ਪੀਟੀਸੀ ਨੈੱਟਵਰਕ ਜਲਦ ਲੈ ਕੇ ਆ ਰਿਹਾ ਹੈ ਪੀਟੀਸੀ ਬਾਕਸ ਆਫ਼ਿਸ ਫ਼ਿਲਮ ਫੈਸਟੀਵਲ ਐਂਡ ਅਵਾਰਡ' ਪੀਟੀਸੀ ਪੰਜਾਬੀ ਗੋਲਡ 'ਤੇ

written by Shaminder | January 23, 2020

ਪੰਜਾਬੀ ਫ਼ਿਲਮ ਇੰਡਸਟਰੀ ਦੇ ਇਤਿਹਾਸ 'ਚ ਪਹਿਲੀ ਵਾਰ ਪੀਟੀਸੀ ਨੈੱਟਵਰਕ ਸ਼ੁਰੂ ਕਰਨ ਜਾ ਰਿਹਾ ਹੈ 'ਪੀਟੀਸੀ ਬਾਕਸ ਆਫ਼ਿਸ ਫ਼ਿਲਮ ਫੈਸਟੀਵਲ ਐਂਡ ਅਵਾਰਡ' ਸਿਰਫ਼ ਪੀਟੀਸੀ ਪੰਜਾਬੀ ਗੋਲਡ 'ਤੇ । ਇਸ ਅਵਾਰਡ ਸਮਾਰੋਹ ਦੇ ਜ਼ਰੀਏ ਉਨ੍ਹਾਂ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਦਾ ਉਪਰਾਲਾ ਕੀਤਾ ਜਾਵੇਗਾ ਜਿਨ੍ਹਾਂ ਨੇ ਫ਼ਿਲਮਾਂ ਦੀ ਦੁਨੀਆ 'ਚ ਨਾਮ ਕਮਾਇਆ ਹੈ । ਹੋਰ ਵੇਖੋ:ਟੋਰਾਂਟੋ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ ‘ਚ ਪ੍ਰਿਯੰਕਾ ਚੋਪੜਾ ਕਿਉਂ ਹੋ ਗਈ ਭਾਵੁਕ! ਵੀਡੀਓ ਹੋ ਰਹੀ ਵਾਇਰਲ https://www.instagram.com/p/B7ptNA1FBc_/ ਇਸ ਦੇ ਨਾਲ ਹੀ  ਉਨ੍ਹਾਂ ਟੈਲੇਂਟਿਡ ਹੁਨਰਮੰਦ ਫ਼ਿਲਮਕਾਰਾਂ ਅਤੇ ਅਦਾਕਾਰਾਂ ਦੀ ਹੌਸਲਾ ਅਫਜ਼ਾਈ ਕਰੇਗਾ ਜਿਨ੍ਹਾਂ ਨੇ ਫ਼ਿਲਮਾਂ ਦੇ ਜ਼ਰੀਏ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਨੂੰ ਪੂਰੀ ਦੁਨੀਆ ਤੱਕ ਪਹੁੰਚਾਇਆ ਹੈ । ਇਹ ਅਵਾਰਡ ਜਲਦ ਹੀ ਪੀਟੀਸੀ ਪੰਜਾਬੀ ਗੋਲਡ 'ਤੇ ਸ਼ੁਰੂ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਕਈ ਅਵਾਰਡ ਸਮਾਰੋਹਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ । ਜਿਸ 'ਚ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੇ ਨਾਲ-ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਵਾਲੇ ਗਾਇਕਾਂ, ਕਲਾਕਾਰਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇਹ ਸਿਲਸਿਲਾ ਚੱਲਦਾ ਆ ਰਿਹਾ ਹੈ ।

0 Comments
0

You may also like