਾ ਪ੍ਰਬੰਧ ਕੀਤਾ ਗਿਆ ਸੀ ।

ਜੇ ਤੁਸੀਂ ਵੀ ਇਸ ਸ਼ੋਅ ਦਾ ਹਿੱਸਾ ਬਣਾ ਚਾਹੁੰਦੇ ਹੋ ਤਾਂ 25 ਅਤੇ 26 ਮਾਰਚ ਨੂੰ ਪਹੁੰਚੋ ਪੰਜਾਬ ਮਿਊਂਸੀਪਲ ਭਵਨ, ਸੈਕਟਰ-35, ਚੰਡੀਗੜ੍ਹ ਵਿੱਚ । ਦੋ ਦਿਨ ਦਿਖਾਈਆਂ ਜਾਣਗੀਆਂ 7 ਬਾਕਮਾਲ ਦੀਆਂ ਪੀਟੀਸੀ ਬਾਕਸ ਆਫ਼ਿਸ ਫ਼ਿਲਮਾਂ । ਜਿੱਥੇ ਪਹੁੰਚਣਗੇ ਪੰਜਾਬੀ ਫ਼ਿਲਮੀ ਜਗਤ ਦੇ ਨਾਮੀ ਕਾਲਾਕਾਰ। ਸੋ ਤੁਸੀਂ ਵੀ ਇਸ ਅਵਾਰਡ ਪ੍ਰੋਗਰਾਮ ਦਾ ਹਿੱਸਾ ਬਣਨ ਲਈ ਪੀਟੀਸੀ ਪਲੇਅ ਐਪ ਤੇ ਰਾਜਿਸਟਰ ਕਰੋ ਅਤੇ ਪਹੁੰਚੋ ਪੰਜਾਬ ਮਿਊਂਸੀਪਲ ਭਵਨ, ਪਲਾਟ ਨੰਬਰ-3, ਸੈਕਟਰ-35, ਚੰਡੀਗੜ੍ਹ ਵਿੱਚ। ਸੋ ਹੋਰ ਵਧੇਰੇ ਯਾਨਕਾਰੀ ਲਈ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ।

ਹੋਰ ਪੜ੍ਹੋ : ਤੁਸੀਂ ਵੀ ਹੋ ਸਕਦੇ ਹੋ ‘ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਅਵਾਰਡਸ 2022’ ‘ਚ ਸ਼ਾਮਿਲ, ਜਾਣੋ ਕਿਵੇਂ

ਪੀਟੀਸੀ ਪੰਜਾਬੀ ਵੱਲੋਂ ਪੰਜਾਬੀ ਇੰਡਸਟਰੀ ਦੀਆਂ ਫ਼ਿਲਮਾਂ ਤੇ ਇਸ ਨੂੰ ਅੱਗੇ ਲਿਜਾਣ ਲਈ ਵਧੀਆ ਕੰਮ ਕਰਨ ਵਾਲੇ ਕਲਾਕਾਰਾਂ, ਫ਼ਿਲਮ ਡਾਇਰੈਕਟਰਾਂ ਤੇ ਫ਼ਿਲਮ ਨਿਰਮਾਣ ਨਾਲ ਜੁੜੇ ਲੋਕਾਂ ਨੂੰ ਉਹਨਾਂ ਦੇ ਵਧੀਆ ਕੰਮ ਲਈ ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ ।

 

View this post on Instagram

 

A post shared by PTC Punjabi (@ptcpunjabi)