Satinder Sartaaj: ਸੀਐਮ ਭਗਵੰਤ ਮਾਨ ਨੇ ਕੀਤੀ ਸਤਿੰਦਰ ਸਰਤਾਜ ਦੀ ਤਾਰੀਫ਼, ਪੰਜਾਬੀ ਵਿਰਸੇ ਨੂੰ ਲੈ ਕੇ ਆਖੀ ਇਹ ਗੱਲ
ਹਾਲ ਹੀ ਵਿੱਚ ਇੱਕ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਤਿੰਦਰ ਸਰਤਾਜ਼ ਦੀ ਸ਼ਲਾਘਾ ਕਰਦੇ ਹੋਏ ਨਜ਼ਰ ਆਏ। ਜਿਸ ਦਾ ਵੀਡੀਓ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਸਟੋਰੀ ਵਿੱਚ ਸਾਂਝਾ ਕੀਤਾ ਗਿਆ ਹੈ।
Satinder Sartaaj: ਸੀਐਮ ਭਗਵੰਤ ਮਾਨ ਨੇ ਕੀਤੀ ਸਤਿੰਦਰ ਸਰਤਾਜ ਦੀ ਤਾਰੀਫ਼, ਪੰਜਾਬੀ ਵਿਰਸੇ ਨੂੰ ਲੈ ਕੇ ਆਖੀ ਇਹ ਗੱਲ
Satinder Sartaaj: ਮਸ਼ਹੂਰ ਪੰਜਾਬੀ ਗਾਇਕ ਸਤਿੰਦਰ ਸਰਤਾਜ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੀ ਗਾਇਕੀ ਨਾਲ ਨਾਂ ਮਹਿਜ਼ ਦੇਸ਼ ਸਗੋਂ ਵਿਦੇਸ਼ਾਂ 'ਚ ਵੀ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਖਰੀ ਪਛਾਣ ਦਿੱਤੀ ਦਵਾਈ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਇੱਕ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਤਿੰਦਰ ਸਰਤਾਜ਼ ਦੀ ਸ਼ਲਾਘਾ ਕਰਦੇ ਹੋਏ ਨਜ਼ਰ ਆਏ। ਜਿਸ ਦਾ ਵੀਡੀਓ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਸਟੋਰੀ ਵਿੱਚ ਸਾਂਝਾ ਕੀਤਾ ਗਿਆ ਹੈ।
ਇਸ ਵੀਡੀਓ ਨੂੰ ਖ਼ੁਦ ਸਤਿੰਦਰ ਸਰਤਾਜ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਸ਼ੇਅਰ ਕੀਤਾ ਹੈ। ਸ਼ੇਅਰ ਕੀਤੀ ਗਈ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਮੁੱਖ ਮੰਤਰੀ ਭਗਵੰਤ ਮਾਨ ਇਹ ਕਹਿੰਦੇ ਹੋਏ ਦਿਖਾਈ ਦੇ ਰਹੇ ਹਨ , "ਪੰਜਾਬ ਦਾ ਵਿਰਸਾ ਬਹੁਤ ਵੱਡਾ ਹੈ। ਸਾਡੇ ਕੋਲ ਸਤਿੰਦਰ ਸਰਤਾਜ ਵਰਗੇ ਹੀਰੇ ਹਨ। ਜੋ ਸਾਡੀ ਮਾਂ ਬੋਲੀ ਨੂੰ ਪ੍ਰਮੋਟ ਕਰਨ ਅਤੇ ਪੂਰੀ ਦੁਨੀਆ ਵਿੱਚ ਪਹੁੰਚਾਉਣ ਲਈ ਸਾਨੂੰ ਤੁਹਾਡੇ 'ਤੇ ਮਾਣ ਹੈ ਸਤਿੰਦਰ...।"

ਇਸ ਸਮਾਗਮ ਵਿੱਚ ਯੋਗਰਾਜ ਸਿੰਘ ਅਤੇ ਸਤਿੰਦਰ ਸੱਤੀ ਵਰਗੇ ਕਈ ਨਾਮੀ ਸਿਤਾਰਿਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਵੀ ਸਤਿੰਦਰ ਦੀ ਸ਼ਲਾਘਾ ਵਿੱਚ ਖ਼ਾਸ ਸ਼ਬਦ ਬੋਲੇ ਗਏ।
ਹੋਰ ਪੜ੍ਹੋ: RRR: ਭਾਰਤ 'ਚ ਕੋਰੀਆ ਦੂਤਾਵਾਸ ਦੇ ਸਟਾਫ ਨੇ ਆਰਆਰਆਰ ਦੇ ਗੀਤ 'ਨਾਟੂ-ਨਾਟੂ' 'ਤੇ ਡਾਂਸ ਕੀਤਾ, ਦੇਖੋ ਇਹ ਵੀਡੀਓ
ਵਰਕਫਰੰਟ ਦੀ ਗੱਲ ਕਰਿਏ ਤਾਂ ਸਤਿੰਦਰ ਸਰਤਾਜ ਦੀ ਹਾਲ ਹੀ ਵਿੱਚ ਨੀਰੂ ਬਾਜਵਾ ਦੇ ਨਾਲ ਫ਼ਿਲਮ 'ਕਲੀ ਜੋਟਾ' ਰਿਲੀਜ਼ ਹੋਈ ਹੈ। ਇਸ ਫ਼ਿਲਮ ਵਿੱਚ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਅਦਾਕਾਰੀ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦੇਈਏ ਇਹ ਫ਼ਿਲਮ ਹੁਣ ਤੱਕ 32 ਕਰੋੜ ਤੋਂ ਵੱਧ ਦੀ ਕਮਾਈ ਕਰ ਚੁੱਕੀ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
