ਅਦਾਕਾਰ ਰਣਬੀਰ ਕਪੂਰ ਨੇ ਬਜ਼ੁਰਗ ਸਰਦਾਰ ਜੀ ਦੇ ਨਾਲ ਲਗਾਏ ਠੁਮਕੇ, ਵੀਡੀਓ ਹੋ ਰਿਹਾ ਵਾਇਰਲ
ਰਣਬੀਰ ਕਪੂਰ (Ranbir kapoor) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ (Video Viral)ਹੋ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰ ਇੱਕ ਬਜ਼ੁਰਗ ਸਰਦਾਰ ਜੀ ਦੇ ਨਾਲ ਠੁਮਕੇ ਲਗਾਉਂਦਾ ਹੋਇਆ ਨਜ਼ਰ ਆ ਰਿਹਾ ਹੈ ।
ਅਦਾਕਾਰ ਰਣਬੀਰ ਕਪੂਰ ਨੇ ਬਜ਼ੁਰਗ ਸਰਦਾਰ ਜੀ ਦੇ ਨਾਲ ਲਗਾਏ ਠੁਮਕੇ, ਵੀਡੀਓ ਹੋ ਰਿਹਾ ਵਾਇਰਲ
ਰਣਬੀਰ ਕਪੂਰ (Ranbir kapoor) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ (Video Viral)ਹੋ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰ ਇੱਕ ਬਜ਼ੁਰਗ ਸਰਦਾਰ ਜੀ ਦੇ ਨਾਲ ਠੁਮਕੇ ਲਗਾਉਂਦਾ ਹੋਇਆ ਨਜ਼ਰ ਆ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਖੂਬ ਮਸਤੀ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ।

ਹੋਰ ਪੜ੍ਹੋ : ਪ੍ਰੈਗਨੇਂਸੀ ਦੌਰਾਨ ਖੂਬ ਮਸਤੀ ਕਰ ਰਹੀ ਅਦਾਕਾਰਾ ਦ੍ਰਿਸ਼ਟੀ ਗਰੇਵਾਲ, ਵੇਖੋ ਮਸਤੀ ਭਰਿਆ ਵੀਡੀਓ
ਵੀਡੀਓ ‘ਚ ਨਜ਼ਰ ਆ ਰਿਹਾ ਬਜ਼ੁਰਗ ਤਾਇਆ ਜੀ ਦੇ ਨਾਂਅ ਨਾਲ ਮਸ਼ਹੂਰ
ਰਣਬੀਰ ਕਪੂਰ ਦੇ ਨਾਲ ਵੀਡੀਓ ‘ਚ ਦਿਖਾਈ ਦੇ ਰਿਹਾ ਇਹ ਸ਼ਖਸ ਚੰਡੀਗੜ੍ਹ ਦਾ ਪ੍ਰਸਿੱਧ ਫੋਟੋਗ੍ਰਾਫਰ ਹੈ । ਜੋ ਕਿ ਤਾਇਆ ਜੀ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ । ਇਹ ਵੀਡੀਓ ਚੰਡੀਗੜ੍ਹ ਦਾ ਹੈ, ਜਿੱਥੇ ਰਣਬੀਰ ਕਪੂਰ ਆਪਣੀ ਫ਼ਿਲਮ ‘ਤੂੰ ਝੂਠੀ ਮੈਂ ਮੱਕਾਰ ਦੀ’ ਪ੍ਰਮੋਸ਼ਨ ਕਰਨ ਦੇ ਲਈ ਪੁੱਜੇ ਸਨ ।
ਇਸੇ ਦੌਰਾਨ ਇਸ ਬਜ਼ੁਰਗ ਫੋਟੋਗ੍ਰਾਫਰ ਦੇ ਨਾਲ ਉਨ੍ਹਾਂ ਨੇ ਖੂਬ ਮਸਤੀ ਕੀਤੀ । ਉੱਥੇ ਮੌਜੂਦ ਕੁਝ ਫੋਟੋਗ੍ਰਾਫਰਸ ਨੇ ਇਨ੍ਹਾਂ ਪਲਾਂ ਨੂੰ ਆਪਣੇ ਕੈਮਰੇ ‘ਚ ਕੈਦ ਕਰ ਲਿਆ ।

ਹੋਰ ਪੜ੍ਹੋ : ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ ਦੇ ਘਰ ਧੀ ਨੇ ਲਿਆ ਜਨਮ, ਗਾਇਕ ਜੋੜੀ ਨੂੰ ਪ੍ਰਸ਼ੰਸਕ ਦੇ ਰਹੇ ਵਧਾਈ
ਰਣਬੀਰ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।

ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਬੀਤੇ ਸਾਲ ਉਨ੍ਹਾਂ ਨੇ ਆਲੀਆ ਭੱਟ ਦੇ ਨਾਲ ਵਿਆਹ ਕਰਵਾਇਆ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਦੇ ਘਰ ਪਿਆਰੀ ਜਿਹੀ ਧੀ ਨੇ ਜਨਮ ਲਿਆ ਹੈ । ਜਿਸ ਦੇ ਬਾਰੇ ਅਕਸਰ ਦੋਵੇਂ ਜਣੇ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
