ਵਿਆਹ ਤੋਂ ਬਾਅਦ ਆਪਣੇ ਬੈੱਡਰੂਮ ਤੋਂ ਅਦਾਕਾਰਾ ਸਵਰਾ ਭਾਸਕਰ ਨੇ ਸਾਂਝੀ ਕੀਤੀ ਤਸਵੀਰ, ਕਿਹਾ ‘ਫ਼ਿਲਮੀ ਸੁਹਾਗਰਾਤ’

ਸਵਰਾ ਭਾਸਕਰ ਨੇ ਹਾਲ ਹੀ ‘ਚ ਵਿਆਹ ਕਰਵਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ । ਵਿਆਹ ਤੋਂ ਬਾਅਦ ਅਦਾਕਾਰਾ ਨੇ ਆਪਣੇ ਬੈੱਡਰੂਮ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝਾ ਕਰਦੇ ਲਿਖਿਆ ‘ਫ਼ਿਲਮੀ ਸੁਹਾਗਰਾਤ’।

Written by  Shaminder   |  March 04th 2023 10:50 AM  |  Updated: March 04th 2023 10:50 AM

ਵਿਆਹ ਤੋਂ ਬਾਅਦ ਆਪਣੇ ਬੈੱਡਰੂਮ ਤੋਂ ਅਦਾਕਾਰਾ ਸਵਰਾ ਭਾਸਕਰ ਨੇ ਸਾਂਝੀ ਕੀਤੀ ਤਸਵੀਰ, ਕਿਹਾ ‘ਫ਼ਿਲਮੀ ਸੁਹਾਗਰਾਤ’

ਸਵਰਾ ਭਾਸਕਰ (Swara Bhaskar) ਨੇ ਹਾਲ ਹੀ ‘ਚ ਵਿਆਹ ਕਰਵਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ । ਵਿਆਹ ਤੋਂ ਬਾਅਦ ਅਦਾਕਾਰਾ ਨੇ ਆਪਣੇ ਬੈੱਡਰੂਮ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝਾ ਕਰਦੇ  ਲਿਖਿਆ ‘ਫ਼ਿਲਮੀ ਸੁਹਾਗਰਾਤ’। ਦਰਅਸਲ ਅਦਾਕਾਰਾ ਨੇ ਇਹ ਤਸਵੀਰ ਵਿਆਹ ਤੋਂ ਬਾਅਦ ਦੀ ਪਹਿਲੀ ਰਾਤ ਦੀ ਇਸ ਤਸਵੀਰ ਨੂੰ ਸਾਂਝਾ ਕੀਤਾ ਸੀ । 

ਹੋਰ ਪੜ੍ਹੋ : ਵਿਦੇਸ਼ ਗਏ ਲੋਕਾਂ ਦੇ ਦਰਦ ਨੂੰ ਬਿਆਨ ਕਰਦਾ ਫ਼ਿਲਮ ‘ਚੱਲ ਜਿੰਦੀਏ’ ਦਾ ਭਾਵੁਕ ਕਰ ਦੇਣ ਵਾਲਾ ਟ੍ਰੇਲਰ ਰਿਲੀਜ਼

ਅਦਾਕਾਰਾ ਨੇ ਗੁੱਪਚੁੱਪ ਤਰੀਕੇ ਨਾਲ ਰਚਾਇਆ ਵਿਆਹ 

ਅਦਾਕਾਰਾ ਸਵਰਾ ਭਾਸਕਰ ਨੇ ਹਾਲ ਹੀ ‘ਚ ਫਹਾਦ ਅਹਿਮਦ ਖ਼ਾਨ ਦੇ ਨਾਲ ਵਿਆਹ ਕਰਵਾਇਆ ਹੈ । ਇਸ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ । ਜਿਸ ਤੋਂ ਬਾਅਦ ਪ੍ਰਸ਼ੰਸ਼ਕਾਂ ਦੇ ਨਾਲ ਨਾਲ ਸਵਰਾ ਭਾਸਕਰ ਨੂੰ ਕਈ ਸੈਲੀਬ੍ਰੇਟੀਜ਼ ਨੇ ਵੀ ਵਧਾਈ ਦਿੱਤੀ ਹੈ । 

 ਹਰ ਮੁੱਦੇ ‘ਤੇ ਖੁੱਲ੍ਹ ਕੇ ਬੋਲਦੀ ਹੈ ਅਦਾਕਾਰਾ

ਸਵਰਾ ਭਾਸਕਰ ਅਜਿਹੀ ਅਦਾਕਾਰਾ ਹੈ ਜੋ ਹਰ ਮੁੱਦੇ ‘ਤੇ ਖੁੱਲ੍ਹ ਕੇ ਆਪਣੀ ਰਾਇ ਰੱਖਦੀ ਹੈ । ਜਿਸ ਕਾਰਨ ਕਈ ਵਾਰ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਟ੍ਰੋਲ ਵੀ ਕੀਤਾ ਜਾਂਦਾ ਹੈ ।

ਕਿਸਾਨ ਅੰਦੋਲਨ ਦੇ ਦੌਰਾਨ ਜਦੋਂ ਸਾਰੇ ਬਾਲੀਵੁੱਡ ਨੇ ਇਸ ਮੁੱਦੇ ‘ਤੇ ਚੁੱਪ ਧਾਰੀ ਰੱਖੀ ਸੀ ਤਾਂ ਸਵਰਾ ਅਜਿਹੀ ਅਦਾਕਾਰਾ ਸੀ ਜੋ ਨਾ ਸਿਰਫ ਇਨ੍ਹਾਂ ਖੇਤੀ ਕਾਨੂੰਨਾਂ ਦੇ ਖਿਲਾਫ ਬੋਲੀ ਸੀ। ਬਲਕਿ ਕਿਸਾਨ ਅੰਦੋਲਨ ‘ਚ ਸ਼ਾਮਿਲ ਹੋਣ ਦੇ ਲਈ ਵੀ ਅਦਾਕਾਰਾ ਪਹੁੰਚੀ ਸੀ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network