Thursday, 28th of May 2026

Ayaan Khan: ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਬਾਲੀਵੁੱਡ ਗਾਇਕ ਆਯਾਨ ਖ਼ਾਨ, ਪਿਤਾ ਬਲੌਕਰ ਸਿੰਘ ਨੇ ਰੀਝਾਂ ਨਾਲ ਵਿਖਾਈ ਪੁੱਤਰ ਦੀ ਹਰ ਚੀਜ਼

ਬਾਲੀਵੁੱਡ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਆਯਾਨ ਖ਼ਾਨ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲਣ ਪਹੁੰਚੇ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੀ ਹਵੇਲੀ ਦਾ ਦੌਰਾ ਕੀਤਾ ਤੇ ਉਨ੍ਹਾਂ ਦੇ ਮਾਤਾ-ਪਿਤਾ ਨਾਲ ਦਰਦ ਸਾਂਝਾ ਕੀਤਾ।

Reported by: PTC Punjabi Desk | Edited by: Pushp Raj  |  February 24th 2023 02:23 PM |  Updated: February 24th 2023 02:23 PM

Ayaan Khan: ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਬਾਲੀਵੁੱਡ ਗਾਇਕ ਆਯਾਨ ਖ਼ਾਨ, ਪਿਤਾ ਬਲੌਕਰ ਸਿੰਘ ਨੇ ਰੀਝਾਂ ਨਾਲ ਵਿਖਾਈ ਪੁੱਤਰ ਦੀ ਹਰ ਚੀਜ਼

Ayaan Khan visits Sidhu Moosewala haveli: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ ਲੰਮਾਂ ਸਮਾਂ ਬੀਤ ਗਿਆ ਹੈ ਪਰ ਅਜੇ ਵੀ ਉਨ੍ਹਾਂ ਦੇ ਫੈਨਜ਼ ਉਨ੍ਹਾਂ ਨੂੰ ਯਾਦ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਬਾਲੀਵੁੱਡ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਆਯਾਨ ਖ਼ਾਨ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲਣ ਪਹੁੰਚੇ। 

ਆਯਾਨ ਖ਼ਾਨ ਨੇ ਹਾਲ ਹੀ ਵਿੱਚ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ 'ਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ਵਿੱਚ ਅਦਾਕਾਰ ਸਿੱਧੂ ਮੂਸੇਵਾਲਾ ਦੀ ਹਵੇਲੀ ਤੇ ਉਨ੍ਹਾਂ ਦੀਆਂ ਚੀਜ਼ਾਂ ਬਾਰੇ ਜਾਣਕਾਰੀ ਹਾਸਿਲ ਕਰਦੇ ਹੋਏ ਨਜ਼ਰ ਆਏ। 

ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਪੂਰੇ ਦਿਲ ਨਾਲ ਆਪਣੇ ਪੁੱਤਰ ਦੀ ਇੱਕ-ਇੱਕ ਚੀਜ਼ ਗਾਇਕ ਨੂੰ ਵਿਖਾਉਂਦੇ ਹੋਏ ਨਜ਼ਰ ਆਏ। ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਬਲਕੌਰ ਸਿੰਘ ਆਯਾਨ ਖ਼ਾਨ ਨੂੰ ਸਿੱਧੂ ਮੂਸੇਵਾਲਾ ਦੀ ਥਾਰ 'ਤੇ ਗੋਲੀਆਂ ਦੇ ਨਿਸ਼ਾਨ ਵਿਖਾਉਂਦੇ ਹੋਏ ਨਜ਼ਰ ਆਏ। ਗਾਇਕ ਆਯਾਨ ਖ਼ਾਨ ਨੇ ਸਿੱਧੂ ਮੂਸੇਵਾਲਾ ਦੇ ਪਾਲਤੂ ਕੁੱਤਿਆਂ ਨਾਲ ਵੀ ਮੁਲਾਕਾਤ ਕੀਤੀ। 

ਆਪਣੀ ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਆਯਾਨ ਖ਼ਾਨ ਨੇ ਬੇਹੱਦ ਭਾਵੁਕ ਨੋਟ ਵੀ ਲਿਖਿਆ। ਅਦਾਕਾਰ ਨੇ ਆਪਣੀ ਪੋਸਟ ਦੇ ਵਿੱਚ ਲਿਖਿਆ, "ਅੱਜ ਮਾਨਸਾ ਵਿਖੇ # ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਗਏ। ਇਸ ਔਖੇ ਸਮੇਂ ਵਿੱਚ ਮੇਰੀ ਦਿਲੀ ਹਮਦਰਦੀ ਉਨ੍ਹਾਂ ਦੇ ਦੁਖੀ ਪਰਿਵਾਰ ਨਾਲ ਹੈ। ਉਨ੍ਹਾਂ ਦੇ ਮਾਤਾ-ਪਿਤਾ ਨੂੰ ਮਿਲਣ ਤੋਂ ਬਾਅਦ ਮੈਂ ਪੂਰੀ ਤਰ੍ਹਾਂ ਟੁੱਟਿਆ ਹੋਇਆ ਮਹਿਸੂਸ ਕੀਤਾ। ਮੈਨੂੰ ਉਮੀਦ ਹੈ ਕਿ ਜਲਦੀ ਹੀ ਸਿੱਧੂ ਮੂਸੇਵਾਲਾ ਬਾਈ ਨੂੰ ਇਨਸਾਫ਼ ਮਿਲੇਗਾ! ????"

ਹੋਰ ਪੜ੍ਹੋ: Nimrat Khaira: ਨਿਮਰਤ ਖਹਿਰਾ ਨੇ ਹਾਸਿਲ ਕੀਤੀ ਵੱਡੀ ਉਪਲਬਧੀ, Billboard Time square 'ਤੇ Spotify equal ਦੀ ਅੰਬੈਸਡਰ ਵਜੋਂ ਆਈ ਨਜ਼ਰ

ਆਪਣੀ ਇਸ ਪੋਸਟ ਰਾਹੀਂ ਆਯਾਨ ਖ਼ਾਨ ਵੀ ਸਿੱਧੂ ਮੂਸੇਵਾਲਾ ਲਈ ਇਨਸਾਫ ਦੀ ਮੰਗ ਕਰਦੇ ਨਜ਼ਰ ਆਏ। ਅਦਾਕਾਰ ਦੀ ਇਸ ਪੋਸਟ 'ਤੇ ਵੱਡੀ ਗਿਣਤੀ 'ਚ ਫੈਨਜ਼ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਗਾਇਕ ਵੱਲੋਂ ਸਿੱਧੂ ਮੂਸੇਵਾਲਾ ਦੀ ਥਾਰ ਨਾਲ ਸ਼ੇਅਰ ਕੀਤੀ ਗਈ ਵੀਡੀਓ ਨੂੰ ਵੇਖ ਫੈਨਜ਼ ਬੇਹੱਦ ਭਾਵੁਕ ਹੋ ਗਏ। ਜ਼ਿਆਦਾਤਰ ਫੈਨਜ਼ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਅਤੇ ਉਨ੍ਹਾਂ ਲਈ ਸਰਕਾਰ ਕੋਲੋਂ ਜਲਦ ਤੋਂ ਜਲਦ ਇਨਸਾਫ ਦੀ ਮੰਗ ਕੀਤੀ।  

- PTC PUNJABI


Popular Posts